ETV Bharat / state

ਭਾਜਪਾ ਨਾਲ ਗੱਠਜੋੜ ਹੀ ਬਚਾਅ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ : ਮਲੂਕਾ - BJP ALLIANCE CAN SAVE AKALI DAL

ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਪੰਜਾਬ ਦੇ ਹਲਾਤਾਂ 'ਤੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਜਵਾਬ ਦਿੱਤਾ।

Only alliance with BJP can save the existence of Shiromani Akali Dal: Maluka
ਭਾਜਪਾ ਨਾਲ ਗੱਠਜੋੜ ਹੀ ਬਚਾਅ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ : ਮਲੂਕਾ (ਬਠਿੰਡਾ ਪੱਤਰਕਾਰ (ਈਟੀਵੀ ਭਾਰਤ))
author img

By ETV Bharat Punjabi Team

Published : Oct 22, 2024, 3:54 PM IST

ਬਠਿੰਡਾ: ਪਿਛਲੇ ਦਿਨ੍ਹੀਂ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਦਲ ਅਤੇ ਵਿਰਸਾ ਸਿੰਘ ਵਲਟੋਹਾ ਵਿਚਕਾਰ ਸ਼ੁਰੂ ਹੋਈ ਸ਼ਬਦੀ ਜੰਗ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਘਟਨਾਕ੍ਰਮ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਜਿੱਥੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਗਿਆ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਵੀ ਤੇਜ਼ੀ ਨਾਲ ਡਿੱਗਿਆ। ਇਸ ਟੀਕਾ ਟਿੱਪਣੀ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲ ਕੇ ਅਸਤੀਫਾ ਨਾ ਦੇਣ ਲਈ ਬੇਨਤੀ ਕੀਤੀ ਕਿ ਉਥ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਭਾਜਪਾ ਨਾਲ ਗੱਠਜੋੜ ਹੀ ਬਚਾਅ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ : ਮਲੂਕਾ (ਬਠਿੰਡਾ ਪੱਤਰਕਾਰ (ਈਟੀਵੀ ਭਾਰਤ))

ਸਿੰਘ ਸਾਹਿਬਾਨਾਂ 'ਤੇ ਟਿੱਪਣੀ ਨਿੰਦਣਯੋਗ
ਇਸ ਘਟਨਾਕ੍ਰਮ ਤੇ ਟਿੱਪਣੀ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਿੱਖਾਂ ਲਈ ਸਰਵਉੱਚ ਸ੍ਰੀ ਅਕਾਲ ਤਖਤ ਸਾਹਿਬ ਹੈ। ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਰੱਬੀ ਹੁਕਮ ਮੰਨ ਕੇ ਚਲਦਾ ਹੈ, ਪਰ ਜੋ ਘਟਨਾਕ੍ਰਮ ਵਾਪਰਿਆ ਅਜਿਹਾ ਨਹੀਂ ਵਾਪਰਨਾ ਚਾਹੀਦਾ ਸੀ। ਕਿਉਂਕਿ ਅੱਜ ਤੱਕ ਕਦੇ ਵੀ ਤਖਤ ਸਾਹਿਬਾਨਾਂ ਦੇ ਜਥੇਦਾਰਾਂ 'ਤੇ ਕਿਸੇ ਨੇ ਟਿੱਕਾ ਟਿੱਪਣੀ ਨਹੀਂ ਕੀਤੀ। ਆਪਸੀ ਵਿਚਾਰਕ ਮੱਤਭੇਦ ਜਰੂਰ ਚਲਦੇ ਰਹੇ ਹਨ, ਪਰ ਜਿਸ ਢੰਗ ਤਰੀਕੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ, ਅਜਿਹਾ ਹਰਗਿਜ਼ ਨਹੀਂ ਹੋਣਾ ਚਾਹੀਦਾ ਸੀ।

ਹੇਠਾਂ ਡਿੱਗਿਆ ਅਕਾਲੀ ਦਲ ਦਾ ਗ੍ਰਾਫ

ਇਹਨਾਂ ਮਤਭੇਦਾਂ ਕਾਰਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਡਿੱਗਿਆ। ਉਥੇ ਹੀ ਲੋਕਾਂ ਵਿੱਚ ਭਾਰੀ ਰੋਸ ਵੀ ਪਾਇਆ ਗਿਆ, ਉਹਨਾਂ ਕਿਹਾ ਕਿ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅਜਿਹੇ ਫੈਸਲੇ ਲਏ ਜਾਂਦੇ ਰਹੇ ਹਨ ਜਿਸ ਨਾਲ ਪਾਰਟੀ ਦਾ ਨੁਕਸਾਨ ਵੱਧਦਾ ਗਿਆ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟਦੇ ਗਏ। ਅੱਜ ਹਾਲਾਤ ਇਹ ਹਨ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਮਾਤਰ ਇੱਕ ਸੀਟ 'ਤੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਜਿੱਤ ਸਕਿਆ। ਹਾਲਾਤ ਜਿਹੋ ਜਿਹੇ ਵੀ ਰਹੇ ਪਰ ਇਨੀ ਪਤਲੀ ਹਾਲਤ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਤੱਕ ਵੇਖਣ ਨੂੰ ਨਹੀਂ ਮਿਲੀ।

ਉਹਨਾਂ ਕਿਹਾ ਕਿ ਪਾਰਟੀ ਨੂੰ ਸਵੈ ਪੜਚੋਲ ਦੀ ਲੋੜ ਹੈ ਅਤੇ ਪਾਰਟੀ ਪ੍ਰਧਾਨ ਨੂੰ ਵੱਡੇ ਦਿਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਇਕੱਠਾ ਕਰਨਾ ਚਾਹੀਦਾ ਹੈ ਅਤੇ ਹਰੇਕ ਦੇ ਵਿਚਾਰ ਸੁਣਨੇ ਚਾਹੀਦੇ ਹਨ, ਪਰ ਅਜਿਹਾ ਨਾ ਕਰਕੇ ਪਾਰਟੀ ਲਗਾਤਾਰ ਹਾਰ ਵੱਲ ਵਧਦੀ ਜਾ ਰਹੀ ਹੈ। ਹੁਣ ਵਿਰੋਧੀ ਵੀ ਇਹ ਗੱਲ ਕਹਿਣ ਲੱਗੇ ਹਨ ਕਿ ਪੰਜਾਬ ਦੇ ਹਿੱਤਾਂ ਲਈ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਜਿਉਂਦਾ ਰਹਿਣਾ ਜਰੂਰੀ ਹੈ।

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ, SGPC ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਗਿ. ਹਰਪ੍ਰੀਤ ਸਿੰਘ ਦਾ ਅਸਤੀਫਾ ਨਾ ਮਨਜ਼ੂਰ, ਅਕਾਲੀ ਦਲ ਦੇ ਬਾਗੀ ਧੜੇ ਨੇ ਅਕਾਲੀ ਦਲ 'ਤੇ ਚੁੱਕੇ ਸਵਾਲ

ਜਥੇਦਾਰ ਦੇ ਹੱਕ 'ਚ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ, ਅਕਾਲੀ ਦਲ ਦੀ ਕਾਰਵਾਈ 'ਤੇ ਚੁੱਕੇ ਸਵਾਲ, ਆਪ ਵਫ਼ਦ ਨੇ ਵੀ ਕੀਤੀ ਮੁਲਾਕਾਤ

ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਬੇਨਤੀ ਕਰਦੇ ਹਨ ਭਾਵੇਂ ਉਹ ਪਾਰਟੀ ਪ੍ਰਧਾਨ ਹੋਵੇ ਭਾਵੇਂ ਕਾਰਜਕਾਰੀ ਪ੍ਰਧਾਨ ਅਤੇ ਭਾਵੇਂ ਸੁਧਾਰ ਲਹਿਰ ਵਾਲੇ ਅਸੀਂ ਇੱਕ ਮੰਚ ਤੇ ਇਕੱਠੇ ਹੋਈਏ ਤੇ ਵੱਡੇ ਦਿਲ ਨਾਲ ਆਪਣੇ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਦੀ ਖਿਮਾ ਯਾਚਨਾਂ ਕਰੀਏ। ਤਾਂ ਜੋੇ ਲੋਕਾਂ ਦੇ ਗਿਲੇ ਸ਼ਿਕਵੇ ਦੂਰ ਕਰ ਸਕੀਏ। ਕਿਉਂਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਤੋਂ ਸਭ ਤੋਂ ਵੱਧ ਯੂਥ ਨਰਾਜ਼ ਹੈ ਯੂਥ ਦੀ ਨਰਾਜ਼ਗ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਾਨੂੰ ਆਪਣੇ ਨਿੱਜੀ ਹਿੱਤ ਤਿਆਗਣੇ ਚਾਹੀਦੇ ਹਨ ਤਾਂ ਜੋ ਅਸੀਂ ਪੰਜਾਬ ਦੇ ਹਿੱਤਾਂ ਦੀ ਗੱਲ ਕਰ ਸਕੀਏ ਪਾਰਟੀ ਦੇ ਹਿੱਤਾਂ ਦੀ ਗੱਲ ਕਰ ਸਕੀਏ।

ਭਾਜਪਾ ਨਾਲ ਗੱਠਜੋੜ ਅਕਾਲੀ ਦਲ ਲਈ ਲਾਹੇਵੰਦ

ਉਹਨਾਂ ਕਿਹਾ ਕਿ ਜੇਕਰ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਸਤਾ ਵਿੱਚ ਆਉਣਾ ਹੈ ਤਾਂ ਭਾਜਪਾ ਨਾਲ ਸਮਝੌਤਾ ਕਰ ਲੈਣਾ ਚਾਹੀਦਾ ਹੈ। ਕਿਉਂਕਿ ਭਾਜਪਾ ਨਾਲ ਪਹਿਲਾਂ ਵੀ ਵਿਚਾਰਾਂ ਕਰਕੇ ਹੀ ਸਮਝੌਤਾ ਟੁੱਟਿਆ ਸੀ, ਕਿਸਾਨਾਂ ਦੇ ਤਿੰਨ ਬਿਲਾਂ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਤੋੜ ਵਿਛੋੜਾ ਕੀਤਾ ਗਿਆ ਸੀ। ਉਹ ਤਿੰਨ ਬਿੱਲ ਵਾਪਸ ਕੇਂਦਰ ਸਰਕਾਰ ਵੱਲੋਂ ਲੈ ਲਏ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਚਾਹੀਦਾ ਹੈ ਕਿ ਸਵੈ ਪੜਚੋਲ ਕਰਨ ਉਪਰੰਤ ਭਾਜਪਾ ਨਾਲ ਗਠਜੋੜ ਕਰ ਅਗਲੀਆਂ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ ਹੈ, ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲਿਜਾ ਸਕੀਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.