ਮਾਨਸਾ: ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਬੀਤੇ ਦਿਨੀਂ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਅਨੁਸਾਰ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਕਤਲ ਦੇ ਨਾਲ ਪੰਚਾਇਤੀ ਚੋਣਾਂ ਦਾ ਕੋਈ ਵੀ ਸਬੰਧ ਨਹੀਂ ਹੈ।
ਕਤਲ ਮਾਮਲੇ 'ਚ 15 ਲੋਕਾਂ ਦੇ ਨਾਂ ਸ਼ਾਮਲ
ਕਾਬਿਲੇਗੌਰ ਹੈ ਕਿ ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਖੈਰਾ ਖੁਰਦ ਵਿਖੇ ਬੀਤੇ ਦਿਨੀਂ 39 ਸਾਲਾ ਰਾਧੇ ਸ਼ਾਮ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਰਦੂਲਗੜ੍ਹ ਪੁਲਿਸ ਨੇ ਤੁਰੰਤ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਭੈ ਰਾਮ ਦੇ ਬਿਆਨਾਂ 'ਤੇ 15 ਦੇ ਕਰੀਬ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਤਲ ਮਾਮਲੇ 'ਚ ਦੋ ਮੁਲਜ਼ਮ ਕਾਬੂ
ਇਸ ਸਬੰਧੀ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੂਲਗੜ੍ਹ ਦੇ ਨਜ਼ਦੀਕੀ ਪਿੰਡ ਖੈਰਾ ਖੁਰਦ ਵਿਖੇ ਰਾਧੇ ਸ਼ਾਮ ਦਾ ਇੱਕ ਅਤੇ ਦੋ ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਭੈ ਰਾਮ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ 10 ਵਿਅਕਤੀਆਂ ਨੂੰ ਬਾਈਨੇਮ ਤੇ ਦੋ ਅਣਪਛਾਤੇ ਲੋਕਾਂ ਦੇ ਨਾਮ ਲਿਖਾਏ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪੰਜ ਵਿਅਕਤੀ ਹੋਰ ਨਾਮਜ਼ਦ ਕੀਤੇ ਹਨ।
ਸਿਆਸੀ ਨਹੀਂ ਰੰਜਿਸ਼ ਕਾਰਨ ਹੋਇਆ ਕਤਲ
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਤੀ ਦਾਸ ਉਰਫ ਪੋਪਲੀ, ਭਰਤ ਸਿੰਘ ਉਰਫ ਚਾਨਣ ਰਾਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਉਹਨਾਂ ਦੱਸਿਆ ਕਿ ਕਤਲ ਦੀ ਵਜ੍ਹਾ ਰੰਜਿਸ਼ ਇਹ ਰਹੀ ਕਿ ਚਾਰ ਪੰਜ ਮਹੀਨੇ ਪਹਿਲਾਂ ਖੈਰਾ ਖੁਰਦ ਦੇ ਸਾਬਕਾ ਸਰਪੰਚ ਭਜਨ ਲਾਲ ਦੇ ਘਰ ਵਿਆਹ ਸਮਾਗਮ ਸੀ, ਜਿੱਥੇ ਮਤੀ ਦਾਸ ਵੱਲੋਂ ਇੱਕ ਲੜਕੀ ਦੇ ਨਾਲ ਛੇੜਛਾੜ ਕਰ ਦਿੱਤੀ ਗਈ ਸੀ। ਇਸ 'ਤੇ ਮ੍ਰਿਤਕ ਰਾਧੇ ਸ਼ਾਮ ਅਤੇ ਭੱਜਣ ਲਾਲ ਸਾਬਕਾ ਸਰਪੰਚ ਨੇ ਮਤੀ ਦਾਸ ਉਰਫ਼ ਪੋਪਲੀ ਅਤੇ ਉਸ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ। ਐਸਐਸਪੀ ਨੇ ਕਿਹਾ ਕਿ ਇਸੇ ਵਜ੍ਹਾ ਰੰਜਿਸ਼ ਦੇ ਚਲਦਿਆਂ ਉਹਨਾਂ ਵੱਲੋਂ ਰਾਧੇ ਸ਼ਾਮ ਦਾ ਇੱਕ ਸਾਜ਼ਿਸ਼ ਦੇ ਤਹਿਤ ਕਤਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਦਾ ਪੰਚਾਇਤੀ ਚੋਣਾਂ ਦੇ ਨਾਲ ਕੋਈ ਵੀ ਸਬੰਧ ਨਹੀਂ ਹੈ।
- ਅੱਜ ਇਸ ਜ਼ਿਲ੍ਹੇ ਵਿੱਚ ਬੰਦ ਰਹੇ ਬਾਜ਼ਾਰ, ਸੰਗਠਨਾਂ ਵੱਲੋਂ ਖੁੱਲ੍ਹੀਆਂ ਦੁਕਾਨਾਂ ਵੀ ਕਰਵਾਈਆ ਬੰਦ, ਜਾਣੋ ਵਜ੍ਹਾ - Market closed in Rupnagar
- ਪ੍ਰਸਿੱਧ ਲੰਗੂਰ ਮੇਲਾ: ਲੰਗੂਰ ਦੀ ਪੋਸ਼ਾਕ ਪਾਈ ਢੋਲ-ਢੱਮਕੇ ਨਾਲ ਨੰਗੇ ਪੈਰੀ ਮੰਦਿਰ ਪਹੁੰਚਦੇ ਬੱਚੇ, ਮਾਪਿਆਂ ਨੂੰ ਵੀ 10 ਦਿਨ ਕਰਨੀ ਪੈਂਦੀ ਸਖ਼ਤ ਨਿਯਮਾਂ ਦੀ ਪਾਲਣਾ - Langoor Mela
- ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਰੇਲਵੇ ਸਟੇਸ਼ਨ 'ਤੇ ਯਾਤਰੀ ਹੋ ਰਹੇ ਖੱਜਲ-ਖ਼ੁਆਰ - Farmers stop the train movement