ਬਠਿੰਡਾ: ਪੰਜਾਬ ਵਿੱਚ ਹੋ ਰਹੀਆਂ ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਸੂਬੇ ਭਰ ਵਿੱਚ ਵੋਟਰਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਨਿੱਕੀਆਂ ਮੋਟੀਆਂ ਝੜਪ ਹੋਣ ਦੇ ਬਾਵਜੂਦ ਵੋਟਾਂ ਨਿਰਵਿਘਨ ਜਾਰੀ ਹਨ। ਬਠਿੰਡਾ ਜ਼ਿਲੇ ਦੇ ਵਿੱਚ ਅੱਜ ਸਵੇਰ 8 ਵਜੇ ਤੋਂ ਵੋਟ ਪਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਸਨ। ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਔਰਤਾਂ ਅਤੇ ਮਰਦਾਂ ਦੀਆਂ ਵੱਖ-ਵੱਖ ਲਾਈਨਾਂ ਲਵਾ ਕੇ ਵੋਟਾਂ ਪਵਾਈਆਂ ਜਾ ਰਹੀਆਂ ਹਨ।
ਚੋਣਾਂ ਨੂੰ ਲੈ ਕੇ ਆਪਸੀ ਭਾਈਚਾਰਕ ਸਾਂਝ ਖਰਾਬ ਨਹੀਂ ਕਰਨੀ ਚਾਹੀਦੀ
ਇਸ ਤੋਂ ਇਲਾਵਾ ਬਿਰਧ ਅਤੇ ਅਪਾਹਜ ਵਿਅਕਤੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਸਮੇਂ ਵੋਟ ਪਗਤਾਉਣ ਆਏ ਵੱਖ ਵੱਖ ਪਿੰਡਾਂ ਦੇ ਵੋਟਰਾਂ ਵੱਲੋਂ ਕਿਹਾ ਗਿਆ ਕਿ ਪੰਚਾਇਤੀ ਚੋਣਾਂ ਪੰਜ ਸਾਲ ਬਾਅਦ ਆਉਂਦੀਆਂ ਹਨ ਪਰ ਇਨ੍ਹਾਂ ਚੋਣਾਂ ਨੂੰ ਲੈ ਕੇ ਆਪਸੀ ਭਾਈਚਾਰਕ ਸਾਂਝ ਖਰਾਬ ਨਹੀਂ ਕਰਨੀ ਚਾਹੀਦੀ ਆਪਸੀ ਭਾਈਚਾਰਕ ਨੂੰ ਸਾਂਝ ਨੂੰ ਸਮਝਦੇ ਹੋਏ ਇੱਕ ਦੂਸਰੇ ਉੱਤੇ ਦੂਸ਼ਣਬਾਜ਼ੀ ਕਰਨ ਤੋਂ ਗਰੇਜ਼ ਕਰਨਾ ਚਾਹੀਦਾ ਹੈ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 2200 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ।
ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ
ਇਸ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਐਸਪੀ ਅਤੇ ਡੀਐਸਪੀ ਪੈਟਰੋਲਿੰਗ ਕਰ ਰਹੇ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਆਪਣੇ ਪਿੰਡ ਪਸਰਾਲਾ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਅਤੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।