ਬਰਨਾਲਾ: ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਵੱਲੋਂ ਅੱਜ ਬਰਨਾਲਾ ਵਿਖੇ ਇੱਕ ਪੰਥਕ ਇਕੱਤਰਤਾ ਕੀਤੀ ਗਈ। ਜਿਸ ਵਿੱਚ ਐਸਜੀਪੀਸੀ ਚੋਣਾਂ ਅਤੇ ਅਗਲੀ ਪੰਥਕ ਰਾਜਨੀਤੀ ਦੀ ਵਿਉਂਤ ਬਣਾਈ ਗਈ।
ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈਕੇ ਰਣਨੀਤੀ: ਇਸ ਮੌਕੇ ਗੱਲਬਾਤ ਕਰਦਿਆਂ ਸਾਂਸਦ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਪੰਥਕ ਰਾਜਨੀਤੀ ਨੂੰ ਉਭਾਰਨ, ਲਟਕਦੇ ਪੰਥਕ ਮਾਮਲਿਆਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਅੱਜ ਪੰਥਕ ਲੋਕਾਂ ਦੀ ਇਕੱਤਰਤਾ ਕਰਕੇ ਵਿਚਾਰ ਚਰਚਾ ਕੀਤੀ ਗਈ ਹੈ। ਜਿਸ ਵਿੱਚ ਪੰਥ ਦੇ ਚਿੰਤਕ ਲੋਕਾਂ ਨੂੰ ਇੱਕ ਝੰਡੇ ਹੇਠ ਇਕੱਤਰ ਹੋ ਕੇ ਪੰਥਕ ਮਸਲਿਆਂ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਮ-ਖਿਆਲੀ ਪੰਥਕ ਲੋਕਾਂ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੀ ਲੜੀ ਜਾਵੇਗੀ ਪਰ ਫਿਲਹਾਲ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਲੰਮੇ ਸਮੇਂ ਤੋਂ ਚੱਲ ਰਹੀ ਹੈ ਤੇ ਉਹ ਸੰਗਤ ਨੂੰ ਵੱਧ ਤੋਂ ਵੱਧ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਦੀ ਅਪੀਲ ਕਰ ਰਹੇ ਹਨ।
ਬਾਬਾ ਬਕਾਲਾ ਵਿਖੇ ਪੰਥਕ ਇਕੱਤਰਤਾ : ਉਹਨਾਂ ਕਿਹਾ ਕਿ 19 ਅਗਸਤ ਨੂੰ ਬਾਬਾ ਬਕਾਲਾ ਵਿਖੇ ਇੱਕ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ। ਜਿਸ ਵਿੱਚ ਆਉਣ ਵਾਲੇ ਸਮੇਂ ਦੀ ਪੰਥਕ ਰਾਜਨੀਤੀ ਐਸਜੀਪੀਸੀ ਦੀਆਂ ਚੋਣਾਂ ਅਤੇ ਹੋਰ ਆਮ ਚੋਣਾਂ ਲੜਨ ਸਬੰਧੀ ਪੰਥਕ ਧਿਰਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫਿਲਹਾਲ ਕੋਈ ਵੀ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਕੋਈ ਵਿਚਾਰ ਨਹੀਂ ਹੈ, ਪਰ ਜੇਕਰ ਸੰਗਤ ਦਾ ਫੈਸਲਾ ਨਵੀਂ ਪਾਰਟੀ ਦਾ ਹੋਇਆ ਤਾਂ ਉਹ ਵੀ ਵਿਚਾਰਿਆ ਜਾ ਸਕਦਾ ਹੈ। ਉਹਨਾਂ ਬਰਨਾਲਾ ਦੀ ਜਿਮਨੀ ਚੋਣ ਸਬੰਧੀ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨਾਲ ਰਾਏ ਸਲਾਹ ਕਰਨ ਤੋਂ ਬਾਅਦ ਹੀ ਇੱਕ ਚੰਗਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਅਕਾਲੀ ਲੀਡਰਾਂ ਨੇ ਨਹੀਂ ਰਿਹਾ ਲੋਕਾਂ ਦਾ ਭਰੋਸਾ: ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਯਤਨ ਜਾਰੀ ਹਨ। ਇਸ ਸਬੰਧੀ ਜਿੱਥੇ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ, ਉੱਥੇ ਉਹਨਾਂ ਦੀ ਰਿਹਾਈ ਨੂੰ ਲੈ ਕੇ ਹਾਈਕੋਰਟ ਵਿੱਚ ਵੀ ਕੇਸ ਚੱਲ ਰਿਹਾ ਹੈ। ਭਾਈ ਅੰਮ੍ਰਿਤਪਾਲ ਸਮੇਤ ਸਮੂਹ ਬੰਦੀ ਸਿੱਖਾਂ ਦੀ ਰਿਹਾਈ ਲਈ ਹੀ ਉਹ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਗਿਆ ਹੈ ਅਤੇ ਮੁੜ ਵਿਸ਼ਵਾਸ ਬਹਾਲੀ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਹਾਰਾ ਅਕਾਲੀ ਦਲ ਲੈਣਾ ਚਾਹੁੰਦਾ ਹੈ। ਅਜਿਹਾ ਕਰਕੇ ਅਕਾਲੀ ਦਲ ਦੀ ਲੀਡਰਸ਼ਿਪ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਤਿਕਾਰ ਘਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਸਰਕਾਰ ਦੀ ਮਨਸ਼ਾ 'ਤੇ ਚੁੱਕੇ ਸਵਾਲ: ਉਹਨਾਂ ਬਾਗੀ ਅਕਾਲੀ ਆਗੂਆਂ ਦੇ ਕਿਰਦਾਰ ਸਬੰਧੀ ਕਿਹਾ ਕਿ ਜਦੋਂ ਬੋਲਣ ਦਾ ਸਮਾਂ ਸੀ ਉਸ ਵੇਲੇ ਇਹ ਲੀਡਰ ਨਹੀਂ ਬੋਲੇ। ਜਦਕਿ ਇਹ ਲੀਡਰ ਵੀ ਬਹੁਤ ਦੇਰੀ ਬਾਅਦ ਜਾਗੇ ਹਨ। ਡਿਬਰੂਗੜ ਜੇਲ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਗੈਂਗਸਟਰ ਅਤੇ ਨਸ਼ਾ ਤਸਕਰਾਂ ਨੂੰ ਭੇਜੇ ਜਾਣ ਸਬੰਧੀ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਪਿੱਛੇ ਸਰਕਾਰ ਦੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਹੋ ਸਕਦੀ ਹੈ। ਜਿਸ ਕਰਕੇ ਉਹ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
- ਆਖਿਰ ਗੁਰੂ ਦੀ ਵਡਾਲੀ ਵਿੱਚ ਕਿਉਂ ਹੋਈ ਨਿਸ਼ਾਨ ਸਾਹਿਬ ਦੀ ਬੇਅਦਬੀ, ਇਸ ਨਿਹੰਗ ਸਿੰਘ ਨੇ ਕੀਤਾ ਵੱਡਾ ਖੁਲਾਸਾ - profanity of Nishan Sahib
- ਗਿੱਦੜਬਾਹਾ ਟ੍ਰੈਫ਼ਿਕ ਪੁਲਿਸ ਦੀ ਨਵੇਕਲੀ ਪਹਿਲ, ਵਾਹਨਾਂ ਨੂੰ ਰੋਕ ਕੇ ਤਿਰੰਗਾ ਝੰਡਾ ਦੇ ਕੇ ਆਜ਼ਾਦੀ ਦਿਵਸ ਦੀਆਂ ਦਿੱਤੀਆਂ ਵਧਾਈਆ - Giddarbaha Traffic Police
- ਅਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਰੋਸ ਮਾਰਚ - tracker march on Independence Day