ETV Bharat / state

ਬਰਨਾਲਾ ਦੇ ਇਸ ਪਿੰਡ 'ਚ ਵੋਟਿੰਗ ਤੋਂ ਪਹਿਲਾਂ ਪੰਚ ਦੇ ਉਮੀਦਵਾਰ 'ਤੇ ਹੋਇਆ ਹਮਲਾ, 2 ਜਖ਼ਮੀ - CLASHES DURING THE POLLS

ਬਰਨਾਲਾ ਦੇ ਪਿੰਡ ਕਰਮਗੜ੍ਹ ਚ ਪੰਚਾਇਤੀ ਚੋਣਾਂ ਨੂੰ ਲੈ ਕੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਚ ਉਮੀਦਵਾਰ ਸਮੇਤ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ।

Panchi candidate was attacked before voting in this village of Barnala
ਬਰਨਾਲਾ ਦੇ ਇਸ ਪਿੰਡ 'ਚ ਵੋਟਿੰਗ ਤੋਂ ਪਹਿਲਾਂ ਪੰਚੀ ਦੇ ਉਮੀਦਵਾਰ 'ਤੇ ਹੋਇਆ ਹਮਲਾ (ਬਰਨਾਲਾ-ਪੱਤਰਕਾਰ (ਈਟੀਵੀ ਭਾਰਤ))
author img

By ETV Bharat Punjabi Team

Published : Oct 15, 2024, 11:53 AM IST

Updated : Oct 15, 2024, 12:51 PM IST

ਬਰਨਾਲਾ: ਅੱਜ ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਕਈ ਥਾਂਵਾਂ ਤੋਂ ਝੜਪ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਉਥੇ ਹੀ ਬਰਨਾਲਾ ਦੇ ਪਿੰਡ ਕਰਮਗੜ੍ਹ ਵਿਖੇ ਵੋਟਿੰਗ ਤੋਂ ਕੂਝ ਘੰਟੇ ਪਹਿਲਾਂ ਝਗੜਾ ਹੋ ਗਿਆ ਅਤੇ ਪੰਚੀ ਦੇ ਉਮੀਦਵਾਰ ਦੇ ਕਾਫੀ ਸੱਟਾਂ ਵਜੀਆਂ। ਇਸ ਮੌਕੇ ਜ਼ਖਮੀ ਹੋਏ ਉਮੀਦਵਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਕਰਮਗੜ੍ਹ ਦੇ ਵਾਰਡ ਨੰਬਰ 9 ਤੋਂ ਪੰਚੀ ਦੀ ਚੋਣ ਲੜ ਰਿਹਾ ਹੈ। ਰਾਤ ਨੂੰ ਜਦੋਂ ਉਹ ਪਿੰਡ ਵਿੱਚ ਆਪਣੇ ਘਰ ਜਾ ਰਿਹਾ ਸੀ ਤਾਂ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਕਾਰ ਦੀ ਭੰਨਤੋੜ ਕੀਤੀ। ਇਸ ਦੌਰਾਨ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਵਿਰੋਧੀ ਧੜੇ ਵੱਲੋਂ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਦੀ ਹਾਰ ਦੇਖ ਕੇ 20-25 ਗੁੰਡਿਆਂ ਨੇ ਉਨ੍ਹਾਂ ਦੀ ਗੱਡੀ ’ਤੇ ਹਮਲਾ ਕਰ ਦਿੱਤਾ।

ਬਰਨਾਲਾ ਦੇ ਇਸ ਪਿੰਡ 'ਚ ਵੋਟਿੰਗ ਤੋਂ ਪਹਿਲਾਂ ਪੰਚ ਦੇ ਉਮੀਦਵਾਰ 'ਤੇ ਹੋਇਆ ਹਮਲਾ (ਬਰਨਾਲਾ-ਪੱਤਰਕਾਰ (ਈਟੀਵੀ ਭਾਰਤ))

ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ

ਇਸ ਹਮਲੇ ਵਿੱਚ ਉਹ ਅਤੇ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਏ, ਦੋਵਾਂ ਦੇ ਸਿਰ ਵਿੱਚ ਸੱਟਾਂ ਲੱਗੀਆਂ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਕਿਉਂਕਿ ਪੰਚਾਇਤੀ ਚੋਣ ਲੜਦੇ ਸਮੇਂ ਹਮਲਾਵਰਾਂ ਨੇ ਉਸ ਨੂੰ ਜ਼ਖਮੀ ਕਰ ਦਿੱਤਾ ਹੈ, ਜਿਸ ਕਾਰਨ ਉਸ ਦੀ ਚੋਣ ਪ੍ਰਭਾਵਿਤ ਹੋਈ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਮੌਕੇ ਜਾਂਚ ਅਧਿਕਾਰੀ ਹਰਵਿੰਦਰ ਪਾਲ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕਰਮਗੜ੍ਹ ਨੂੰ ਸੱਟਾਂ ਲੱਗਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਗੁਰਜੰਟ ਸਿੰਘ ਦੇ ਬਿਆਨ ਲੈ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਲੜਾਈ ਦੌਰਾਨ ਵਾਪਰੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪੰਚਾਇਤੀ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹ ਰਹੀਆਂ ਹਨ।

Last Updated : Oct 15, 2024, 12:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.