ETV Bharat / state

ਬੀਅਰ ਖਰੀਦਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਿਚਕਾਰ ਹੋਈ ਬਹਿਸ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ, ਤਿੰਨ ਮੁਲਜ਼ਮ ਗ੍ਰਿਫਤਾਰ - YOUTH BRUTALLY MURDERED

ਲੁਧਿਆਣਾ ਰੇਲਵੇ ਸਟੇਸ਼ਨ ਉੱਤੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

3 ACCUSED ARRESTED
ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ (ETV Bharat (ਲੁਧਿਆਣਾ, ਪੱਤਰਕਾਰ))
author img

By ETV Bharat Punjabi Team

Published : Nov 24, 2024, 7:38 PM IST

ਲੁਧਿਆਣਾ: ਲੁਧਿਆਣਾ ਰੇਲਵੇ ਸਟੇਸ਼ਨ ਦੇ ਬਾਹਰ ਮਾਮੂਲੀ ਗੱਲਬਾਤ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੇ ਦੌਰਾਨ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਦੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਹੈਪੀ, ਸ਼ਿਵਾ, ਅਤੇ ਅੰਕਿਤ ਦੇ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਹੀ ਰਹਿਣ ਵਾਲੇ ਹਨ। ਇਨ੍ਹਾਂ ਮੁਲਜ਼ਮਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਕਮਲਜੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਲਗਾਤਾਰ ਇਨ੍ਹਾਂ ਦੀ ਭਾਲ ਕਰ ਰਹੀ ਸੀ।

ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ (ETV Bharat (ਲੁਧਿਆਣਾ, ਪੱਤਰਕਾਰ))

ਬੀਅਰ ਖਰੀਦਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਿਚਕਾਰ ਬਹਿਸ

ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਏਸੀਪੀ ਏਕੇ ਭਨੋਟ ਨੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਹੈ ਕਿ ਕੁਝ ਨੌਜਵਾਨ ਬੀਅਰ ਖਰੀਦਣ ਲਈ ਠੇਕੇ 'ਤੇ ਗਏ ਸਨ। ਇਸ ਦੌਰਾਨ ਪਹਿਲਾਂ ਤੋਂ ਹੀ ਉੱਥੇ ਉਨ੍ਹਾਂ ਦੇ ਕੋਈ ਵਿਰੋਧੀ ਪਾਰਟੀ ਦੇ ਕੁਝ ਲੜਕੇ ਖੜੇ ਸਨ ਅਤੇ ਇਸ ਦੌਰਾਨ ਬੀਅਰ ਖਰੀਦਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਿਚਕਾਰ ਬਹਿਸ ਬਾਜ਼ੀ ਹੋਈ ਅਤੇ ਉਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਝਗੜਾ ਸ਼ੁਰੂ ਹੋ ਗਿਆ ਅਤੇ ਇੱਕ ਧਿਰ ਵਜੋਂ ਤੇਜਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ।

ਦੋ ਮੁਲਜ਼ਮ ਫਰਾਰ

ਏਸੀਪੀ ਏਕੇ ਭਨੋਟ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਕੋਲੋਂ ਵਾਰਦਾਤ ਦੇ ਵਿੱਚ ਵਰਤਿਆ ਗਿਆ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਹਾਲੇ ਦੋ ਮੁਲਜ਼ਮ ਫਰਾਰ ਹਨ ਜਿੰਨਾਂ ਦੀ ਸ਼ਨਾਖਤ ਪੁਲਿਸ ਨੇ ਕਰ ਲਈ ਹੈ। ਉਨ੍ਹਾਂ ਦੇ ਨਾਂ ਸੰਦੀਪ ਅਤੇ ਸੁਨੀਲ ਹੈ, ਜਿੰਨਾਂ ਦੀ ਗ੍ਰਿਫਤਾਰੀ ਦੇ ਲਈ ਪੁਲਿਸ ਵੱਲੋਂ ਟੀਮਾਂ ਦਾ ਗਠਨ ਕਰਕੇ ਲਗਾਤਾਰ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਆਦਿ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਤਿੰਨ ਮੁਲਜ਼ਮਾਂ ਨੂੰ ਸਲਾਖਾ ਦੇ ਪਿੱਛੇ ਪਹੁੰਚਾਇਆ

ਦੱਸ ਦੇਈਏ ਕਿ ਪੁਲਿਸ ਵੱਲੋਂ ਅੱਜ ਇਨ੍ਹਾਂ ਤਿੰਨੇ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਇਹ ਵਾਰਦਾਤ 23 ਨਵੰਬਰ ਰਾਤ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰਦੇ ਆ 24 ਘੰਟੇ ਦੇ ਵਿੱਚ ਇਸ ਮਸਲੇ ਨੂੰ ਸੁਲਝਾਉਂਦੇ ਹੋਏ ਤਿੰਨ ਮੁਲਜ਼ਮਾਂ ਨੂੰ ਸਲਾਖਾ ਦੇ ਪਿੱਛੇ ਪਹੁੰਚਾ ਦਿੱਤਾ ਹੈ ਜਦੋਂ ਕਿ ਬਾਕੀਆਂ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਡਿਵੀਜ਼ਨ ਨੰਬਰ ਇੱਕ ਦੇ ਵਿੱਚ ਇਹ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਹ ਮਾਮਲਾ ਮੁਹੱਲਾ ਦਰਸ਼ਕ ਨਗਰ ਕਰਮਾਂ ਹਸਪਤਾਲ ਨੇੜੇ ਲੋਕਲ ਅੱਡਾ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਨੌਜਵਾਨ ਦਾ ਕਤਲ ਕੀਤਾ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.