ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।
- ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਿਖਰ ਦੁਪਹਿਰ ਵਿੱਚ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ, ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ - restoration of old pension
- ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਲੈ ਕੇ ਮਾਤਾ ਬਲਵਿੰਦਰ ਕੌਰ ਨੇ ਕੀਤੇ ਵੱਡੇ ਖੁਲਾਸੇ - Khalistan supporter Amritpal Singh
- ਭਾਜਪਾ ਉਮੀਦਵਾਰ ਗੇਜਾ ਰਾਮ ਦੀ ਕਿਸਾਨਾਂ ਨੂੰ ਚਿਤਾਵਨੀ, ਬੋਲੇ - ਜਿਹੜਾ ਖੰਗਿਆ, ਉਹ ਟੰਗਿਆ, ਅਸੀਂ ਕਿਸੇ ਤੋਂ ਡਰਦੇ ਨਹੀਂ... - Lok Sabha Elections
ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਦਾ ਹੁਕਮ: ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।
ਦੋਵਾਂ ਜ਼ਿਲ੍ਹਿਆਂ ਲਈ ਨਵੇਂ ਕਮਿਸ਼ਨਰ ਦੇ ਨਾਂਵ: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।