ਬਠਿੰਡਾ : ਬਠਿੰਡਾ ਪੁਲਿਸ ਵੱਲੋਂ ਅੱਜ ਕੁੱਝ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਬਠਿੰਡਾ ਦੇ ਥਾਣਾ ਸਿਵਲ ਲਾਈਨ ਦੇ ਏਰੀਏ ਵਿੱਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਬਠਿੰਡਾ ਪੁਲਿਸ ਵੱਲੋਂ ਸਿਵਲ ਲਾਈਨ ਏਰੀਏ ਦੇ ਸ਼ੱਕੀ ਲੋਕਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 5 ਤੋਂ 6 ਵਾਹਨ ਰਾਊਂਡਅਪ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਿਸ ਵੱਲੋਂ ਇਸੇ ਤਰ੍ਹਾਂ ਛਾਪੇਮਾਰੀ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਕਾਇਦਾ ਪੁਲਿਸ ਵਿਭਾਗ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਅਤੇ ਜੋ ਵੀ ਵਿਅਕਤੀ ਇਸ ਹੈਲਪਲਾਈਨ ਨੰਬਰ ਉੱਤੇ ਸਮਾਜ ਵਿਰੋਧੀ ਅਨਸਰਾਂ ਦੀ ਜਾਣਕਾਰੀ ਦੇਵੇਗਾ, ਉਸ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਅਸਮਾਜਿਕ ਤੱਤਾ ਦੇ ਖਾਤਮੇ ਲਈ ਪੁਲਿਸ ਦਾ ਆਮ ਲੋਕ ਸਹਿਯੋਗ ਦੇਣ, ਤਾਂ ਜੋ ਅਸੀਂ ਅਮਨ ਅਤੇ ਕਾਨੂੰਨ ਦੀ ਸਥਿਤ ਲਾਗੂ ਕਰਨ ਵਿੱਚ ਸਫਲ ਹੋ ਸਕੀਏ।
- ਭਾਰਤ ਵਿੱਚ 16 ਜੂਨ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਦਾ ਐਲਾਨ, ਜਾਣੋ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕੀ ਹੈ ਕੀਮਤ - Petrol Diesel Prices
- ਗਾਜ਼ੀਆਬਾਦ 'ਚ ਭਿਆਨਕ ਹਾਦਸਾ: ਪੈਰੀਫੇਰਲ ਐਕਸਪ੍ਰੈਸ ਵੇਅ 'ਤੇ ਟਰੱਕ ਨੇ ਕੈਂਟਰ ਨੂੰ ਮਾਰੀ ਟੱਕਰ, 4 ਦੀ ਮੌਤ ਤੇ 18 ਜ਼ਖਮੀ - eastern Peripheral Expressway
- ਆਦਮਖੋਰ ਚੀਤੇ ਦੀ ਦਹਿਸਤ! ਡਰੋਨ ਰਾਹੀਂ ਸਰਚ ਆਪਰੇਸ਼ਨ ਜਾਰੀ, ਤੀਜੇ ਦਿਨ ਸਾਹਮਣੇ ਆਈ ਤਸਵੀਰ, ਬੱਚੀ ਦਾ ਕਰ ਚੁੱਕਿਆ ਸ਼ਿਕਾਰ - Leopard in Panipat
ਫਾਜ਼ਿਲਕਾ ਪੁਲਿਸ ਦੀ ਕਾਰਵਾਈ : ਦੂਜੇ ਪਾਸੇ, ਫਾਜ਼ਿਲਕਾ ਵਿਖੇ ਵੀ ਪੁਲਿਸ ਨੇ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਨਵੀਂ ਆਬਾਦੀ 'ਚ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ। ਇੱਥੇ ਕਈ ਘਰਾਂ ਵਿੱਚ ਪਏ ਸੰਦੂਕ,ਬੈਡ,ਅਲਮਾਰੀਆਂ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ। ਪੁਲਿਸ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਕਾਸੋ ਤਹਿਤ ਅੱਜ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ 'ਤੇ ਫਾਜ਼ਿਲਕਾ ਜ਼ਿਲ੍ਹੇ 'ਚ ਆਪਰੇਸ਼ਨ ਕਾਸੋ (ਕੋਰਡਨ ਐਂਡ ਸਰਚ ਆਪਰੇਸ਼ਨ) ਚਲਾਇਆ ਗਿਆ।
ਉਨ੍ਹਾਂ ਕਿਹਾ ਕਿ ਕਾਸੋ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਉਨ੍ਹਾਂ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਜੋ ਵੱਖ-ਵੱਖ ਪੁਲਿਸ ਕੇਸਾਂ ਵਿੱਚ ਨਾਮਜ਼ਦ ਹਨ ਜਾਂ ਫਿਰ ਨਸ਼ਾ ਵੇਚਣ ਦਾ ਕੰਮ ਕਦੇ ਹਨ। ਹਾਲਾਂਕਿ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ, ਪਰ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਦੌਰਾਨ ਕਈ ਸੁਰਾਗ ਮਿਲ ਸਕਦੇ ਹਨ, ਕਿਉਂਕਿ ਇਨ੍ਹਾਂ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਵੀ ਗਈ ਹੈ।