ETV Bharat / state

ਸੰਗਰੂਰ 'ਚ ਮਰਨ ਵਰਤ 'ਤੇ ਬੈਠਾ ਕੰਪਿਊਟਰ ਅਧਿਆਪਕ ਪੁਲਿਸ ਨੇ ਦੇਰ ਰਾਤ ਚੁੱਕਿਆ, ਸਾਥੀ ਅਧਿਆਪਕਾਂ ਦੇ ਖੋਹ ਲਏ ਮੋਬਾਈਲ - COMPUTER TEACHER HUNGER STRIKE

ਸੰਗਰੂਰ 'ਚ ਮਰਨ ਵਰਤ 'ਤੇ ਬੈਠੇ ਕੰਪਿਊਟਰ ਟੀਚਰ ਯੂਨੀਅਨ ਦੇ ਆਗੂ ਜੋਨੀ ਸਿੰਘਲਾ ਨੂੰ ਪੁਲਿਸ ਦੇਰ ਰਾਤ ਚੁੱਕ ਕੇ ਲੈ ਗਈ। ਪੜ੍ਹੋ ਪੂਰੀ ਖ਼ਬਰ...

ਮਰਨ ਵਰਤ ‘ਤੇ ਬੈਠਾ ਅਧਿਆਪਕ ਚੁੱਕਿਆ
ਮਰਨ ਵਰਤ ‘ਤੇ ਬੈਠਾ ਅਧਿਆਪਕ ਚੁੱਕਿਆ (Etv Bharat ਸੰਗਰੂਰ ਪੱਤਰਕਾਰ)
author img

By ETV Bharat Punjabi Team

Published : Jan 3, 2025, 1:53 PM IST

ਸੰਗਰੂਰ: ਇੱਕ ਪਾਸੇ ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈਕੇ ਮਰਨ ਵਰਤ 'ਤੇ ਬੈਠੇ ਹਨ ਤਾਂ ਦੂਜੇ ਪਾਸੇ ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਇਸ ਸਭ ਦੇ ਵਿਚਾਲੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਪੁਲਿਸ ਪ੍ਰਸ਼ਾਸਨ ਨੇ ਬੀਤੀ ਰਾਤ ਕਰੀਬ 11 ਵਜੇ ਹਿਰਾਸਤ ਵਿੱਚ ਲੈ ਲਿਆ। ਦੱਸ ਦਈਏ ਕਿ ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਭੁੱਖ ਹੜਤਾਲ ’ਤੇ ਬੈਠੇ ਹੋਏ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਮਰਨ ਵਰਤ ‘ਤੇ ਬੈਠਾ ਅਧਿਆਪਕ ਚੁੱਕਿਆ (Etv Bharat ਸੰਗਰੂਰ ਪੱਤਰਕਾਰ)

ਅਧਿਆਪਕਾਂ ਦੇ ਪੁਲਿਸ ਨੇ ਖੋਹ ਲਏ ਮੋਬਾਈਲ

ਪ੍ਰਦਰਸ਼ਨਕਾਰੀਆਂ ਕੰਪਿਊਟਰ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ ਹੈ। ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰਾਤ 11 ਵਜੇ ਸਾਰੇ ਟੈਂਟ ਵਿੱਚ ਸੌਂ ਰਹੇ ਸਨ। ਇਸ ਦੌਰਾਨ 150 ਦੇ ਕਰੀਬ ਪੁਲਿਸ ਮੁਲਾਜ਼ਮ ਪੁੱਜੇ ਅਤੇ ਭੁੱਖ ਹੜਤਾਲ ’ਤੇ ਬੈਠੇ ਜੌਨੀ ਸਿੰਗਲਾ ਨੂੰ ਚੁੱਕ ਕੇ ਲੈ ਗਏ। ਜਦੋਂ ਅਧਿਆਪਕਾਂ ਨੇ ਪੁਲਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ਅਧਿਆਪਕਾਂ ਦੇ ਮੋਬਾਈਲ ਫੋਨ ਵੀ ਖੋਹ ਲਏ। ਹਾਲਾਂਕਿ ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਧਰਨਾ ਜਾਰੀ ਰਹੇਗਾ।

125 ਦਿਨਾਂ ਤੋਂ ਹੜਤਾਲ 'ਤੇ ਹਨ ਅਧਿਆਪਕ

ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਕਰੀਬ 125 ਦਿਨਾਂ ਤੋਂ ਡੀਸੀ ਦਫ਼ਤਰ ਦੇ ਬਾਹਰ ਬੈਠੇ ਹਨ। ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ’ਤੇ ਸਨ, ਉਨ੍ਹਾਂ ਦੀ ਹਾਲਤ ਵਿਗੜ ਰਹੀ ਸੀ। ਜੌਨੀ ਸਿੰਗਲਾ ਅਤੇ ਹੋਰ ਧਰਨਾਕਾਰੀ ਅਧਿਆਪਕ ਪੰਜਾਬ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਅਤੇ ਹੋਰ ਵਿੱਤੀ ਲਾਭ ਦੇਣ ਦੀ ਮੰਗ ਕਰ ਰਹੇ ਸਨ। ਪੁਲਿਸ ਵੱਲੋਂ ਜੌਨੀ ਸਿੰਗਲਾ ਨੂੰ ਹਿਰਾਸਤ ਵਿੱਚ ਲਏ ਜਾਣ ਮਗਰੋਂ ਪ੍ਰਦਰਸ਼ਨਕਾਰੀਆਂ ਵਿੱਚ ਰੋਸ ਹੈ। ਉਨ੍ਹਾਂ ਨੇ ਇਸ ਨੂੰ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ ਅਤੇ ਵਿਰੋਧ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

ਅਧਿਆਪਕਾਂ ਨੇ ਸਰਕਾਰ ’ਤੇ ਗੱਲ ਨਾ ਕਰਨ ਦਾ ਇਲਜ਼ਾਮ ਲਾਇਆ

ਕੰਪਿਊਟਰ ਅਧਿਆਪਕਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਖ਼ਬਰ ਨਹੀਂ ਲੈ ਰਿਹਾ। ਪਰ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਜਾਰੀ ਰਹੇਗੀ। ਧਰਨਾਕਾਰੀ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਤਹਿਤ ਪੂਰਾ ਲਾਭ ਦੇ ਕੇ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ।

ਸਰਕਾਰ 'ਤੇ ਵਿਸ਼ਵਾਸਘਾਤ ਦਾ ਇਲਜ਼ਾਮ

ਧਰਨਾਕਾਰੀ ਅਧਿਆਪਕਾਂ ਨੇ ਕਿਹਾ ਕਿ ਅਧਿਆਪਕ ਪਿਛਲੇ 19 ਸਾਲਾਂ ਤੋਂ ਆਪਣੇ ਹੱਕਾਂ ਲਈ ਲੜ ਰਹੇ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਸਾਰੇ ਆਗੂਆਂ ਨੇ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭਾਂ ਸਮੇਤ ਅਧਿਆਪਕਾਂ ਦੇ ਸਾਰੇ ਹੱਕ ਬਹਾਲ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ’ਤੇ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਇਆ ਅਤੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.