ਖੰਨਾ/ਲੁਧਿਆਣਾ : ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਰਫ਼ੋਂ ਅਪੀਲ ਕੀਤੀ ਗਈ ਕਿ ਸ਼ਹੀਦਾਂ ਦੀ ਧਰਤੀ 'ਤੇ ਜਾਣ ਸਮੇਂ ਕੋਈ ਵੀ ਹੰਗਾਮਾ ਨਾ ਕੀਤਾ ਜਾਵੇ ਅਤੇ ਨਾ ਹੀ ਕੋਈ ਰੌਲਾ-ਰੱਪਾ ਪਾਇਆ ਜਾਵੇ। ਇਕੱਠ ਨੂੰ ਮੇਲੇ ਦਾ ਰੂਪ ਨਹੀਂ ਦੇਣਾ ਚਾਹੀਦਾ। ਇਸਦੇ ਬਾਵਜੂਦ ਵੀ ਕੁਝ ਲੋਕ ਜੀ.ਟੀ.ਰੋਡ 'ਤੇ ਸੰਗਤਾਂ ਨੂੰ ਲਿਜਾਂਦੇ ਸਮੇਂ ਕਾਹਲੀ ਜਾਂ ਲਾਪਰਵਾਹੀ ਨਾਲ ਗੱਡੀ ਚਲਾ ਰਹੇ ਹਨ ਜਾਂ ਉੱਚੀ ਆਵਾਜ ਵਿੱਚ ਲਾਊਡ ਸਪੀਕਰ ਵਜਾ ਰਹੇ ਹਨ।
ਅਜਿਹਾ ਹੀ ਇੱਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਚਸ਼ਮਦੀਦਾਂ ਮੁਤਾਬਕ ਤੇਜ ਰਫਤਾਰ ਕਾਰਨ ਇਹ ਹਾਦਸਾ ਵਾਪਰੀਆ ਹੈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਗ਼ਲਤ ਡਰਾਈਵਿੰਗ ਦਾ ਵੀਡੀਓ ਸਾਹਮਣੇ ਆਇਆ
ਦੱਸ ਦੇਈਏ ਕਿ ਇਹ ਸ਼ਰਧਾਲੂਆਂ ਨਾਲ ਭਰੀ ਟਰਾਲੀ ਫ਼ਤਹਿਗੜ੍ਹ ਸਾਹਿਬ ਸ਼ਹੀਦ ਜੋੜ ਮੇਲ ਵਿੱਚ ਜਾ ਰਹੀ ਸੀ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਟਰਾਲੀ ਦੇ ਪਿੱਛੇ ਆ ਰਹੇ ਇੱਕ ਕਾਰ ਚਾਲਕ ਵੱਲੋਂ ਬਣਾਈ ਗਈ ਸੀ। ਵੀਡੀਓ 'ਚ ਟਰੈਕਟਰ ਟਰਾਲੀ ਦੀ ਸਪੀਡ ਜ਼ਿਆਦਾ ਨਜ਼ਰ ਆ ਰਹੀ ਹੈ ਅਤੇ ਇਸ ਨੂੰ ਚਲਾਉਣ ਦਾ ਤਰੀਕਾ ਵੀ ਖਤਰਨਾਕ ਹੈ। ਅੱਗੇ ਜਾ ਕੇ ਇਹ ਟਰੈਕਟਰ ਟਰਾਲੀ ਪਿੰਡ ਗੱਗੜਮਾਜਰਾ ਨੇੜੇ ਬੇਕਾਬੂ ਹੋ ਕੇ ਪਲਟ ਗਈ।
ਇੱਕ ਅਣਜਾਣ ਵਿਅਕਤੀ ਚਲਾ ਰਿਹਾ ਸੀ ਗੱਡੀ
ਹਾਦਸੇ ਦੇ ਚਸ਼ਮਦੀਦ ਸਤਨਾਮ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸੰਗਤ ਦੀ ਟਰਾਲੀ ਦੋਰਾਹਾ ਵੱਲੋਂ ਫ਼ਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ। ਇਸ ਦੀ ਸਪੀਡ 60 ਤੋਂ 70 ਹੋਣ ਦਾ ਅਨੁਮਾਨ ਹੈ। ਇਸ ਨੂੰ ਦੇਖ ਕੇ ਲੱਗਦਾ ਸੀ ਕਿ ਕੋਈ ਅਨਜਾਣ ਇਸ ਨੂੰ ਚਲਾ ਰਿਹਾ ਸੀ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਟਰਾਲੀ ਪਲਟ ਗਈ। ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇਕ ਹੇਠਾਂ ਸੜਕ 'ਤੇ ਡਿੱਗ ਗਿਆ। ਜਿਸਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਾਵਇਆ ਗਿਆ ਹੈ। ਸਿਵਲ ਹਸਪਤਾਲ ਦੇ ਡਾਕਟਰ ਆਕਾਸ਼ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਅਤੇ ਰਣਜੀਤ ਵਾਸੀ ਕਪੂਰਥਲਾ ਜ਼ਖ਼ਮੀ ਹੋ ਗਏ। ਅਕਾਸ਼ਦੀਪ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ।