ਅੰਮ੍ਰਿਤਸਰ : ਪੰਜਾਬ ਦੀ ਕਈ ਜੇਲ੍ਹਾਂ ਦੇ ਵਿੱਚ ਜੈਮਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ ਸਭ ਤੋਂ ਪਹਿਲਾ ਨਾਂ ਅੰਮ੍ਰਿਤਸਰ ਦੀ ਕੇਂਦਰੀ ਸੁਧਾਰ ਘਰ ਦਾ ਆਇਆ ਹੈ, ਜਿਸ ਵਿੱਚ ਜੈਮਰ ਲਗਾ ਦਿੱਤਾ ਗਿਆ ਹੈ। ਹੁਣ ਉਸ ਇਲਾਕੇ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੇ ਨਾਲ ਕਈ ਵਾਰ ਮੁਲਾਕਾਤ ਕੀਤੀ ਗਈ ਅਤੇ ਪਿਛਲੇ ਇੱਕ ਸਾਲ ਤੋਂ ਇਲਾਕਾ ਵਾਸੀਆਂ ਵਾਸੀਆਂ ਵੱਲੋਂ ਜੇਲ੍ਹ ਦੇ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਜਿਸ ਦੇ ਚਲਦੇ ਅੱਜ ਫਿਰ ਭਾਜਪਾ ਦੇ ਨੇਤਾਵਾਂ ਤੇ ਇਲਾਕਾ ਵਾਸੀਆਂ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਨੈੱਟਵਰਕ ਸੰਬੰਧੀ ਮੁਸ਼ਕਿਲਾਂ ਆ ਰਹੀਆਂ: ਉਥੇ ਹੀ ਗੱਲਬਾਤ ਕਰਦੇ ਹੋਏ ਇਲਾਕੇ ਦੇ ਨਿਵਾਸੀ 'ਤੇ ਭਾਜਪਾ ਦੇ ਨੇਤਾਵਾਂ ਨੇ ਦੱਸਿਆ ਕਿ ਜਦੋਂ ਦਾ ਜੇਲ੍ਹ ਦੇ ਨਜ਼ਦੀਕ ਜੈਮਰ ਲਗਾਇਆ ਗਿਆ ਹੈ, ਉਨ੍ਹਾਂ ਨੂੰ ਨੈੱਟਵਰਕ ਸੰਬੰਧੀ ਮੁਸ਼ਕਿਲਾਂ ਆ ਰਹੀਆਂ ਹਨ ਅਤੇ ਇਸੇ ਕਰਕੇ ਹੀ ਉਨ੍ਹਾਂ ਵੱਲੋਂ ਅੱਜ ਜੇਲ੍ਹ ਦੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰਾਂ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੇ, ਲੇਕਿਨ ਉਨ੍ਹਾਂ ਦੇ ਘਰਾਂ ਦੇ ਵਿੱਚ ਨੈੱਟਵਰਕ ਨਾ ਆਉਣ ਕਰਕੇ ਉਨ੍ਹਾਂ ਦਾ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ ਅਤੇ ਅਸੀਂ ਜੇਲ੍ਹ ਪ੍ਰਸ਼ਾਸ਼ਨ ਨੂੰ ਅਪੀਲ ਕਰਦੇ ਹਾਂ ਕਿ ਇਸ ਦੀ ਰੇਂਜ ਥੋੜੀ ਘਟਾਈ ਜਾਵੇ ਤਾਂ ਜੋ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰ ਸਕੀਏ।
ਇਸ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਵਿਕਾਸ ਕੁਮਾਰ ਨੇ ਇਲਾਕਾ ਵਾਸੀਆਂ ਤੇ ਭਾਜਪਾ ਦੇ ਨੇਤਾਵਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜੋ ਇਲਾਕਾ ਵਾਸੀਆਂ ਵੱਲੋਂ ਮੰਗ ਪੱਤਰ ਉਹਨਾਂ ਨੂੰ ਦਿੱਤਾ ਗਿਆ ਹੈ, ਉਸ ਨੂੰ ਉਹ ਆਪਣੇ ਉੱਚ ਅਧਿਕਾਰੀਆਂ ਤੇ ਸਰਕਾਰ ਕੋਲ ਭੇਜ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੋ ਕੇਂਦਰੀ ਜੇਲ੍ਹ ਦੇ ਵਿਚ ਜੈਮਰ ਲੱਗਿਆ ਹੈ ਇਹ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਹਨ, ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਰੱਖਦੇ ਹੋਏ ਇਹਨਾਂ ਦੀ ਰੇਂਜ ਘੱਟ ਕੀਤੀ ਜਾਵੇਗੀ
- ਜੰਡਿਆਲਾ ਗੁਰੂ 'ਚ ਸ਼ਰ੍ਹੇਆਮ ਚੱਲੀਆਂ ਗੋਲੀਆਂ, ਘਰ 'ਚ ਵੜ ਕੇ ਕੀਤੀ ਫਾਇਰਿੰਗ ਅਤੇ ਭੰਨ ਤੋੜ - jandiala firing case
- ਲਾਈਵ ਕਿਸਾਨਾਂ ਨੇ ਚੰਡੀਗੜ੍ਹ 'ਚ ਲਾਇਆ ਪੱਕਾ ਧਰਨਾ; ਸੈਕਟਰ 34 'ਚ ਕਿਸਾਨ ਜਥੇਬੰਦੀਆਂ ਦਾ ਇੱਕਠ, ਟ੍ਰੈਫਿਕ ਐਡਵਾਇਜ਼ਰੀ ਜਾਰੀ - Punjab Vidhan Sabha Session
- ਥੌੜੀ ਦੇਰ ਵਿੱਚ ਸ਼ੁਰੂ ਹੋਵੇਗੀ ਪੰਜਾਬ ਵਿਧਾਨਸਭਾ ਮੌਨਸੂਨ ਸੈਸ਼ਨ ਦੀ ਕਾਰਵਾਈ, ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਘੇਰ ਸਕਦੇ ਨੇ ਸੂਬਾ ਸਰਕਾਰ - Punjab Vidhan Sabha Session
ਇਸ ਮੌਕੇ ਤੇ ਪਹੁੰਚੇ ਤਹਿਸੀਲਦਾਰ ਵਿਕਾਸ ਕੁਮਾਰ ਨੇ ਨੇ ਇਲਾਕਾ ਵਾਸੀਆਂ ਤੇ ਭਾਜਪਾ ਦੇ ਨੇਤਾਵਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜੋ ਇਲਾਕਾ ਵਾਸੀਆਂ ਵੱਲੋਂ ਮੰਗ ਪੱਤਰ ਉਹਨਾਂ ਨੂੰ ਦਿੱਤਾ ਗਿਆ ਹੈ। ਉਸ ਨੂੰ ਉਹ ਆਪਣੇ ਉੱਚ ਅਧਿਕਾਰੀਆਂ ਤੇ ਸਰਕਾਰ ਕੋਲ ਭੇਜ ਦਿੱਤੇ ਜਾਣਗੇ ਉਨ੍ਹਾਂ ਦੱਸਿਆ ਕਿ ਜੋ ਕੇਂਦਰੀ ਜੇਲ੍ਹ ਦੇ ਵਿਚ ਜੈਮਰ ਲੱਗਿਆ ਹੈ। ਇਹ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਹਨ। ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਰੱਖਦੇ ਹੋਏ ਇਹਨਾਂ ਦੀ ਰੇਂਜ ਘੱਟ ਕੀਤੀ ਜਾਵੇਗੀ।