ਸ੍ਰੀ ਫਤਿਹਗੜ੍ਹ ਸਾਹਿਬ: ਬੀਤੇ ਦਿਨ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਾਜ਼ਾਰ 'ਚ ਭੀੜ ਭਾੜ ਵਾਲੇ ਇਲਾਕੇ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਸਬੰਧ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਵਲੋਂ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ 32 ਬੋਰ ਦੇ ਪਿਸਤੌਲ ਤੇ 7 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਐੱਸਐੱਸਪੀ ਸ੍ਰੀ ਫਤਿਹਗੜ੍ਹ ਸਾਹਿਬ ਰਵਜੋਤ ਗਰੇਵਾਲ ਵਲੋਂ ਇਕ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਝਗੜਾ: ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀ ਮੰਡੀ ਗੋਬਿੰਦਗੜ੍ਹ ਦੇ ਵਿੱਚ ਇੱਕ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਸੀ। ਜਿਸ ਦੀ ਜਾਂਚ ਕਰਦੇ ਹੋਏ ਉਹਨਾਂ ਨੂੰ ਪਤਾ ਲੱਗਾ ਕਿ ਦੋ ਵਿਅਕਤੀ ਭਾਰਤ ਭੂਸ਼ਣ ਜੋਸ਼ੀ ਅਤੇ ਸੰਦੀਪ ਸਿੰਘ ਦੇ ਵਿੱਚ ਪੈਸਿਆਂ ਦਾ ਲੈਣ ਦੇਣ ਸੀ। ਜਦੋਂ ਸੰਦੀਪ ਸਿੰਘ ਨੇ ਭਾਰਤ ਭੂਸ਼ਣ ਜੋਸ਼ੀ ਤੋਂ ਪੈਸਿਆਂ ਦੀ ਮੰਗ ਕੀਤੀ ਤਾਂ ਉਹਨਾਂ ਦੇ ਝਗੜਾ ਹੋ ਗਿਆ।
ਪਿਸਤੌਲ ਤੇ ਕਾਰਤੂਸ ਬਰਾਮਦ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਝਗੜੇ ਦੇ ਚੱਲਦਿਆਂ ਭਾਰਤ ਭੂਸ਼ਣ ਜੋਸ਼ੀ ਨੇ ਆਪਣੇ ਡੱਬ ਵਿੱਚੋਂ ਰਿਵਾਲਵਰ ਕੱਢ ਕੇ ਸੰਦੀਪ ਸਿੰਘ ਵੱਲ ਫਾਇਰ ਕਰ ਦਿੱਤਾ, ਜੋ ਸੰਦੀਪ ਸਿੰਘ ਦੀ ਲੱਤ ਦੇ ਨਜਦੀਕ ਦੀ ਨਿਕਲ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਭਾਰਤ ਭੂਸ਼ਨ ਜੋਸ਼ੀ ਤੋਂ ਇੱਕ 32 ਬੋਰ ਪਿਸਤੌਲ ਸਮੇਤ ਸੱਤ ਜਿੰਦਾ ਕਾਰਤੂਸ ਤੇ ਇੱਕ ਖੋਲ ਕਾਰਤੂਸ ਦਾ ਬਰਾਮਦ ਕੀਤਾ ਗਿਆ ਹੈ। ਜਿਸ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- ਹਰਸਿਮਰਤ ਕੌਰ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ- ਕੇਜਰੀਵਾਲ ਪਿੱਛੇ ਭਗਵੰਤ ਮਾਨ ਕਰਜ਼ੇ 'ਚ ਡੋਬ ਰਹੇ ਪੰਜਾਬ
- ਅੰਮ੍ਰਿਤਪਾਲ ਵੱਲੋਂ ਚੋਣਾਂ ਲੜਨ ਦੀ ਖਬਰ ਤੇ ਉਸ ਦੀ ਮਾਤਾ ਦਾ ਬਿਆਨ ਆਇਆ ਸਾਹਮਣੇ, ਕਿਹਾ- ਅਜੇ ਨਹੀਂ ਹੋਈ ਕੋਈ ਪੁਸ਼ਟੀ
- ਸੀਬੀਐਸਈ ਵੱਲੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਹੋਇਆ ਟ੍ਰੇਨਿੰਗ ਪ੍ਰੋਗਰਾਮ, 50 ਘੰਟੇ ਦੀ ਹਰ ਪ੍ਰਿੰਸੀਪਲ ਅਤੇ ਅਧਿਆਪਕ ਲਈ ਟ੍ਰੇਨਿੰਗ ਲਾਜ਼ਮੀ