ਅੰਮ੍ਰਿਤਸਰ: ਅੱਜ 10 ਜੂਨ ਨੂੰ ਪੰਜਵੇਂ ਪਾਤਸ਼ਾਹ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਵੱਲੋਂ ਇਸ ਦਿਹਾੜੇ ਮੌਕੇ ਸਿੱਖ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ : ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਦੇ ਸਬੰਧ 'ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ, ਜਿੱਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ।
ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ: ਇਸ ਮੌਕੇ ਅੱਜ ਵਧ ਰਹੀ ਗਰਮੀ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ। ਜਿੱਥੇ ਸੰਗਤਾਂ ਵੱਲੋਂ ਵਾਹਿਗੁਰੂ ਦਾ ਅਸ਼ੀਰਵਾਦ ਲਿਆ, ਗੁਰਬਾਣੀ ਦਾ ਆਨੰਦ ਮਾਣਿਆ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇਤਿਹਾਸ : ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵੱਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ, ਕਿ ਸਤਿਗੁਰੂ ਕ੍ਰਿਪਾ ਕਰਨ ਤੇ ਸਮੁੱਚੇ ਸੰਸਾਰ ਤੇ ਮਿਹਰ ਭਰਿਆ ਹੱਥ ਰੱਖਣ। ਇੱਥੇ ਪਹੁੰਚੀਆ ਸਾਰੀਆ ਸੰਗਤਾਂ ਨੇ ਗੁਰੂ ਦੇ ਚਰਨਾਂ ਵਿੱਚ ਹਾਜਰੀ ਭਰੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਇਸ ਗੁਰੂ ਘਰ ਵਾਲੇ ਸਥਾਨ ਉੱਪਰ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਇੱਕ ਸਰੋਵਰ ਦਾ ਨਿਰਮਾਣ ਕਰਵਾਇਆ ਜਿਸ ਦਾ ਨਾਮ ਰਾਮਸਰ ਸਾਹਿਬ ਰੱਖਿਆ ਗਿਆ। ਗੁਰੂ ਜੀ ਨੇ ਇਸ ਦੇ ਆਸੇ ਪਾਸੇ ਸ਼ਾਂਤਮਈ ਮਾਹੌਲ ਨੂੰ ਦੇਖਦੇ ਹੋਏ ਸਰੋਵਰ ਦੇ ਲਹਿੰਦੇ ਪਾਸੇ ਕੰਢੇ ਤੰਬੂ ਲਗਾਇਆ। ਇਸ ਜਗ੍ਹਾ ਉੱਪਰ ਬੈਠ ਕੇ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਲਿਖਵਾਈ। ਇਸ ਸਥਾਨ ਉੱਪਰ ਬੈਠ ਕੇ ਹੀ ਗੁਰੂ ਜੀ ਨੇ ਗ੍ਰੰਥ ਸਾਹਿਬ ਸੰਪੂਰਨ ਕਰਵਾਇਆ ਅਤੇ ਬੀੜ ਤਿਆਰ ਹੋਣ ਤੋਂ ਬਾਅਦ ਭਾਦਰੋਂ ਸਦੀ ਏਕਮ ਸੰਮਤ 1661 ਬਿ: ਨੂੰ ਇਸ ਦਾ ਪ੍ਰਕਾਸ਼ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਕਰਵਾਇਆ।
- ਪੈਟਰੋਲ ਪੰਪ ਤੋਂ ਪਰਤ ਰਹੇ ਨੌਜਵਾਨਾਂ 'ਤੇ ਬਦਮਾਸ਼ਾਂ ਨੇ ਕੀਤਾ ਹਮਲਾ, ਡੇਢ ਲੱਖ ਰੁਪਏ ਲੈਕੇ ਫ਼ਰਾਰ ਹੋਏ ਬਦਮਾਸ਼ - goons attack on youth
- ਚੰਡੀਗੜ ਵਿਖੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਬਣੇ ਛੇ ਹੋਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਮਿਲਆ ਕਮਿਸ਼ਨ - Armed Forces Preparatory Institute
- ਮੋਗਾ 'ਚ ਖ਼ੌਫਨਾਕ ਵਾਰਦਾਤ, ਕਲਯੁੱਗੀ ਪੁੱਤਰ ਨੇ ਮਾਂ ਨੂੰ ਲਾਈ ਅੱਗ, ਗੰਭੀਰ ਜ਼ਖਮੀ, ਹਸਪਤਾਲ ਦਾਖ਼ਲ - The son set the mother on fire