ETV Bharat / state

ਸ਼ਹੀਦੀ ਸਭਾ ਲਈ ਸ੍ਰੀ ਫਤਹਿਗੜ੍ਹ ਸਾਹਿਬ 'ਚ ਪੁਲਿਸ ਨੇ ਤਿਆਰੀਆਂ ਕੀਤੀਆਂ ਮੁਕੰਮਲ,ਸੰਗਤ ਨੂੰ ਨਹੀਂ ਆਵੇਗੀ ਕੋਈ ਮੁਸ਼ਕਿਲ - POLICE COMPLETE PREPARATIONS

ਸ਼ਹੀਦੀ ਪੰਦਰਵਾੜੇ ਦੇ ਮੱਦੇਨਜ਼ਰ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪੁਲਿਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

PREPARATIONS IN SRI FATEHGARH SAHIB
ਸ੍ਰੀ ਫਤਹਿਗੜ੍ਹ ਸਾਹਿਬ 'ਚ ਪੁਲਿਸ ਨੇ ਤਿਆਰੀਆਂ ਕੀਤੀਆਂ ਮੁਕੰਮਲ (ETV BHARAT PUNJAB (ਪੱਤਰਕਾਰ,ਸ੍ਰੀ ਫਤਹਿਗੜ੍ਹ ਸਾਹਿਬ))
author img

By ETV Bharat Punjabi Team

Published : Dec 13, 2024, 3:08 PM IST

ਸ੍ਰੀ ਫਤਹਿਗੜ੍ਹ ਸਾਹਿਬ: ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 25, 26 ਅਤੇ 27 ਦਸੰਬਰ ਨੂੰ ਹੋਵੇਗੀ, ਜਿਸ ਦੇ ਸਬੰਧ ਵਿੱਚ ਅੱਜ ਡੀ.ਆਈ.ਜੀ., ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਲਈ ਕਿਹਾ।

'ਸੰਗਤ ਨੂੰ ਨਹੀਂ ਆਵੇਗੀ ਕੋਈ ਮੁਸ਼ਕਿਲ' (ETV BHARAT PUNJAB (ਪੱਤਰਕਾਰ,ਸ੍ਰੀ ਫਤਹਿਗੜ੍ਹ ਸਾਹਿਬ))

ਵੱਡੀ ਗਿਣਤੀ 'ਚ ਪੁਲਿਸ ਤਾਇਨਾਤ

ਪੁਲਿਸ ਵਿਭਾਗ ਵੱਲੋਂ ਕਰੀਬ 04 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਸ਼ਹੀਦੀ ਸਭਾ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ-ਨਾਲ ਵੱਖੋ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵਲੰਟੀਅਰਾਂ ਦੀਆਂ ਸੇਵਾਵਾਂ ਵੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਲਈਆਂ ਜਾਣਗੀਆਂ। ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਟਰੈਫਿਕ ਦੇ ਬਦਲਵੇਂ ਰੂਟਾਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡੀਆਈਜੀ ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਚਲਾਈ ਜਾਂਦੀ ਸ਼ਟਲ ਬੱਸ ਸੇਵਾ ਦੇ ਘੇਰੇ ਵਿੱਚ ਇਸ ਵਾਰ ਵਾਧਾ ਕੀਤਾ ਜਾਵੇਗਾ ਅਤੇ ਇਹਨਾਂ ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਲਈ ਇਸ ਵਾਰ 04 ਦੀ ਥਾਂ 08 ਪੁਆਇੰਟ ਬਣਾਏ ਜਾਣਗੇ।

ਸੰਗਤ ਦੀ ਸੇਵਾ ਵਿੱਚ ਪੁਲਿਸ ਹਾਜ਼ਿਰ
ਡੀਆਈਜੀ ਭੁੱਲਰ ਮੁਤਾਬਿਕ ਪੁਲਿਸ ਸਹਾਇਤਾ ਕੇਂਦਰ ਵੀ ਬਣਾਏ ਜਾਣਗੇ ਅਤੇ ਫੋਰਸ ਦੇ ਰਹਿਣ ਵਾਸਤੇ ਵਧੀਆ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ-ਨਾਲ ਜਿਹੜੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਪਿਛਲੇ ਸਾਲਾਂ ਦੌਰਾਨ ਸ਼ਹੀਦੀ ਸਭਾ ਮੌਕੇ ਸੇਵਾਵਾਂ ਨਿਭਾਈਆਂ ਹਨ, ਉਹਨਾਂ ਦੀ ਡਿਊਟੀ ਵੀ ਉਚੇਚੇ ਤੌਰ ਉੱਤੇ ਲਗਵਾਈ ਜਾਵੇਗੀ। ਡੀ.ਆਈ.ਜੀ. ਨੇ ਲੰਗਰ ਲਾਉਣ ਵਾਲੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਲੰਗਰ ਸੜਕਾਂ ਤੋਂ ਪਿੱਛੇ ਹਟ ਕੇ ਲਗਾਉਣ ਤਾਂ ਜੋ ਸੰਗਤ ਦੀ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਇਸ ਦੇ ਨਾਲ-ਨਾਲ ਉਹਨਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੀ ਸੰਗਤ ਨਾਲ ਪੂਰੀ ਨਿਮਰਤਾ ਅਤੇ ਪਿਆਰ ਨਾਲ ਗੱਲਬਾਤ ਕਰਨ। ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਪੁਲਿਸ ਸੰਗਤ ਦੀ ਸੇਵਾ ਵਿੱਚ ਹਰ ਪਲ ਹਾਜ਼ਰ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.