ਚੰਡੀਗੜ੍ਹ : ਪੰਜਾਬ ਦੀਆਂ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਇਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਅਦਲਾ ਬਦਲੀ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿੱਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਟੀਨੂੰ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ 'ਆਪ' ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ 'ਚ ਦਲਿਤ ਵੋਟਾਂ 'ਤੇ ਮਜ਼ਬੂਤ ਪਕੜ ਹੈ।
ਕੱਲ੍ਹ ਜਲੰਧਰ ਵਿੱਚ ਹੋਈ ਰੈਲੀ ਦੌਰਾਨ ਦਿੱਤੇ ਗਏ ਸਨ ਸੰਕੇਤ : ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਰੈਲੀ ਕੱਢੀ ਜਾ ਰਹੀ ਸੀ। ਉਸ ਦੌਰਾਨ ਪਵਨ ਟੀਨੂੰ ਵੀ ਆ ਗਿਆ ਸੀ। ਰੈਲੀ ਵਿੱਚ ਪੱਤਰਕਾਰਾਂ ਨੇ ਜਦੋਂ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋ? ਟੀਨੂੰ ਨੇ ਦੱਬੀ ਹੋਈ ਆਵਾਜ਼ ਵਿੱਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਜਾਂ ਨਹੀਂ ਹੋਵੇਗਾ।
ਟੀਨੂੰ ਨੇ 'ਆਪ' 'ਚ ਸ਼ਾਮਲ ਹੋਣ ਤੋਂ ਕਰ ਦਿੱਤਾ ਸੀ ਇਨਕਾਰ: ਬੀਤੇ ਦਿਨ ਪਵਨ ਟੀਨੂੰ ਨੇ ਕਿਸੇ ਚੈਨਲ 'ਤੇ ਗੱਲਬਾਤ ਦੌਰਾਨ ਕਿਹਾ ਸੀ ਕਿ ਉਹ ਕਿਸੇ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ, ਇਹ ਸਿਰਫ ਅਫਵਾਹ ਹੈ। ਟੀਨੂੰ ਨੇ ਕਿਹਾ ਸੀ ਕਿ ਮੇਰੀ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਟੀਨੂੰ ਨੇ ਉਦੋਂ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।
- ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਰਹਿਰਾਸ ਦੇ ਪਾਠ ਤੋਂ ਬਾਅਦ ਹੋਈ ਸੁੰਦਰ ਆਤਿਸ਼ਬਾਜੀ - fireworks in Sri Darbar Sahib
- ਲਵ ਮੈਰਿਜ ਕਰਵਾਉਣੀ ਮੁੰਡੇ ਨੂੰ ਪਈ ਭਾਰੀ, ਮਾਪਿਆਂ ਨੇ ਹੀ ਉਜਾੜਿਆ ਧੀ ਦਾ ਸੁਹਾਗ - Murder in Tarn Taran
- PAU ਤੋਂ ਸਿਖਲਾਈ ਲੈਕੇ ਸ਼ੁਰੂ ਕਰੋ ਇਹ ਉਦਯੋਗ ਤੇ ਬਣਾਓ ਖੁਦ ਦਾ ਬ੍ਰਾਂਡ, ਸਰਕਾਰ ਦੇਵੇਗੀ ਸਬਸਿਡੀ, ਮਹੀਨੇ 'ਚ ਕਮਾ ਸਕਦੇ ਲੱਖਾਂ - build your brand on industry
ਦੱਸ ਦਈਏ ਕਿ ਪਵਨ ਕੁਮਾਰ ਟੀਨੂੰ ਦੀ ਜਲੰਧਰ ਦੇ ਆਦਮਪੁਰ ਅਤੇ ਆਸਪਾਸ ਦੇ ਇਲਾਕਿਆਂ 'ਚ ਚੰਗੀ ਪਕੜ ਹੈ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਹਨ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ 70981 ਵੋਟਾਂ ਨਾਲ ਹਾਰ ਗਏ। ਟੀਨੂੰ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਪਿਛਲੀਆਂ ਚੋਣਾਂ ਵਿੱਚ ਉਹ ਕਾਂਗਰਸ ਦੇ ਸੁਰਿੰਦਰ ਸਿੰਘ ਕੋਟਲੀ ਤੋਂ ਹਾਰ ਗਏ ਸਨ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਸੀ। ਪਰ ਟਿਕਟ ਮਿਲਣ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਵੀ ਦਿੱਤੀ ਹੈ।