ਪਟਿਆਲਾ: ਆਏ ਦਿਨ ਸੜਕ ਹਾਦਸੇ ਦੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਹਨ। ਹੁਣ ਸਮਾਣਾ ਤੋਂ ਪਟਿਆਲਾ ਆ ਰਹੀ ਪੀਆਰਟੀਸੀ ਦੀ ਬੱਸ ਅਤੇ ਐਂਬੂਲੈਂਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ 'ਚ 8 ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਐਂਬੂਲੈਂਸ 'ਚ ਮੌਜੂਦ ਮਰੀਜ਼ ਵੀ ਜ਼ਖਮੀ ਹੋ ਗਿਆ। ਐਂਬੂਲੈਂਸ ਡਰਾਈਵਰ ਨੇ ਦੱਸਿਆ ਕਿ ਪੀਆਰਟੀਸੀ ਦੀ ਬੱਸ ਨੇ ਓਵਰਟੇਕ ਕਰਨ ਲਈ ਐਂਬੂਲੈਂਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਵਿੱਚ ਈਐਮਪੀ ਵਰਕਰ ਜ਼ਖ਼ਮੀ ਹੋ ਗਏ।
ਕਿੰਝ ਵਾਪਰਿਆ ਹਾਦਸਾ
ਪਟਿਆਲਾ ਤੋਂ ਕਲੱਸਟਰ ਆਗੂ ਅਮਨਦੀਪ ਸਿੰਘ ਨੇ ਦੱਸਿਆ ਕਿ ਰਜਿੰਦਰਾ ਸਮਾਣੇ ਵਿਖੇ ਸੜਕ ਕਿਨਾਰੇ ਹਾਦਸੇ ਦਾ ਸ਼ਿਕਾਰ ਹੋਏ ਮਰੀਜ਼ ਨੂੰ ਲੈ ਕੇ ਹਸਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਉਸੇ ਸਮੇਂ ਰਾਜਿੰਦਰਾ ਮਰੀਜ਼ ਨੂੰ ਐਂਬੂਲੈਂਸ ਵਿੱਚ ਹਸਪਤਾਲ ਲੈ ਕੇ ਆ ਰਿਹਾ ਸੀ। ਮਰੀਜ਼ ਨੂੰ ਸਮਾਣੇ ਤੋਂ ਜੰਡਿਆਲੇ ਰੈਫਰ ਕਰ ਦਿੱਤਾ ਗਿਆ।
ਹਾਦਸੇ 'ਚ 8 ਲੋਕ ਹੋਏ ਜ਼ਖਮੀ
ਅਮਨਦੀਪ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਨੇ ਐਂਬੂਲੈਂਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਬੱਸ ਦੀ ਰਫਤਾਰ ਬਹੁਤ ਤੇਜ਼ ਸੀ। ਹਾਦਸੇ ਵਿੱਚ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਵਿੱਚੋਂ ਇੱਕ ਵਿਅਕਤੀ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੱਸ ਵਿੱਚ ਕਿੰਨੇ ਲੋਕ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ 8 ਲੋਕ ਜ਼ਖਮੀ ਹੋਏ ਹਨ। ਜਿਸ 'ਚੋਂ ਬੱਸ 'ਚ ਸਵਾਰ 3 ਤੋਂ 4 ਲੋਕ ਵੀ ਜ਼ਖਮੀ ਹੋ ਗਏ।