ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਰੰਭ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਲੰਘਿਆ। ਇਸ ਮੌਕੇ ਹਜ਼ਾਰਾਂ ਸੰਗਤਾਂ ਇਸ ਨਗਰ ਕੀਰਤਨ 'ਚ ਸ਼ਾਮਲ ਹੋਈਆਂ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਅਤੇ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਚੱਲ ਕੇ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ਪਹੁਵਿੰਡ ਵਿੱਚ ਜਾ ਕੇ ਸੰਪੂਰਨ ਹੋਵੇਗਾ।
ਨਗਰ ਕੀਰਤਨ ਦੀ ਸ਼ੁਰੂਆਤ 5 ਪਿਆਰਿਆਂ ਨਾਲ ਕੀਤੀ: ਇਸ ਮੌਕੇ ਤੇਜ ਬਰਸਾਤ ਦੌਰਾਨ ਵੀ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਰਹੀਆਂ ਅਤੇ ਨਗਰ ਕੀਰਤਨ ਦੀ ਸ਼ੁਰੂਆਤ 5 ਪਿਆਰਿਆਂ ਨਾਲ ਕੀਤੀ ਗਈ ਅਤੇ ਉਸ ਤੋਂ ਬਾਅਦ ਗੁਰੂ ਦੀਆਂ ਲਾਡਲੀਆਂ ਫੌਜਾਂ ਵਾਂਗੂੰ ਵੱਲੋ ਗੱਤਕੇਬਾਜ਼ੀ ਦੇ ਜੌਹਰ ਵੀ ਦਿਖਾਏ ਗਏ। ਫਿਰ ਪਾਲਕੀ ਸਾਹਿਬ ਸਜਾਈ ਗਈ ਤਾਂ ਉਸ ਤੋਂ ਮਗਰੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਵੀ ਮੌਜੂਦ ਰਹੇ। ਜਿਨ੍ਹਾਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤੇ ਗਏ ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਅੱਜ ਦੇ ਦਿਨ ਉਹ ਨਗਰ ਕੀਰਤਨ ਚ ਹਿੱਸਾ ਲੈਣ ਪਹੁੰਚੇ ਹਨ।
ਦੱਸਣਯੋਗ ਹੈ ਕਿ ਹਰ ਸਾਲ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਇਸ ਨਗਰ ਕੀਰਤਨ ਵਿਚ ਵੱਖੋ ਵੱਖ ਅੰਦਾਜ਼ ਨਾਲ ਸ਼ਮੁਲੀਅਤ ਕੀਤੀ। ਸਿੰਘਾਂ ਨੇ ਆਪਣੇ ਕਰਤੱਬ ਪੇਸ਼ ਕੀਤੇ। ਨਗਰ ਕੀਰਤਨ ਵਿੱਚ ਪਹੁੰਚੀਆਂ ਸੰਗਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅੱਗੇ ਬੋਲਦੇ ਹੋਏ ਸੰਗਤਾਂ ਨੇ ਕਿਹਾ ਹੈ ਕਿ ਅੱਜ ਅਸੀਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੇ ਹਾਂ ਅਤੇ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਗੁਰਦੁਆਰਾ ਪਹੂਵਿੰਡ ਸਾਹਿਬ ਪਹੁੰਚੇਗਾ।
ਬਾਬਾ ਦੀਪ ਸਿੰਘ ਜੀ ਧਾਰਮਿਕ ਸੁਭਾਅ ਦੇ ਸੀ: ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ, 1682 ਨੂੰ ਅੰਮ੍ਰਿਤਸਰ ਤੋਂ 40 ਕਿਲੋਮੀਟਰ ਦੂਰ ਸਰਹੱਦੀ ਪਿੰਡ ਪਹੂਵਿੰਡ ਵਿਖੇ ਹੋਇਆ ਸੀ। ਛੋਟੀ ਉਮਰੇ ਹੀ ਬਾਬਾ ਦੀਪ ਸਿੰਘ ਜੀ ਧਾਰਮਿਕ ਸੁਭਾਅ ਦੇ ਸੀ। ਜਦੋਂ ਉਹ 12 ਸਾਲਾਂ ਦੇ ਸੀ ਤਾਂ ਉਨ੍ਹਾਂ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਕਹਿਣ 'ਤੇ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ। ਉਸ ਤੋਂ ਬਾਅਦ ਬਾਬਾ ਜੀ ਨੇ ਅਨੰਦਪੁਰ ਸਾਹਿਬ ਵਿਖੇ ਗੁਰੂ ਜੀ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਨਾਲ ਅੰਮ੍ਰਿਤਪਾਨ ਕੀਤਾ। ਬਾਬਾ ਦੀਪ ਸਿੰਘ ਧਾਰਮਿਕ ਸੁਭਾਅ ਦੇ ਨਾਲ-ਨਾਲ ਬਹਾਦਰ ਯੋਧੇ ਵੀ ਸੀ।