ਲੁਧਿਆਣਾ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪ੍ਰਚਾਰ ਸਿਖਰਾਂ 'ਤੇ ਹੈ। ਇਸ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਅੱਜ ਲੁਧਿਆਣਾ ਵਿਖੇ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਦਾ ਉਸ ਵੇਲੇ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ, ਜਦੋਂ ਉਹ ਪਿੰਡ ਮੁਕੰਦਪੁਰ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਸਨ, ਇਸ ਦੌਰਾਨ ਪਹਿਲਾਂ ਤੋਂ ਹੀ ਤਿਆਰ ਕਿਸਾਨ ਜਥੇਬੰਦੀਆਂ ਵੱਲੋਂ ਉਮੀਦਵਾਰ ਰਵਨੀਤ ਬਿੱਟੂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਅਤੇ ਭਾਜਪਾ ਦੇ ਖਿਲਾਫ ਨਾਰੇਬਾਜ਼ੀ ਕਰਕੇ ਜ਼ੋਰਦਾਰ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਕੁਝ ਪਿੰਡਾਂ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਚੋਣਾਂ ਦੌਰਾਨ ਪਿੰਡਾਂ ਵਿੱਚ ਭਾਜਪਾ ਦੇ ਬੂਥ ਨਹੀਂ ਲਗਾਉਣ ਦੇਣਗੇ। ਕਿਸਾਨਾਂ ਦੇ ਇਸ ਗੁੱਸੇ ਤੋਂ ਰਵਨੀਤ ਸਿੰਘ ਬਿੱਟੂ ਕਾਫੀ ਪ੍ਰੇਸ਼ਾਨ ਹਨ।
'ਕਿਸੇ ਵੀ ਪਿੰਡ ਵਿੱਚ ਨਹੀਂ ਕਰਵਾਇਆ ਝੂਠਾ ਪਰਚਾ' : ਇਸ ਮਗਰੋਂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੇ ਨਾਲ ਖੜੇ ਰਹੇ ਹਨ। ਉਨ੍ਹਾਂ ਹਰ ਪਿੰਡ ਵਿੱਚ ਗਰਾਂਟਾਂ ਵੀ ਵੰਡੀਆਂ ਹਨ। ਕਦੇ ਵੀ ਕਿਸੇ ਕਿਸਾਨ ਵਿਰੁੱਧ ਝੂਠਾ ਪਰਚਾ ਦਰਜ ਨਹੀਂ ਕਰਵਾਇਆ ,ਫਿਰ ਵੀ ਕਿਸਾਨ ਇਨ੍ਹਾਂ ਦਾ ਵਿਰੋਧ ਕਿਉਂ ਕਰ ਰਹੇ ਹਨ?
'ਕਿਸਾਨ ਅੰਦੋਲਨ ਦੌਰਾਨ ਫੁੱਟਪਾਥ ’ਤੇ ਲਾਏ ਟੈਂਟ': ਬਿੱਟੂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਉਹ ਪੂਰਾ ਸਾਲ ਫੁੱਟਪਾਥ 'ਤੇ ਟੈਂਟ ਲਗਾ ਕੇ ਬੈਠੇ ਰਹੇ ਸਨ। ਆਪਣੇ ਬੱਚਿਆਂ ਦਾ ਜਨਮਦਿਨ ਤੱਕ ਉਨ੍ਹਾਂ ਨੇ ਉੱਥੇ ਹੀ ਕੇਕ ਕੱਟ ਕੇ ਮਨਾਇਆ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ।
- ਫਾਈਵ ਸਟਾਰ ਹੋਟਲ ਦੀ ਵੀਡੀਓ ਵਾਇਰਲ ਮਾਮਲਾ: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਅਸਲੀ ਸੱਚ, ਸੁਣੋ ਤਾਂ ਜਰਾ ਕੀ ਕਿਹਾ... - Five star hotel video viral update
- ਹੁਸ਼ਿਆਰਪੁਰ 'ਚ ਬਸਪਾ ਉਮੀਦਵਾਰ 'ਆਪ' 'ਚ ਸ਼ਾਮਲ: ਚੰਡੀਗੜ 'ਚ ਸੀਐਮ ਮਾਨ ਨੇ ਕਰਵਾਈ ਕਜੁਆਇਨਿੰਗ - rakesh suman join the aap
- ਸੁਖਬੀਰ ਬਾਦਲ ਨੇ ਘੇਰੀ ਸਰਕਾਰ, ਕਿਹਾ- ਪਿਛਲੇ 7 ਸਾਲਾਂ ਤੋਂ ਵਪਾਰੀ ਵਰਗ ਕਾਂਗਰਸ ਤੇ ਆਪ ਤੋਂ ਦੁਖੀ - Badal Targets To AAP Congress
ਸਰਕਾਰ ਅਤੇ ਵਿਰੋਧੀ ਧਿਰ ਨੇ ਕਿਸਾਨਾਂ ਦਾ ਹਾਲ ਨਹੀਂ ਪੁੱਛਿਆ : ਬਿੱਟੂ ਨੇ ਕਿਹਾ ਉਸ ਸਮੇਂ ਵਿਰੋਧੀ ਧਿਰ ਵਿੱਚ ਆਮ ਆਦਮੀ ਪਾਰਟੀ ਦੇ 18 ਵਿਧਾਇਕ ਸਨ। ਉਸ ਸਮੇਂ ਨਾ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਿਸਾਨਾਂ ਦਾ ਹਾਲ ਜਾਣਿਆ ਅਤੇ ਨਾ ਹੀ ਉਸ ਵੇਲੇ ਦੀ ਮੌਜੂਦਾ ਸਰਕਾਰ ਨੇ ਕਿਸਾਨਾਂ ਦਾ ਸਾਥ ਦਿੱਤਾ। ਬਿੱਟੂ ਨੇ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਮੋਦੀ ਹੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਲਿਆ ਸਕਦੇ ਹਨ।