ਮਾਨਸਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਮਗਰੋਂ ਹੋਇਆ ਐਕਸ਼ਨ: ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ।
- ਹੜ੍ਹ ਦੇ ਹਾਲਾਤਾਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਕਿੰਨਾ ਤਿਆਰ ? ਖੁਦ ਸਰਕਾਰੀ ਮੁਲਾਜ਼ਮਾਂ ਨੇ ਖੋਲ੍ਹੀ ਪੋਲ ! - Ludhiana News
- ਪੰਜਾਬ ਸਰਕਾਰ 'ਤੇ ਵਰ੍ਹੇ ਸਾਂਸਦ ਰਾਜਾ ਵੜਿੰਗ, ਕਿਹਾ-ਸੀਐੱਮ ਮਾਨ ਦੇ ਬਿਆਨ ਨੇ ਡੇਗਿਆ ਪੁਲਿਸ ਦਾ ਮਨੋਬਲ, ਕਰੋੜਾਂ ਰੁਪਏ ਦਾ ਹੋਰ ਚੜ੍ਹਿਆ ਕਰਜ਼ਾ - WARRING TARGETED THE PB GOVERNMENT
- ਗਰਮੀ ਨੂੰ ਲੈ ਕੇ ਆਉਂਦੇ ਦੋ ਦਿਨ ਤੱਕ ਯੈਲੋ ਅਲਰਟ, 27 ਤਰੀਕ ਤੋਂ ਬਾਅਦ ਮੁੜ ਹੋਵੇਗਾ ਮੌਸਮ ਖੁਸ਼ਗਵਾਰ, ਫਿਲਹਾਲ ਗਰਮੀ ਰਹੇਗੀ ਜਾਰੀ - yellow alert regarding heat
ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ : ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।