ETV Bharat / state

ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਠਾਨਕੋਟ 'ਚ ਮਿਲੇ 'ਪਾਕਿਸਤਾਨ ਜ਼ਿੰਦਾਬਾਦ' ਦੇ ਪੋਸਟਰ - pakistan zindabad posters found

author img

By ETV Bharat Punjabi Team

Published : Jul 20, 2024, 5:22 PM IST

PAKISTAN ZINDABAD POSTERS FOUND : ਪਠਾਨਕੋਟ ਦੇ ਢਾਕੀ ਰੋਡ 'ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਪੋਸਟਰ ਸੁੱਟੇ ਗਏ। ਇਸ ਦੇ ਨਾਲ ਹੀ ਪੋਸਟਰਾਂ 'ਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਸਮੇਤ ਕਈ ਥਾਵਾਂ ਨੂੰ ਉਡਾਉਣ ਦੀ ਧਮਕੀ ਵੀ ਦਿੱਤੀ ਗਈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਾਕਿਸਤਾਨ ਜ਼ਿੰਦਾਬਾਦ ਦੇ ਪੋਸਟਰ
ਪਾਕਿਸਤਾਨ ਜ਼ਿੰਦਾਬਾਦ ਦੇ ਪੋਸਟਰ (ETV BHARAT)

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ੱਕੀ ਵਿਅਕਤੀ ਦੇਖੇ ਜਾਣ ਕਾਰਨ ਜਿੱਥੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਕੁਝ ਸ਼ਰਾਰਤੀ ਅਨਸਰ ਇਸ ਦਾ ਨਾਜਾਇਜ਼ ਫਾਇਦਾ ਉਠਾ ਕੇ ਹੋਰ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੀ ਹੀ ਇੱਕ ਘਟਨਾ ਪਠਾਨਕੋਟ ਦੇ ਢਾਕੀ ਰੋਡ 'ਤੇ ਦੇਖਣ ਨੂੰ ਮਿਲੀ। ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਪੋਸਟਰ ਸੁੱਟੇ ਗਏ।

ਸਰਕਾਰੀ ਦਫ਼ਤਰਾਂ ਨੂੰ ਉਡਾਉਣ ਦੀ ਧਮਕੀ: ਇਸ ਦੇ ਨਾਲ ਹੀ ਇੰਨ੍ਹਾਂ ਪੋਸਟਰਾਂ 'ਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਨੂੰ ਉਡਾਉਣ ਤੋਂ ਇਲਾਵਾ ਕਈ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ। ਇੰਨਾ ਹੀ ਨਹੀਂ ਇਸ ਦੌਰਾਨ ਇਕ ਕਾਰ ਦਾ ਸ਼ੀਸ਼ਾ ਵੀ ਤੋੜ ਦਿੱਤਾ ਗਿਆ। ਇਸ ਬਾਰੇ ਸਥਾਨਕ ਲੋਕਾਂ ਨੂੰ ਸਵੇਰੇ ਉਸ ਸਮੇਂ ਪਤਾ ਲੱਗਾ ਜਦੋਂ ਕਰੀਬ ਚਾਰ ਵਿਅਕਤੀ ਕਾਰ ਦਾ ਸ਼ੀਸ਼ਾ ਤੋੜ ਕੇ ਮੌਕੇ ਤੋਂ ਫ਼ਰਾਰ ਹੋ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਦੇਖ ਲਿਆ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਚਾਰ ਸ਼ੱਕੀ ਭੱਜਦੇ ਦੇਖੇ ਗਏ: ਇਸ ਸਬੰਧੀ ਸਥਾਨਕ ਲੋਕਾਂ ਨੇ ਦੱਸਿਆ ਕਿ ਕੁਝ ਲੋਕ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਟੁੱਟਣ ਦੀ ਆਵਾਜ਼ ਆਈ ਅਤੇ ਜਦੋਂ ਉਨ੍ਹਾਂ ਨੇ ਛੱਤ ਤੋਂ ਦੇਖਿਆ ਤਾਂ ਚਾਰ ਵਿਅਕਤੀ ਭੱਜਦੇ ਹੋਏ ਦਿਖਾਈ ਦਿੱਤੇ। ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੇ ਕਿਹਾ- ਹੋ ਸਕਦੀ ਸ਼ਰਾਰਤ: ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸ਼ਰਾਰਤ ਲੱਗਦੀ ਹੈ। ਜਿਸ ਸਬੰਧੀ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ। ਪੁਲਿਸ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.