ETV Bharat / state

ਡਗਮਗਾ ਰਹੀ ਹੈ ਅਕਾਲੀ ਦਲ ਦੀ ਬੇੜੀ! ਵਿਰੋਧੀਆਂ ਵੱਲੋਂ ਵੀ ਪਾਰਟੀ ਉਤੇ ਕੀਤੇ ਜਾ ਰਹੇ ਨੇ ਸ਼ਬਦੀ ਹਮਲੇ - Rebellion in Shiromani Akali Dal

author img

By ETV Bharat Punjabi Team

Published : Jun 27, 2024, 4:07 PM IST

Updated : Jun 27, 2024, 4:43 PM IST

Rebellion In Shiromani Akali Dal : ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿੱਚ ਬਾਗ਼ੀ ਧੜੇ ਵੱਲੋਂ ਪਾਰਟੀ ਦੇ ਪ੍ਰਧਾਨ ਦੇ ਅਸਤੀਫੇ ਦੀ ਮੰਗ ਤੋਂ ਬਾਅਦ ਪਾਰਟੀ ਦੇ ਵਿਰੋਧੀ ਨੇਤਾਵਾਂ ਵੱਲੋਂ ਵੀ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

Rebellion in Shiromani Akali Dal
ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤ (ETV Bharat Bathinda)

ਬਠਿੰਡਾ : ਪਿਛਲੇ ਇੱਕ ਦਹਾਕੇ ਤੋਂ ਪੰਜਾਬ ਵਿੱਚ ਹੋਈਆਂ ਵੱਖ-ਵੱਖ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲੀ ਅਸਫ਼ਲਤਾ ਨੇ ਪਾਰਟੀ ਵਿਚ ਅੰਦਰੂਨੀ ਕਲੇਸ਼ ਛੇੜ ਦਿੱਤਾ ਹੈ, ਇਹ ਅੰਦਰੂਨੀ ਕਲੇਸ਼ ਇਸ ਹੱਦ ਤੱਕ ਵੱਧ ਚੁੱਕਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਾਗ਼ੀ ਧੜੇ ਵੱਲੋਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਪੰਜਾਬ ਵਿੱਚ ਇੱਕ ਜੁਲਾਈ ਤੋਂ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਦਾ ਆਗਾਜ਼ ਕਰਨ ਦਾ ਐਲਾਨ ਕਰ ਦਿੱਤਾ ਹੈ।

ਅਕਾਲੀ ਦਲ ਪਹੁੰਚਿਆ ਅਰਸ਼ ਤੋਂ ਫਰਸ਼ ਤੱਕ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਅੰਦਰੂਨੀ ਕਲੇਸ਼ ਲਈ ਭਾਜਪਾ ਨੂੰ ਜਿੰਮੇਵਾਰ ਦੱਸ ਰਹੇ ਹਨ, ਜਿਸ ਨਾਲ ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਨੌ ਮਾਸ ਦਾ ਰਿਸ਼ਤਾ ਹੁੰਦਾ ਸੀ, ਪਿਛਲੇ ਦਿਨੀਂ ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਗ਼ੀ ਧੜੇ ਜਿਸ ਵਿੱਚ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਕੋਰ ਕਮੇਟੀ ਦੇ ਮੈਂਬਰ ਤੱਕ ਮੌਜੂਦ ਸਨ, ਇੱਕ ਬੈਠਕ ਕੀਤੀ ਗਈ, ਇਸ ਬੈਠਕ ਦੌਰਾਨ ਸਭ ਤੋਂ ਵੱਧ ਚਰਚਾ ਉਹਨਾਂ ਵਿਸ਼ਿਆਂ 'ਤੇ ਹੋਈ ਜਿਨਾਂ ਵਿਸ਼ਿਆ ਕਾਰਨ ਅਕਾਲੀ ਦਲ ਅਰਸ਼ ਤੋਂ ਫਰਸ਼ 'ਤੇ ਆ ਗਿਆ ਅਤੇ ਇਹ ਸਭ ਲਈ ਪਿਛਲੇ ਸਮੇਂ ਵਿੱਚ ਹੋਈਆਂ ਕੁਤਾਹੀਆਂ ਅਤੇ ਗਲਤ ਫੈਸਲਿਆਂ ਨੂੰ ਜਿੰਮੇਵਾਰ ਦੱਸਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਬਾਦਲ ਬਚਾਓ ਲਹਿਰ ਦਾ ਆਗਾਜ਼ : ਬਾਗ਼ੀ ਧੜੇ ਵੱਲੋਂ ਕਿਤੇ ਨਾ ਕਿਤੇ ਇਹ ਮਹਿਸੂਸ ਕੀਤਾ ਗਿਆ ਕਿ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਿੱਖ ਮੁੱਦਿਆਂ 'ਤੇ ਨਾ ਚਰਚਾ ਕੀਤੀ ਅਤੇ ਨਾ ਹੀ ਚੰਗੀ ਤਰ੍ਹਾ ਉਭਾਰਿਆ ਨਹੀਂ ਗਿਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰ ਅੰਦਾਜ਼ ਕਰਕੇ ਖੁਦ ਮੁਖਤਿਆਰੀ ਦੇ ਫੈਸਲੇ ਲਏ ਗਏ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ਼ ਲਗਾਤਾਰ ਡਿੱਗਦਾ ਰਿਹਾ ਅਤੇ ਅੱਜ ਹਾਲਾਤ ਇਹ ਹਨ ਕਿ ਵਿਧਾਨ ਸਭਾ ਵਿੱਚ ਤਿੰਨ ਅਤੇ ਲੋਕ ਸਭਾ ਵਿੱਚ ਇੱਕ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਰਹਿ ਗਿਆ ਹੈ। ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਉਭਾਰਨ ਲਈ ਕੋਈ ਸਖ਼ਤ ਫੈਸਲੇ ਲੈਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇੱਕ ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਤਮਸਤਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਬਚਾਓ ਲਹਿਰ ਦਾ ਆਗਾਜ਼ ਕੀਤਾ ਜਾਵੇਗਾ।

ਬਾਗ਼ੀ ਧੜੇ ਨੂੰ ਦਿੱਤੀ ਨਸੀਹਤ : ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਅੰਦਰੂਨੀ ਕਲੇਸ਼ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਾਗੀ ਧੜੇ ਵੱਲੋਂ ਪ੍ਰਧਾਨਗੀ ਤੋ ਅਸਤੀਫ਼ਾ ਮੰਗੇ ਜਾਣ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਬੈਠਕ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਪਰ ਇਸ ਬੈਠਕ ਦੌਰਾਨ ਜਿੱਥੇ ਸਮੂਹ ਮੈਂਬਰਾ ਵੱਲੋਂ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ ਨੂੰ ਭਾਜਪਾ ਦੇ ਹੱਥ ਵਿੱਚ ਨਾ ਖੇਡਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਭਾਜਪਾ 'ਤੇ ਕਈ ਗੰਭੀਰ ਆਰੋਪ ਲਗਾਏ ਗਏ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤੋੜਨ ਲਈ ਭਾਜਪਾ ਨੂੰ ਜਿੰਮੇਵਾਰ ਦੱਸਿਆ, ਉੱਥੇ ਹੀ ਬਾਗ਼ੀ ਧੜੇ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਪੰਥ ਅਤੇ ਪੰਜਾਬ ਦੀ ਆਵਾਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮੁੜ ਪੈਰਾਂ ਸਿਰ ਕਰਨ ਲਈ ਵਿਰੋਧੀਆਂ ਦੇ ਹੱਥਾਂ ਵਿੱਚ ਨਾ ਖੇਡਣ ਦੀ ਅਪੀਲ ਕੀਤੀ ਗਈ।

ਭਾਜਪਾ 'ਤੇ ਹੀ ਕਿਉਂ ਸਵਾਲ ਉਠਾਏ ਜਾ ਰਹੇ ਹਨ : ਹੁਣ ਸਵਾਲ ਇਹ ਉੱਠਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਵਿੱਚ ਪਏ ਅੰਦਰੂਨੀ ਕਲੇਸ਼ ਲਈ ਭਾਜਪਾ 'ਤੇ ਹੀ ਕਿਉਂ ਸਵਾਲ ਉਠਾਏ ਜਾ ਰਹੇ ਹਨ। 1997 ਵਿੱਚ ਹਿੰਦੂ ਸਿੱਖ ਏਕਤਾ ਦੇ ਨਾਮ ਹੇਠ ਗਠਜੋੜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ ਇਹ ਗਠਜੋੜ ਕਿਸਾਨ ਅੰਦੋਲਨ ਦੌਰਾਨ ਤੋੜਿਆ ਗਿਆ। ਇਸ ਗੱਠਜੋੜ ਦੇ ਟੁੱਟਣ ਤੋਂ ਬਾਅਦ ਭਾਜਪਾ ਅੱਧੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 2024 ਦੀਆਂ ਹੋਈਆਂ ਲੋਕ ਸਭਾ ਚੋਣਾਂ ਅਲੱਗ-ਅਲੱਗ ਲੜੀਆਂ ਗਈਆਂ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ 117 ਵਿਧਾਨ ਸਭਾ ਹਲਕਿਆਂ ਵਿੱਚੋਂ ਮਾਤਰ ਤਿੰਨ ਹਲਕਿਆਂ ਵਿੱਚ ਜਿੱਤ ਪ੍ਰਾਪਤ ਹੋਈ ਸੀ ਇਸੇ ਤਰ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਮਾਤਰ ਇੱਕ ਸੀਟ ਤੇ ਜਿੱਤ ਪ੍ਰਾਪਤ ਹੋਈ ਸੀ, ਪਰ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਕੁੱਲ 18 ਸੀਟਾਂ ਜਿੱਤੀਆਂ ਦਿੱਤੀਆਂ ਸਨ, ਜਿਨਾਂ ਵਿੱਚੋਂ 15 ਸੀਟਾਂ ਸ਼੍ਰੋਮਣੀ ਅਕਾਲੀ ਦਲ ਅਤੇ ਤਿੰਨ ਸੀਟਾਂ ਭਾਜਪਾ ਨੇ ਜਿੱਤੀਆਂ ਸਨ, ਇਸੇ ਤਰ੍ਹਾਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ ਪੰਜਾਬ ਵਿੱਚ ਇਕੱਠਿਆਂ ਚੋਣਾਂ ਲੜੀਆਂ ਸਨ ਅਤੇ ਦੋ ਸ਼੍ਰੋਮਣੀ ਅਕਾਲੀ ਦਲ ਅਤੇ ਦੋ ਭਾਜਪਾ ਵੱਲੋਂ ਲੋਕ ਸਭਾ ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਗਈ ਸੀ ਪਰ ਦੋਵੇਂ ਹੀ ਸਿਆਸੀ ਪਾਰਟੀਆਂ ਦੇ ਗਠਜੋੜ ਟੁੱਟਣ ਤੋਂ ਬਾਅਦ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਗਰਾਫ ਤੇਜ਼ੀ ਨਾਲ ਡਿੱਗਿਆ, ਉਥੇ ਹੀ ਭਾਜਪਾ ਵੱਲੋਂ ਇਕੱਲਿਆਂ ਪੰਜਾਬ ਵਿੱਚ ਚੋਣ ਲੜ ਕੇ ਆਪਣੇ ਵੋਟ ਬੈਂਕ ਵਿੱਚ ਚੋਖਾ ਵਾਧਾ ਕੀਤਾ ਗਿਆ।

ਬਾਦਲ ਪਰਿਵਾਰ ਪਾਰਟੀ ਨੂੰ ਆਪਣੀ ਨਿੱਜੀ ਜਗੀਰ ਸਮਝਦਾ ਹੈ : 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਤੋਂ ਚੋਣ ਲੜਨ ਵਾਲੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਜਪਾ 'ਤੇ ਜੋ ਪਾਰਟੀ ਤੋੜਨ ਦੇ ਦੋਸ਼ ਲਾਏ ਜਾ ਰਹੇ ਹਨ, ਉਹ ਸਰਾਸਰ ਗਲਤ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਪਾਰਟੀ ਨੂੰ ਆਪਣੀ ਨਿੱਜੀ ਜਗੀਰ ਸਮਝਦੇ ਹਨ। ਲੋਕ ਸਭਾ ਚੋਣਾਂ ਦੌਰਾਨ ਜਿੱਥੇ ਇਹਨਾਂ ਵੱਲੋਂ ਬਠਿੰਡਾ ਸੀਟ ਨੂੰ ਜਿੱਤਣ ਲਈ ਸਾਰੀ ਪਾਰਟੀ ਦਾ ਫੰਡ ਇਥੇ ਖਰਚਿਆ ਗਿਆ ਉਥੇ ਹੀ ਬਾਕੀ ਸੀਟਾਂ ਤੇ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਇਕੱਲਿਆਂ ਛੱਡ ਦਿੱਤਾ ਗਿਆ ਅੱਜ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਹਾਲ ਹੈ ਉਸ ਲਈ ਸਿੱਧੇ ਤੌਰ ਤੇ ਬਾਦਲ ਪਰਿਵਾਰ ਜਿੰਮੇਵਾਰ ਹੈ ਜਿਨਾਂ ਵੱਲੋਂ ਪਾਰਟੀ ਵਰਕਰਾਂ ਜੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ ਅਤੇ ਉਹਨਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਹੈ।

ਪਾਰਟੀ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਗਿਆ : ਭਾਜਪਾ ਦੇ ਸਾਬਕਾ ਸੂਬਾ ਸਕੱਤਰ ਸੁਖਪਾਲ ਸਿੰਘ ਸਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਤੋੜਨ ਲਈ ਭਾਜਪਾ ਨੂੰ ਜਿੰਮੇਵਾਰ ਦੱਸਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਉਹਨਾਂ ਕਿਹਾ ਕਿ ਭਾਜਪਾ ਕਦੇ ਵੀ ਕਿਸੇ ਪਾਰਟੀ ਨੂੰ ਤੋੜਨ ਦੀ ਗੱਲ ਨਹੀਂ ਕਰਦੀ। ਅੱਜ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਾਲਾਤ ਹਨ, ਉਸ ਲਈ ਸਿੱਧੇ ਤੌਰ 'ਤੇ ਬਾਦਲ ਪਰਿਵਾਰ ਖੁਦ ਜਿੰਮੇਵਾਰ ਹੈ, ਜਿਨਾਂ ਵੱਲੋਂ ਨਿੱਜੀ ਹਿੱਤਾਂ ਲਈ ਪਾਰਟੀ ਨੂੰ ਵਰਤਿਆ ਜਾ ਰਿਹਾ ਹੈ।

Last Updated : Jun 27, 2024, 4:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.