ETV Bharat / state

ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ ਨੂੰ ਸੂਬੇ ਭਰ 'ਚ ਚੁਕਵਾਈ ਗਈ ਸਹੁੰ - OATH CEREMONY OF PANCHAYAT

ਅੱਜ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਸਹੁੰ ਚੁੱਕਵਾਈ ਗਈ।

Panchas of newly elected panchayats were sworn in across the state
ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ ਨੁੰ ਚੁਕਵਾਈ ਗਈ ਸੋਂਹ, ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ (ETV Bharat (ਪੱਤਰਕਾਰ, ਬਠਿੰਡਾ))
author img

By ETV Bharat Punjabi Team

Published : Nov 19, 2024, 4:05 PM IST

ਬਠਿੰਡਾ/ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ।

ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ ਨੂੰ ਸੂਬੇ ਭਰ 'ਚ ਚੁਕਵਾਈ ਗਈ ਸਹੂੰ (ETV Bharat (ਪੱਤਰਕਾਰ, ਬਠਿੰਡਾ))

ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ 10031 ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ 8 ਨਵੰਬਰ ਨੂੰ ਹੋਏ ਸਮਾਰੋਹ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਸੀ।

ਲੋਕਾਂ ਦਾ ਆਗੂਆਂ ਪ੍ਰਤੀ ਵਿਸ਼ਵਾਸ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਸ ਆਗੂ ਪ੍ਰਤੀ ਲੋਕਾਂ ਵਿੱਚ ਕਿੰਨਾ ਵਿਸ਼ਵਾਸ ਤੇ ਸੱਚਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜੋ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਉੱਤੇ ਪਾਈ ਜਾਂਦੀ ਹੈ ਕਿਉਂਕਿ ਇਹ ਲੋਕਾਂ ਦੀ ਬਹੁਤ ਵੱਡੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ ਕਰ ਰਹੀ ਹੈ, ਜੋ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਇਸ ਮਿਸਾਲੀ ਪਹਿਲਕਦਮੀ ਦਾ ਮੰਤਵ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਅਜਿਹੀਆਂ ਹੋਰ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮਤੇ ਪਾਸ ਕਰਨੇ ਚਾਹੀਦੇ ਹਨ ਕਿਉਂਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਣਗੀਆਂ ਅਤੇ ਨੌਕਰਸ਼ਾਹ, ਵਿਗਿਆਨੀ, ਡਾਕਟਰ, ਤਕਨੀਸ਼ੀਅਨ ਅਤੇ ਹੋਰ ਕਾਬਲ ਵਿਅਕਤੀ ਪੈਦਾ ਕਰਨਗੀਆਂ।

ਉੱਚ ਪੱਧਰੀ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਬਣਾਈਆਂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜ਼ੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਭਰਪੂਰ ਮੌਕਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਉੱਤੇ ਕੀਮਤੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ ਪਰ ਇਕ ਵਾਰ ਚੁਣੀਆਂ ਗਈਆਂ ਪੰਚਾਇਤਾਂ ਪੂਰੇ ਪਿੰਡ ਦੀਆਂ ਸਾਂਝੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਂ ਨੂੰ ਪਿੰਡ ਦੇ ਹਰ ਵਸਨੀਕ ਨਾਲ ਬਰਾਬਰ ਵਿਹਾਰ ਕਰਨਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿੰਡਾਂ ਵਿੱਚ ਫੈਲੀ ਧੜੇਬੰਦੀ ਕਾਰਨ ਪਿੰਡਾਂ ਵਿੱਚ ਕਈ ਕੰਮ ਖ਼ਤਰੇ ਵਿੱਚ ਪੈ ਜਾਂਦੇ ਹਨ।

ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਪੰਜਾਬ

ਮੁੱਖ ਮੰਤਰੀ ਨੇ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਲਈ ਉਸਾਰੂ ਮੁਹਿੰਮ ਸ਼ੁਰੂ ਕਰ ਕੇ ਸੂਬੇ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਸੂਬੇ ਦੇ ਮਾਹੌਲ ਨੂੰ ਸੁਧਾਰਨਾ ਅਤੇ ਦੂਜੇ ਪਾਸੇ ਪ੍ਰਦੂਸ਼ਣ ਨੂੰ ਰੋਕਣਾ ਜ਼ਰੂਰੀ ਹੈ।

ਸੂਬੇ ਭਰ ਵਿੱਚ ਹੋਈਆਂ ਪਿਛਲੇ ਮਹੀਨੇ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਅੱਜ ਸੂਬੇ ਭਰ ਦੇ 19 ਜ਼ਿਲ੍ਹਿਆਂ ਵਿੱਚ ਪੰਚਾਇਤ ਮੈਂਬਰਾਂ ਲਈ ਸੌਹ ਚੁੱਕ ਸਮਾਗਮ ਕਰਵਾਇਆ ਗਿਆ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਤੋਂ ਬਾਅਦ ਪੰਚਾਇਤ ਮੈਂਬਰਾਂ ਨੂੰ ਸੌਂਹ ਚੁਕਵਾਈ ਜਾਵੇਗੀ। ਸੂਬੇ ਭਰ ਵਿੱਚ ਕਰਵਾਏ ਜਾ ਰਹੇ ਸੋਂਹੁ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਣੇ 16 ਮੰਤਰੀਆਂ ਵੱਲੋਂ ਸੋਂਹ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ। ਇਸ ਮੌਕੇ ਸੰਗਰੂਰ ਵਿਖੇ ਮੁੱਖ ਮੰਤਰੀ ਮਾਨ ਨੇ ਸਮੂਹ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਕਾਰਜ ਕਰਨ ਲਈ ਤਿਆਰੀਆਂ ਕਰੋ ਮਤੇ ਪਾਓ ਅਤੇ ਸਰਕਾਰੀ ਫੰਡ ਅਸੀਂ ਜਾਰੀ ਕਰਾਂਗੇ।

ਹਰਪਾਲ ਚੀਮਾ ਨੇ ਕੀਤਾ ਵੱਡਾ ਦਾਅਵਾ

ਇਸ ਮੌਕੇ ਬਠਿੰਡਾ ਵਿਖੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 318 ਨਵੀਆਂ ਬਣੀਆਂ ਪੰਚਾਇਤਾਂ ਦੇ 2490 ਪੰਚਾਇਤ ਮੈਂਬਰਾਂ ਨੂੰ ਸੰਵਿਧਾਨ ਦੀ ਸਹੂੰ ਚੁਕਵਾਈ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦਾ ਰਿਕਾਰਡ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਵੇਂ ਜਿਵੇਂ ਵਿਕਾਸ ਕਾਰਜਾਂ ਲਈ ਡਿਮਾਂਡ ਕੀਤੀ ਜਾਵੇਗੀ ਤਿਵੇ-ਤਿਵੇਂ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾਣਗੇ ।

ETV Bharat Logo

Copyright © 2025 Ushodaya Enterprises Pvt. Ltd., All Rights Reserved.