ਲੁਧਿਆਣਾ: ਲੁਧਿਆਣਾ ਦੇ ਦੁਗਰੀ ਰੋਡ ਮਾਡਲ ਟਾਊਨ ਅਤੇ ਚੰਡੀਗੜ੍ਹ ਰੋਡ ਸਮੇਤ ਹੋਰਨਾਂ ਕਈ ਇਲਾਕਿਆਂ ਵਿੱਚ ਲੁਧਿਆਣਾ ਪੁਲਿਸ ਨੇ Spa Center ਉਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਕਈ ਕੁੜੀਆਂ ਅਤੇ ਮੁੰਡਿਆਂ ਨੂੰ ਹਿਰਾਸਤ ਵਿੱਚ ਲਿਆ।ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਮੀਡੀਆ ਤੋਂ ਦੂਰੀ ਬਣਾਉਣ ਦੇ ਵੀ ਯਤਨ ਕੀਤੇ ਪਰ ਉਨ੍ਹਾਂ ਕਿਹਾ ਕਿ ਫਿਲਹਾਲ ਹਾਲੇ ਇਸ ਮਾਮਲੇ ਸੰਬੰਧੀ ਜਾਂਚ ਚੱਲ ਰਹੀ ਹੈ ਅਤੇ ਵੱਖ-ਵੱਖ ਜਗ੍ਹਾਂ ਉਤੇ ਛਾਪੇਮਾਰੀ ਤੋਂ ਬਾਅਦ ਹੀ ਸਾਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋਂ ਅੱਜ ਕਈ ਸਪਾ ਸੈਂਟਰ ਦੇ ਨਾਂਅ ਉਤੇ ਗੈਰ-ਕਾਨੂੰਨੀ ਢੰਗ ਦੇ ਨਾਲ ਚਲਾਏ ਜਾ ਰਹੇ ਜਿਸਮ ਫਿਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਸਪਾ ਦੇ ਪਰਦੇ ਪਿੱਛੇ ਜਿਸਮ ਫਰੋਸ਼ੀ ਦਾ ਧੰਦਾ ਚਲਾਏ ਜਾਣ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਅਧਾਰ ਉਤੇ ਹੀ ਇਹ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਏਸੀਪੀ ਜਤਿਨ ਬਾਂਸਲ ਨੇ ਕਿਹਾ ਕਿ ਵੱਖ-ਵੱਖ ਜੋਨਾਂ ਵਿੱਚ ਸਪਾ ਸੈਂਟਰਾਂ 'ਚ ਅੱਜ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਕਈ ਕੁੜੀਆਂ-ਮੁੰਡਿਆਂ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।
ਹਾਲਾਂਕਿ ਉਨ੍ਹਾਂ ਅੰਕੜਿਆਂ ਦਾ ਜ਼ਿਕਰ ਨਹੀਂ ਕੀਤਾ ਪਰ ਉਨ੍ਹਾਂ ਇਹ ਜ਼ਰੂਰ ਜ਼ਿਕਰ ਕੀਤਾ ਹੈ ਕਿ ਇਸ ਮਾਮਲੇ ਵਿੱਚ ਫਿਲਹਾਲ ਜਾਂਚ ਜਾਰੀ ਹੈ ਅਤੇ ਸਾਰੇ ਹੀ ਜੋਨਾਂ ਵਿੱਚ ਛਾਪੇਮਾਰੀ ਤੋਂ ਬਾਅਦ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਖਿਲਾਫ਼ ਅੱਗੇ ਵੀ ਇਸੇ ਤਰ੍ਹਾਂ ਪ੍ਰਕਿਰਿਆ ਜਾਰੀ ਰਹੇਗੀ। ਫਿਲਹਾਲ ਸਾਡੀ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ, ਪਹਿਲਾਂ ਅਸੀਂ ਛਾਪੇਮਾਰੀ ਕਰਕੇ ਇਹਨਾਂ ਨੂੰ ਹਿਰਾਸਤ ਵਿੱਚ ਲਵਾਂਗੇ। ਉਸ ਤੋਂ ਬਾਅਦ ਪੁੱਛਗਿਛ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਦੇ ਖਿਲਾਫ ਪੁਲਿਸ ਦੇ ਪਹਿਲਾਂ ਹੀ ਸਖਤ ਨਿਰਦੇਸ਼ ਹਨ ਅਤੇ ਪੁਲਿਸ ਅਜਿਹਾ ਕਰਨ ਵਾਲਿਆਂ ਦੇ ਨਾਲ ਸਖ਼ਤੀ ਨਾਲ ਨਜਿੱਠ ਰਹੀ ਹੈ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਰਹੀ ਹੈ।
- ਆਜ਼ਾਦੀ ਦਿਹਾੜੇ ਨੂੰ ਲੈਕੇ ਪਟਿਆਲਾ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਕੱਢਿਆ ਫਲੈਗ ਮਾਰਚ - Flag march in Patiala city
- ਅੰਮ੍ਰਿਤਸਰ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪਹੁੰਚੇ ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ - CJ Harminder Sahib arrived
- ਮਾਂ ਧੀ 'ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ, ਪੀੜਤ ਔਰਤ ਨੇ ਲਾਈ ਸਰਕਾਰ ਅੱਗੇ ਗੁਹਾਰ - Fatal attack on mother daughter