ਅੰਮ੍ਰਿਤਸਰ: ਪੰਜਾਬ ਸਰਕਾਰ ਭਾਵੇਂ ਵਿਕਾਸ ਦੇ ਮੁੱਦੇ 'ਤੇ ਚੋਣ ਲੜੇ ਪਰ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਜਸਬੀਰ ਸੰਧੂ ਦੇ ਘਰ ਦੇ ਬਾਹਰ ਵੀ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ, ਜਿਸ ਕਾਰਨ ਇਲਾਕਾ ਵਾਸੀ ਚਿੰਤਤ ਹਨ। ਨਾ ਹੀ ਕੂੜਾ ਚੁੱਕਣ ਵਾਲੀ ਗੱਡੀ ਆਉਂਦੀ ਹੈ ਅਤੇ ਚੈਂਬਰ ਵੀ ਬਿਨਾਂ ਢੱਕਣ ਦੇ ਖੁੱਲ੍ਹੇ ਅਸਮਾਨ ਹੇਠ ਪਏ ਹਨ। ਲੋਕਾਂ ਦਾ ਕਹਿਣਾ ਹੈ ਕਿ 100 ਮੀਟਰ ਦੀ ਦੂਰੀ 'ਤੇ ਵਿਧਾਇਕ ਦਾ ਘਰ ਹੈ।
ਗੰਦਗੀ ਦੇ ਢੇਰ ਲੱਗੇ: ਹਲਕਾ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਹਲਕੇ ਦੇ ਲੋਕਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਵਿਵਸਥਾ ਦਾ ਬੁਰਾ ਹਾਲ ਹੋਇਆ ਪਿਆ ਹੈ। ਆਏ ਦਿਨ ਸੜਕਾਂ ਉੱਤੇ ਗੰਦਾ ਪਾਣੀ ਦੇਖਿਆ ਜਾ ਸਕਦਾ ਹੈ। ਉੱਥੇ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਲੱਗੇ ਪਏ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਕਈ ਵਾਰ ਨਗਰ ਨਿਗਮ ਪ੍ਰਸ਼ਾਸਨ ਨੂੰ ਤੇ ਹਲਕਾ ਵਿਧਾਇਕ ਨੂੰ ਵੀ ਕਹਿ ਚੁੱਕੇ ਹਾਂ ਪਰ ਇਹਨਾਂ ਦੇ ਕੰਨ ਉੱਤੇ ਜੂੰ ਤੱਕ ਨਹੀਂ ਸਰਕ ਰਹੀ। ਲੋਕਾਂ ਨੇ ਕਿਹਾ ਕਿ ਬਰਸਾਤੀ ਮੌਸਮ ਹੋਣ ਕਰਕੇ ਸੀਵਰੇਜ ਦਾ ਪਾਣੀ ਜਿਹੜਾ ਸੜਕਾਂ ਉੱਤੇ ਆ ਰਿਹਾ ਉਸ ਨਾਲ ਬਿਮਾਰੀ ਫੈਲਣ ਦਾ ਵੀ ਡਰ ਹੈ, ਇਸ ਤੋਂ ਇਲਾਵਾ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗੇ ਪਏ ਹਨ।
- ਮੌਨਸੂਨ ਤੋਂ ਪਹਿਲਾਂ ਹੜ੍ਹਾਂ ਨਾਲ ਨਜਿੱਠਣ ਲਈ ਬਣਾਏ ਗਏ ਕੰਟਰੋਲ ਰੂਮ, ਮਾਨਸਾ ਅਤੇ ਫਤਹਿਗੜ੍ਹ ਸਾਹਿਬ ਪ੍ਰਸ਼ਾਸਨ ਨੇ ਚੁੱਕੇ ਕਦਮ - deal with the flood situation
- ਰਾਜਾਸਾਂਸੀ ਔਰਤ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਪੁਲਿਸ 'ਤੇ ਲਗਾਏ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ - case of Rajasansi womans murder
- ਬਜਰੰਗ ਦਲ ਨੇ ਫੜਿਆ ਗਊਆਂ ਨਾਲ ਭਰਿਆ ਟਰੱਕ, ਪੁਲਿਸ ਨੇ ਹਿਰਾਸਤ 'ਚ ਲਏ ਦੋ ਟਰੱਕ ਡਰਾਈਵਰ - Truck full of cows caught
ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ: ਭਾਜਪਾ ਆਗੂ ਨੇ ਕਿਹਾ ਕਿ ਪਹਿਲਾਂ ਹੀ ਲੋਕ ਇੱਥੇ ਬਿਮਾਰੀਆਂ ਦੇ ਨਾਲ ਜੂਝ ਰਹੇ ਹਨ। ਜੇਕਰ ਬਰਸਾਤੀ ਮੌਸਮ ਦੇ ਚਲਦੇ ਇਹ ਸੀਵਰੇਜ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵਿਧਾਇਕ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਭਗਵੰਤ ਮਾਨ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅੰਮ੍ਰਿਤਸਰ ਦੇ ਸੀਵਰੇਜ ਸਿਸਟਮ ਅਤੇ ਗੰਦਗੀ ਦੇ ਢੇਰਾਂ ਦਾ ਹੱਲ ਨਾ ਕੱਢਿਆ ਗਿਆ, ਤਾਂ ਤੁਹਾਡੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਨਗਰ ਨਿਗਮ ਅਤੇ ਪੰਜਾਬ ਸਰਕਾਰ ਹੋਵੇਗੀ।