ਬਠਿੰਡਾ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਪੰਜਾਬ ਦਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ, ਅੱਜ ਪੰਜਾਬ ਪਰ ਅੰਦਰ ਡਾਕਟਰਾਂ ਵੱਲੋਂ ਓਪੀਡੀ ਮੁਕੰਮਲ ਤੌਰ 'ਤੇ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਅੰਦਰ ਵੀ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮੁਕੰਮਲ OPD ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿਵਿਲ ਹਸਪਤਾਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੀਤਾ ਗਿਆ। ਉਥੇ ਹੀ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਡਾਕਟਰਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।
ਤਿੱਖੇ ਸੰਘਰਸ਼ ਦੀ ਚਿਤਾਵਨੀ
ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਬੇਸ਼ੱਕ ਉਹਨਾਂ ਦੀਆਂ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਰਕਾਰ ਵੱਲੋਂ ਉਹਨਾਂ ਦੀ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ ਅਤੇ ਮੰਗਾਂ ਸਬੰਧੀ ਨਾ ਹੀ ਉਹਨਾਂ ਨੂੰ ਕੋਈ ਲਿਖਤੀ ਪੱਥਰ ਦਿੱਤਾ ਗਿਆ ਹੈ। ਜਿਸ ਕਰਕੇ ਉਹਨਾਂ ਨੂੰ ਅੱਜ ਮਜਬੂਰੀ ਕਾਰਨ OPD ਮੁਕੰਮਲ ਬੰਦ ਕਰਨੀ ਪਈ ਹੈ। ਡਾਕਟਰਾਂ ਨੇ ਦੱਸਿਆ ਕਿ ਜੇਕਰ ਅਜੇ ਵੀ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
![OPD services closed in Bathinda government hospital, farmers gave support, people are suffering](https://etvbharatimages.akamaized.net/etvbharat/prod-images/12-09-2024/22434363_66_22434363_1726131995175.png)
- ਚੰਡੀਗੜ੍ਹ ਬਲਾਸਟ ਮਾਮਲੇ 'ਚ ਮੁਲਜ਼ਮ ਆਟੋ ਚਾਲਕ ਗ੍ਰਿਫ਼ਤਾਰ, ਮਾਮਲੇ 'ਚ ਖਾਲਿਸਤਾਨੀ ਐਂਗਲ ਆਇਆ ਸਾਹਮਣੇ - CHANDIGARH BLAST UPDATE
- ਡਾਕਟਰ ਸਾਬ੍ਹ ਹੜਤਾਲ 'ਤੇ ... ਸਰਕਾਰ ਤੇ ਡਾਕਟਰਾਂ ਵਿਚਾਲੇ ਨਹੀਂ ਬਣ ਗੱਲ, ਓਪੀਡੀ ਅੱਜ ਤੋਂ ਮਕੰਮਲ ਬੰਦ' - Doctors On Strike
- ਪੰਜਾਬ 'ਚ ਅੱਜ ਦੂਜੇ ਦਿਨ ਵੀ ਜਾਰੀ ਰਹੀ ਡਾਕਟਰਾਂ ਦੀ ਹੜਤਾਲ, ਡਾਕਟਰਾਂ ਨੇ ਦਿੱਤੀ ਚਿਤਾਵਨੀ ਤੇ ਕਿਹਾ - ਮਰੀਜ਼ ਹੋ ਰਹੇ ਪ੍ਰੇਸ਼ਾਨ, ਪਰ ... - Doctors Strike Update
ਲੋਕ ਹੋ ਰਹੇ ਖੱਜਲ
ਸਿਵਿਲ ਹਸਪਤਾਲ ਵਿੱਚ ਡਾਕਟਰਾਂ ਦੀ ਹੜਤਾਲ ਕਾਰਨ ਆਮ ਲੋਕ ਪਰੇਸ਼ਾਨ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਸੀ, ਪਰ ਹੁਣ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜਿੱਥੇ ਡਾਕਟਰ ਹੜਤਾਲ 'ਤੇ ਹਨ। ਉਥੇ ਹੀ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ।