ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅੰਸਰਾਂ ਦੇ ਨਾਲ ਨਾਲ ਇਹਨੀਂ ਦਿਨੀਂ ਖੂੰਨੀ ਡੋਰ ਯਾਨੀ ਕਿ ਚਾਈਨਾ ਡੋਰ ਦੇ ਕਾਰੋਬਾਰੀਆਂ ਉਤੇ ਵੀ ਸ਼ਿਕੰਜਾ ਕਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸੀ.ਆਈ.ਏ.ਸਟਾਫ 3 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਿਲ ਕੀਤੀ। ਦਰਅਸਲ ਪੁਲਿਸ ਨੇ ਇੱਕ ਵਿਆਕਤੀ ਨੂੰ 224 ਚਾਈਨਾ ਡੋਰ ਦੇ ਗੱਟੂਆਂ ਨੂੰ ਵੇਚਣ ਵਾਲੇ ਨੂੰ ਕਾਬੂ ਕੀਤਾ ਹੈ।
ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇਸ ਮੌਕੇ ਪੁਲਿਸ ਅਧਿਕਾਰੀ ਪਵਨ ਕੁਮਾਰ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਇੱਕ ਨੌਜਵਾਨ ਕੋਲੋਂ ਕਰੀਬ 224 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਗਈ ਹੈ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਵਲਟੋਹਾ ਦੇ ਏਰੀਏ 'ਚੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ, ਜਿਸ ਪਾਸੋਂ 224 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਗਈ ਅਤੇ ਪਤਾ ਲੱਗਾ ਕਿ ਇਸ ਤੋਂ ਪਹਿਲਾਂ ਵੀ 108 ਗੱਟੂ ਚਾਈਨਾ ਡੋਰ ਅੱਗੇ ਕਿਸੇ ਨੂੰ ਸਪਲਾਈ ਕਰ ਚੁੱਕਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਡਰੋਨ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ ਕਿ ਜਿਹੜੇ ਬੱਚੇ ਜਾਂ ਨੌਜਵਾਨ ਚਾਈਨਾ ਡੋਰ ਤੋਂ ਪਤੰਗ ਉਡਾ ਰਹੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
- ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ, ਹਰਮਨਪ੍ਰੀਤ ਸਿੰਘ ਤੇ ਮਨੂ ਭਾਕਰ ਸਮੇਤ ਇਨ੍ਹਾਂ 4 ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ
- ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ 'ਤੇ ਚੁੱਕੇ ਸਵਾਲ, 6 ਜਨਵਰੀ ਤੱਕ ਜਵਾਬ ਪੇਸ਼ ਕਰਨ ਦੇ ਦਿੱਤੇ ਹੁਕਮ
- ਸੂਬੇ ਵਿੱਚ ਠੰਢ ਦਾ ਕਹਿਰ ਜਾਰੀ, ਰਾਤ ਨਾਲੋਂ ਦਿਨ ਵੇਲੇ ਜਿਆਦਾ ਠੰਢ, ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਤੋਂ ਪਤੰਗ ਉਡਾਉਂਦੇ ਨਜ਼ਰ ਆਉਣ ਵਾਲੇ ਬੱਚਿਆਂ ਦੇ ਮਾਪਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਤਾਰ ਇੰਨੀ ਘਾਤਕ ਹੈ ਕਿ ਇਸ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਇਹ ਅਸਮਾਨ ਵਿੱਚ ਉੱਡਦੇ ਪੰਛੀਆਂ ਲਈ ਕਾਫ਼ੀ ਘਾਤਕ ਸਾਬਿਤ ਹੋ ਰਿਹਾ ਹੈ। ਜਿਸ ਕਾਰਨ ਸਾਡੇ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਸ ਨੂੰ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। ਪੂਰੇ ਨੈੱਟਵਰਕ ਨੂੰ ਟਰੇਸ ਕੀਤਾ ਜਾਵੇਗਾ।