ਬਠਿੰਡਾ: ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚੋਂ ਬੀਤੀ ਦੇਰ ਰਾਤ ਪਿਸਤੌਲ ਦੀ ਨੋਕ 'ਤੇ ਕਰੇਟਾ ਗੱਡੀ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਬਠਿੰਡਾ ਪੁਲਿਸ ਨੇ ਅਸਲੇ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਪੀੜਤ ਮਨੋਜ਼ ਜੈਨ ਪੁੱਤਰ ਸ਼ਾਂਤੀ ਲਾਲ ਜੈਨ ਵਾਸੀ ਟੈਗੋਰ ਨਗਰ ਬਠਿੰਡਾ ਪਾਸੋਂ ਗੁਰਦੁਆਰਾ ਸਾਹਿਬ ਫੇਸ-। ਮਾਡਲ ਟਾਊਨ ਬਠਿੰਡਾ ਨਜ਼ਦੀਕ ਤਿੰਨ ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨ ਅਸਲੇ ਦੀ ਨੋਕ 'ਤੇ ਇੱਕ ਕਾਰ ਕਰੇਟਾ ਖੋਹ ਕੇ ਫ਼ਰਾਰ ਹੋ ਗਏ ਸਨ।
ਉਨ੍ਹਾਂ ਦੱਸਿਆ ਕਿ ਲੁੱਟ ਦੀ ਵਾਰਦਾਤ ਦੇ ਮੁਲਜ਼ਮਾਂ ਨੂੰ ਟਰੇਸ ਕਰਨ ਲਈ ਸੀ.ਆਈ.ਏ. ਸਟਾਫ-2, ਥਾਣਾ ਸਿਵਲ ਲਾਇਨ ਅਤੇ ਪੀ.ਸੀ.ਆਰ ਬਠਿੰਡਾ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ। ਇਸ ਦੌਰਾਨ ਚੈਕਿੰਗ ਦੇ ਚੱਲਦਿਆਂ ਬਰਨਾਲਾ-ਮਾਨਸਾ ਰਿੰਗ ਰੋਡ ਬਠਿੰਡਾ ਤੋਂ ਬਿੰਨਾਂ ਨੰਬਰ ਪਲੇਟਾਂ ਤੋਂ ਘੁੰਮ ਰਹੀ ਇੱਕ ਕਰੇਟਾ ਕਾਰ ਵਿੱਚੋਂ ਵਿਕਾਸ ਕੁਮਾਰ ਪੁੱਤਰ, ਦੀਪਕ ਸ਼ਰਮਾ ਅਤੇ ਅਮਨ ਚਾਵਲਾ ਨੂੰ ਸ਼ੱਕੀ ਹਲਾਤਾਂ ਵਿੱਚ ਕਾਬੂ ਕੀਤਾ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਕਬਜੇ ਵਿੱਚੋਂ ਬੀਤੀ ਰਾਤ ਵਾਰਦਾਤ ਦੌਰਾਨ ਖੋਹ ਕੀਤੀ ਗਈ ਕਾਰ ਕਰੇਟਾ ਬਰਾਮਦ ਕਰਨ ਤੋਂ ਇਲਾਵਾ ਵਾਰਦਾਤ ਦੌਰਾਨ ਵਰਤਿਆ ਗਿਆ ਲਾਇਸੰਸੀ ਰਿਵਾਲਵਰ 32 ਬੋਰ ਸਮੇਤ 08 ਰੌਂਦ 32 ਬੋਰ ਜੋ ਵਿਕਾਸ ਕੁਮਾਰ ਉਕਤ ਦੇ ਨਾਮ ਪਰ ਦਰਜ ਹੈ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਇਕਲ ਸਪਲੈਂਡਰ ਬਰਾਮਦ ਕਰਵਾਏ ਗਏ ਹਨ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਇਹ ਕਾਰ ਅਸੀਂ ਬੀਤੀ ਰਾਤ ਮਾਡਲ ਟਾਊਨ ਫੇਸ-। ਨੇੜੇ ਗੁਰਦੁਆਰਾ ਸਾਹਿਬ ਬਠਿੰਡਾ ਤੋਂ ਅਸਲੇ ਦੀ ਨੋਕ 'ਤੇ ਖੋਹ ਕੀਤੀ ਸੀ। ਇਹਨਾਂ ਵੱਲੋਂ ਉਕਤ ਕਾਰ ਦੀ ਖੋਹ ਕਰਨ ਦੇ ਕਾਰਨਾਂ ਸਬੰਧੀ ਜਾਂਚ ਚੱਲ ਰਹੀ ਹੈ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ।
- ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ - Lok Sabha member Meet Hair
- ਛੁੱਟੀ ਆਏ ਫੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ - Death of Gurdaspur soldier
- ਹਾਏ ਰੱਬਾ!...ਹਲੇ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਪੰਜਾਬ ਦਾ ਇਹ ਸ਼ਹਿਰ ਰਿਹਾ ਸਭ ਤੋਂ ਵੱਧ ਗਰਮ, ਜਾਣੋ ਆਪਣੇ ਸ਼ਹਿਰ ਦਾ ਹਾਲ - Weather Update