ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਪੰਜਾਬ ਪੁਲਿਸ ਟਰੈਫਿਕ ਦੇ ਏਡੀਜੀਪੀ ਏਐੱਸ ਰਾਏ ਨੇ ਪਿਛਲੇ ਦਿਨ੍ਹੀਂ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ 26 ਜਨਵਰੀ ਤੋਂ ਅਸੀਂ ਆਨਲਾਈਨ ਚਲਾਨ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਪਹਿਲਾਂ ਇਹ ਪੰਜਾਬ ਦੇ ਚਾਰ ਜ਼ਿਲ੍ਹਿਆ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲੇ ਚਰਨ ਦੇ ਵਿੱਚ ਅੰਮ੍ਰਿਤਸਰ, ਜਲੰਧਰ, ਮੁਹਾਲੀ ਤੇ ਲੁਧਿਆਣਾ ਦੇ ਵਿੱਚ ਇਹ ਆਨਲਾਈਨ ਚਲਾਨ ਦੀ ਪ੍ਰਕਿਰਆ ਸ਼ੁਰੂ ਕੀਤੀ ਜਾਵੇਗੀ। ਜਿਸ ਦੇ ਚੱਲਦੇ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਵੀ ਵਾਧਾ ਹੋਵੇਗਾ ਅਤੇ 2 ਪਈਆ ਵਾਹਨ ਨੂੰ ਹੈਲਮੇਟ ਪਾਉਣਾ ਲਾਜ਼ਮੀ ਹੋਵੇਗਾ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਸੀਟ ਬੈਲਟ ਲਗਾਣੀ ਜਰੂਰੀ ਹੋਵੇਗੀ।
'ਪੁਲਿਸ ਅਧਿਕਾਰੀਆਂ ਨਾਲ ਕਰਨ ਜਾ ਰਹੇ ਹਾਂ ਮੀਟਿੰਗ'
ਇਸ ਮੌਕੇ ਅੰਮ੍ਰਿਤਸਰ ਦੇ ਏਡੀਸੀਪੀ ਟਰੈਫਿਕ ਪੁਲਿਸ ਹਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਅਸੀਂ ਆਪਣੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਾਂ। ਸੀਸੀਟੀਵੀ ਕੈਮਰੇ ਲਗਾਉਣ ਵਾਲੀ ਕੰਪਨੀ ਵੱਲੋਂ ਕਲੀਅਰੈਂਸ ਮਿਲਣ ਤੋਂ ਬਾਅਦ ਅਤੇ ਨਗਰ ਨਿਗਮ ਵੱਲੋਂ ਜੈਬਰਾ ਲਾਇਨ ਬਣਾਈ ਜਾ ਰਹੀ ਹੈ। ਉਸ ਤੋਂ ਬਾਅਦ ਅਸੀਂ 26, 27 ਜਾਂ 28 ਜਨਵਰੀ ਤੋਂ ਇਹ ਆਨਲਾਈਨ ਚਲਾਉਣ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਾਂਗੇ।
ਲੋਕਾਂ ਨੇ ਪੁਲਿਸ ਪ੍ਰਸ਼ਾਸਨ ਉੱਤੇ ਚੁੱਕੇ ਸਵਾਲ
ਅੰਮ੍ਰਿਤਸਰ ਸ਼ਹਿਰ ਵਾਸੀਆਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਪੁਲਿਸ ਵੱਲੋਂ ਇਹ ਕਿਹਾ ਗਿਆ ਸੀ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਨੌਜਵਾਨ ਗੱਡੀ ਨਹੀਂ ਚਲਾਵੇਗਾ, ਪਰ ਉਹ ਅੱਜ ਵੀ ਜਾਰੀ ਹੈ। ਲੋਕਾਂ ਨੇ ਕਿਹਾ ਕਿ ਪਹਿਲਾ ਪੁਲਿਸ ਨੇ ਕਿਹਾ ਸੀ ਕਿ ਜੇਕਰ ਕੋਈ ਛੋਟੀ ਉਮਰ ਦਾ ਬੱਚਾ ਗੱਡੀ ਚਲਾਵੇਗਾ ਤਾਂ ਉਸ ਦੇ ਮਾਤਾ ਪਿਤਾ ਨੂੰ ਸਜ਼ਾ ਦਿੱਤੀ ਜਾਵੇਗੀ। ਪਰ ਇਹ ਪ੍ਰਕਿਰਿਆ ਵੀ ਠੰਡੇ ਬਸਤੇ ਵਿੱਚ ਪੈ ਗਈ ਅਤੇ ਪਿਛਲੇ ਲੰਬੇ ਸਮੇਂ ਤੋਂ ਸੀਸੀਟੀਵੀ ਪ੍ਰੋਜੈਕਟ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਹੈ, ਪਰ ਅਜੇ ਤਕ ਨਹੀਂ ਆਇਆ। ਹੁਣ ਇੱਕ ਵਾਰ ਫਿਰ ਦੱਸਿਆ ਜਾ ਰਿਹਾ ਹੈ ਕਿ 26 ਜਨਵਰੀ ਨੂੰ ਇਹ ਆਨਲਾਈਨ ਚਲਾਉਣ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।
'ਪੁਲਿਸ ਅਧਿਕਾਰੀਆਂ ਨੂੰ ਆਨਲਾਈਨ ਚਲਾਣ ਦੀ ਦਿੱਤੀ ਗਈ ਟ੍ਰੇਨਿੰਗ'
ਲੋਕਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਇਸ ਦੀ ਟ੍ਰੇਨਿੰਗ ਦੇਣੀ ਜਰੂਰੀ ਹੈ, ਪਰ ਅਜੇ ਤੱਕ ਨਾ ਹੀ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਨਾ ਹੀ ਪੁਲਿਸ ਅਧਿਕਾਰੀਆਂ ਨੂੰ ਆਨਲਾਈਨ ਚਲਾਣ ਦੀ ਟ੍ਰੇਨਿੰਗ ਦਿੱਤੀ ਗਈ।