ਮੋਗਾ : ਮੋਗਾ ਪੁਲਿਸ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਵਿੱਡੀ ਗਈ ਮੁਹਿੰਮ ਦੇ ਤਹਿਤ ਐਤਵਾਰ ਨੂੰ ਸਵੇਰੇ ਐਸਐਸਪੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਲਵਦੀਪ ਸਿੰਘ ਡੀਐਸਪੀ ਅਤੇ ਰਮਨਦੀਪ ਸਿੰਘ ਡੀਐਸਪੀ ਸਬ ਡਿਵੀਜ਼ਨ ਧਰਮਕੋਟ ਅਤੇ ਚਾਰ ਥਾਣਿਆਂ ਦੇ ਮੁੱਖ ਅਫ਼ਸਰ ਅਤੇ 102 ਪੁਲਿਸ ਕਰਮਚਾਰੀਆਂ ਵੱਲੋਂ ਹਲਕਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ਦੇ ਵਿੱਚ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ। ਪੰਜਾਬ ਭਰ ਦੇ ਵਿੱਚ ਪੁਲਿਸ ਦੇ ਵੱਲੋਂ ਨਸ਼ੇ ਅਤੇ ਜੁਰਮਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ।
ਪੁਲਿਸ ਵੱਲੋਂ ਲੋਕਾਂ ਦੇ ਘਰਾਂ ਵਿੱਚ ਵੜ ਕੇ ਤਲਾਸ਼ੀ
ਇਨ੍ਹਾਂ ਨਸ਼ਿਆਂ ਦੇ ਖਿਲਾਫ ਵਿੱਡੀ ਗਈ ਮੁਹਿੰਮ ਦੇ ਤਹਿਤ ਐਤਵਾਰ ਨੂੰ ਸਵੇਰੇ ਐਸਐਸਪੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਲਵਦੀਪ ਸਿੰਘ ਡੀਐਸਪੀ ਅਤੇ ਰਮਨਦੀਪ ਸਿੰਘ ਡੀਐਸਪੀ ਸਬ ਡਿਵੀਜ਼ਨ ਧਰਮਕੋਟ ਅਤੇ ਚਾਰ ਥਾਣਿਆਂ ਦੇ ਮੁੱਖ ਅਫ਼ਸਰ ਵੱਲੋਂ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ। ਜਿਸ ਦੇ ਵਿੱਚ ਪੁਲਿਸ ਵੱਲੋਂ ਲੋਕਾਂ ਦੇ ਘਰਾਂ ਵਿੱਚ ਵੜ ਕੇ ਤਲਾਸ਼ੀ ਲਈ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਰਮਨਦੀਪ ਸਿੰਘ ਦਾ ਕਹਿਣਾ ਹੈ ਕਿ ਸਮੇਂ ਸਮੇਂ ਦੇ ਉੱਤੇ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਵੱਲੋਂ ਜਿੱਥੇ ਨਸ਼ਿਆਂ ਦੇ ਵੱਡੇ-ਵੱਡੇ ਸੌਦਾਗਰਾਂ ਨੂੰ ਫੜ ਕੇ ਜ਼ੇਲ੍ਹਾਂ ਦੇ ਵਿੱਚ ਡੱਕਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਦੀ ਜੋ ਦੋ ਨੰਬਰ ਦੀ ਕਮਾਈ ਦੇ ਨਾਲ ਬਣਾਈ ਗਈ ਪ੍ਰੋਪਰਟੀ ਹੈ, ਉਨ੍ਹਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ।
ਜੁਰਮਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ
ਇੱਥੇ ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਮੋਗਾ ਦੇ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ਵਿੱਚ ਸਵੇਰੇ ਹੀਨਸ਼ੇ ਅਤੇ ਜੁਰਮਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ। ਇਸਦੇ ਨਾਲ ਹੀ ਡੀਐਸਪੀ ਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਮਾੜੇ ਅਨਸਰਾਂ ਖਿਲਾਫ ਆਪਰੇਸ਼ਨ ਕਾਸੋ ਚਲਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ 2 ਨੰਬਰੀ ਦੀ ਕਮਾਈ ਨਾਲ ਬਣਾਈਆਂ ਪ੍ਰੋਪਰਟੀਆਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ।
- ਇਸ ਰੱਥ ਦਾ ਰੱਸਾ ਫੜਨ ਲਈ ਸੰਗਤ ਕਰਦੀ ਹੈ ਬੇਸਬਰੀ ਨਾਲ ਇੰਤਜ਼ਾਰ, 22 ਦਸੰਬਰ ਨੂੰ ਲੁਧਿਆਣਾ 'ਚ ਰੱਥ ਯਾਤਰਾ, ਲੱਖਾਂ ਰੁਪਏ 'ਚ ਤਿਆਰ ਹੁੰਦਾ ਹੈ ਇਹ ਵਿਸ਼ੇਸ਼ ਰਥ
- 2027 ਨੂੰ ਲੈ ਕੇ ਜੁਬਾਨੀ ਜੰਗ ਹੋ ਚੁੱਕੀ ਹੈ ਤੇਜ਼, ਬਾਬਾ ਸਾਹਿਬ 'ਤੇ ਟਿੱਪਣੀ ਕਰਨ ਵਾਲੇ ਅਮਿਤ ਸ਼ਾਹ ਨੂੰ ਦੇ ਦੇਣਾ ਚਾਹੀਦਾ ਹੈ ਅਸਤੀਫਾ- ਗੁਰਜੀਤ ਔਜਲਾ
- ਪੁਲਿਸ ਨੇ 10 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਪਹਿਲਾਂ ਵੀ ਕਈ ਮਾਮਲੇ ਹਨ ਦਰਜ