ਬਰਨਾਲਾ: ਓਪਰੇਸ਼ਨ ਕਾਸੋ ਤਹਿਤ ਪੁਲਿਸ ਵੱਲੋਂ ਸੂਬੇ ਭਰ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਬਰਨਾਲਾ ਵਿੱਚ ਇਸ ਛਾਪੇਮਾਰੀ ਦੀ ਅਗਵਾਈ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕੀਤੀ ਹੈ। ਉਨ੍ਹਾਂ ਨਾਲ ਐਸਪੀ ਸੰਦੀਪ ਕੁਮਾਰ ਮਲਿਕ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਸਨ। ਪੁਲਿਸ ਵੱਲੋਂ ਲੋਕਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਹੈ।
ਨਸ਼ਿਆਂ ਦੇ ਅੱਡੇ 'ਤੇ ਛਾਪੇਮਾਰੀ: ਇਸ ਮੌਕੇ ਡੀ.ਆਈ.ਜੀ.ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਸ਼ਿਆਂ ਦੇ ਅੱਡੇ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਨਸ਼ਿਆਂ ਲਈ ਬਦਨਾਮ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਪੂਰੀ ਪੁਲਿਸ ਪਾਰਟੀ ਨਾਲ ਇਨ੍ਹਾਂ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਘਰ ਜਾਂ ਵਿਅਕਤੀ ਤੋਂ ਕਿਸੇ ਵੀ ਕਿਸਮ ਦਾ ਨਸ਼ਾ ਮਿਲਿਆ ਤਾਂ ਮਾਮਲਾ ਦਰਜ ਕੀਤਾ ਜਾਵੇਗਾ। ਇਸ ਤੋਂ ਅੱਗੇ ਪੂਰੀ ਨਸ਼ਾ ਸਪਲਾਈ ਚੇਨ ਤੱਕ ਪਹੁੰਚ ਕਰਕੇ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ।
ਛਾਪੇਮਾਰੀ ਨਾਲ ਸਬੰਧਤ ਸੂਚੀ: ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਹੀ ਨਹੀਂ ਬਲਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਨਾਲ ਸਬੰਧਤ ਸੂਚੀ ਸ਼ਾਮ ਨੂੰ ਜਾਰੀ ਕਰ ਦਿੱਤੀ ਜਾਵੇਗੀ ਕਿ ਇਸ ਛਾਪੇਮਾਰੀ ਦੌਰਾਨ ਕਿੰਨੇ ਵਿਅਕਤੀ ਫੜੇ ਗਏ ਹਨ ਅਤੇ ਕਿੰਨੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਹੋਈਆਂ ਹਨ।
ਨਸ਼ੇ ਦੀ ਸਪਲਾਈ ਚੇਨ: ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਬੱਚੇ ਨਸ਼ੇ ਦੇ ਆਦੀ ਹਨ, ਉਨ੍ਹਾਂ ਦੇ ਇਲਾਜ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਏਗੀ। ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਆਮ ਲੋਕਾਂ ਨੂੰ ਅੱਗੇ ਆ ਕੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਪਿੰਡ 'ਚ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕ ਅੱਗੇ ਆ ਕੇ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਮੁਕਤ ਕਰਨ ਦੀ ਇਸ ਮੁਹਿੰਮ 'ਚ ਸਹਿਯੋਗ ਦੇਣ।
ਨਵੀਂ ਥਾਰ ਸੜ੍ਹ ਕੇ ਹੋਈ ਸੁਆਹ, ਵਾਲ-ਵਾਲ ਬਚਿਆ ਪੁਲਿਸ ਮੁਲਾਜ਼ਮ - Thar caught fire