ਜਲੰਧਰ: ਨਸ਼ੇ ਖਿਲਾਫ ਸਰਗਰਮ ਪੰਜਾਬ ਪੁਲਿਸ ਲਗਾਤਾਰ ਸਮੱਗਲਰਾਂ 'ਤੇ ਠੱਲ੍ਹ ਪਾਉਣ ਵਿੱਚ ਲੱਗੀ ਹੋਈ ਹੈ ਅਤੇ ਪੁਲਿਸ ਨੁੰ ਸਫਲਤਾ ਵੀ ਹਾਸਿਲ ਹੋ ਰਹੀ ਹੈ। ਇਸ ਹੀ ਤਹਿਤ ਜਲੰਧਰ ਪੁਲਿਸ ਵੱਲੋਂ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 22 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਅਤੇ ਕਿਹਾ ਕਿ 30 ਬੈਂਕ ਖਾਤਿਆਂ ਵਿੱਚ ਪਏ 9 ਕਰੋੜ ਰੁਪਏ ਜਾਮ ਕਰ ਦਿੱਤੇ ਗਏ ਹਨ।
ਡਰੱਗ ਮਨੀ ਨਾਲ ਬਣਾਈਆਂ 6 ਕਰੋੜ ਦੀਆਂ 12 ਜਾਇਦਾਦਾਂ ਦੀ ਸ਼ਨਾਖਤ: ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌ੍ਰਵ ਯਾਦਵ ਨੇ ਕਿਹਾ, ਕਿ ਕੌਮਾਂਤਰੀ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰਦਿਆਂ ਜਲੰਧਰ ਕਮਿਸ਼ਨਰੇਟ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਨਾਲ ਹੀ ਪੁਲਿਸ ਮੁਖੀ ਨੇ ਕਿਹਾ ਕਿ ਡਰੱਗ ਮਨੀ ਨਾਲ ਬਣਾਈਆਂ 6 ਕਰੋੜ ਰੁਪਏ ਮੁੱਲ ਦੀਆਂ 12 ਜਾਇਦਾਦਾਂ ਦੀ ਸ਼ਨਾਖਤ ਕੀਤੀ ਹੈ। ਇਹ ਯੂਕੇ, ਅਮਰੀਕਾ, ਆਸਟਰੇਲੀਆ ਤੇ ਕੈਨੇਡਾ ਤੋਂ ਪੰਜ ਵਿਦੇਸ਼ ਅਧਾਰਤ ਐਂਟਿਟੀਜ਼ ਤੇ ਦਿੱਲੀ ਵਿੱਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਨੇ ਵੱਡੇ ਪਧਰ 'ਤੇ ਨਸ਼ਾ ਤਸਕਰਾਂ ਉਤੇ ਠੱਲ ਪਾਊਂਦੇ ਹੋਏ ਕਾਰਵਾਈ ਕੀਤੀ ਹੈ ਅਤੇ ਜਿਨਾਂ ਨੇ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਸਨ ਉਹਨਾਂ ਦੀਆਂ ਜ਼ਮੀਨਾਂ ਵੀ ਜ਼ਬਤ ਕੀਤੀਆਂ ਹਨ।