ਸ੍ਰੀ ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸਲਾਨਾ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਲਈ ਪੁਲਿਸ ਨੇ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਸਬੰਧ ਵਿੱਚ ਅਰਪਿਤ ਸ਼ੁਕਲਾ, ਸਪੈਸ਼ਲ ਡੀ.ਜੀ. ਲਾਅ ਐਂਡ ਆਰਡਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲਈ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ।
20 ਪਾਰਕਿੰਗ ਸਥਾਨਾਂ ਦੀ ਨਿਸ਼ਾਨਦੇਹੀ
ਇਸ ਮੌਕੇ ਗੱਲਬਾਤ ਕਰਦੇ ਹੋਏ ਅਰਪਿਤ ਸ਼ੁਕਲਾ, ਸਪੈਸ਼ਲ ਡੀ.ਜੀ. ਲਾਅ ਐਂਡ ਆਰਡਰ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸ਼ਹੀਦੀ ਸਭਾ ਲਈ ਕੁੱਲ 20 ਪਾਰਕਿੰਗ ਸਥਾਨਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ।
- ਮੌਸਮ ਵਿਭਾਗ ਵੱਲੋਂ ਅਲਰਟ, ਜਾਣੋਂ ਕਿੰਨੇ ਦਿਨ ਲਗਾਤਾਰ ਪਵੇਗਾ ਮੀਂਹ? ਠੰਢ 'ਚ ਕਿੰਨਾ ਹੋਵੇਗਾ ਇਜ਼ਾਫ਼ਾ?
- ਲਓ ਜੀ, ਕਿਸਾਨਾਂ ਦੀ ਮੰਗ ਹੋਈ ਪੂਰੀ, ਐਮਐਸਪੀ 'ਤੇ ਫ਼ਸਲਾਂ ਖ਼ਰੀਦਣ ਦਾ ਨੋਟੀਫਿਕੇਸ਼ਨ ਹੋਇਆ ਜਾਰੀ, ਜਾਣੋ ਕਿਸ-ਕਿਸ ਫ਼ਸਲ 'ਤੇ ਮਿਲੇਗਾ MSP
- ਪ੍ਰਤਾਪ ਬਾਜਵਾ ਦਾ ਸੀਐੱਮ ਮਾਨ ਉੱਤੇ ਤੰਜ, ਕਿਹਾ-ਸੂਬੇ ਦੇ ਗੰਭੀਰ ਮੁੱਦਿਆਂ ਨੂੰ ਛੱਡ ਸੀਐੱਮ ਪੰਜਾਬ ਕ੍ਰਿਕਟ ਵੇਖਣ ਲਈ ਚੱਲੇ ਮੈਲਬੋਰਨ
ਖਾਸ ਤਿਆਰੀਆਂ ਮੁਕੰਮਲ
ਅਰਪਿਤ ਸ਼ੁਕਲਾ ਨੇ ਕਿਹਾ ਕਿ ਸੰਗਤ ਦੀ ਸਹੂਲਤ ਲਈ ਪਾਰਕਿੰਗ ਖੇਤਰ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਕੁੱਲ੍ਹ 100 ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਪੂਰੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸ਼ਹੀਦੀ ਸਭਾ ਦੇ ਖੇਤਰ ਦੀ ਵਿਵਸਥਾ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇੱਕ ਸਪੱਸ਼ਟ ਵੀਆਈਪੀ ਰੂਟ, ਜੋ ਕਿ ਐਮਰਜੈਂਸੀ ਰੂਟ ਵਜੋਂ ਵੀ ਕੰਮ ਕਰਦਾ ਹੈ, ਨੂੰ ਮਾਰਕ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ., ਖਾਲਸਾ ਏਡ, ਐਨ.ਸੀ.ਸੀ., ਅਤੇ ਹੋਰ ਵਲੰਟੀਅਰ ਸੰਸਥਾਵਾਂ ਦੇ ਵਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜੇਬ ਕਤਰਿਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਉੱਤੇ ਸੀ.ਸੀ.ਟੀ.ਵੀ.ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ।