ETV Bharat / state

NRI 'ਤੇ ਫਾਇਰਿੰਗ ਦੇ ਮਾਮਲੇ 'ਚ ਵੱਡੀ ਕਾਰਵਾਈ, ਪਹਿਲੀ ਪਤਨੀ ਦੇ ਪਰਿਵਾਰਕ ਮੈਂਬਰਾਂ ਵੱਲ ਘੁੰਮੀ ਸ਼ੱਕ ਦੀ ਸੂਈ, ਪੰਜ ਲੋਕਾਂ 'ਤੇ ਮਾਮਲਾ ਦਰਜ - FIR against five in NRI firing case

author img

By ETV Bharat Punjabi Team

Published : Aug 24, 2024, 5:37 PM IST

Intro:ਦਬੁਰਜੀ ਵਿਖੇ ਹੋਏ ਹਮਲੇ ਦੇ ਮਾਮਲੇ ਚ ਪੁਲਿਸ ਨੇ ਜ਼ਖਮੀ ਨੌਜਵਾਨ ਦੇ ਪਹਿਲੇ ਸੋਹਰਾਂ ਪਰਿਵਾਰ ਤੇ ਕੀਤਾ ਮਾਮਲਾ ਦਰਜ - ਪੁਲਿਸ ਕਮਿਸ਼ਨਰ ਅੰਮ੍ਰਿਤਸਰ NRI 'ਤੇ ਫਾਇਰਿੰਗ ਦੇ ਮਾਮਲੇ 'ਚ 5 'ਤੇ ਮਾਮਲਾ ਦਰਜ

FIR AGAINST FIVE IN NRI FIRING CASE
FIR AGAINST FIVE IN NRI FIRING CASE (ETV Bharat)

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਰਹੀਆਂ ਲੁੱਟ,ਖੋਹ,ਕਤਲ ਅਤੇ ਬੇਅਦਬੀ ਦੇ ਮਾਮਲਿਆਂ ਨੇ ਪੁਲਿਸ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ਹੋਇਆ ਸੀ। ਜਿਸ ਤੋਂ ਬਾਅਦ ਲਗਾਤਾਰ ਹੀ ਪੁਲਿਸ ਵੱਲੋਂ ਇਹਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਕਾਬੂ ਕਰਨ ਲਈ ਸਖ਼ਤੀ ਦਿਖਾਈ ਜਾ ਰਹੀ ਸੀ। ਜਿਸ ਦੇ ਚਲਦਿਆਂ ਪੁਲਿਸ ਨੇ ਪ੍ਰੈਸ ਕਾਨਫਰਸ ਕਰਕੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ 'ਚ ਪੈਂਦੇ ਪਿੰਡ ਦਬੁਰਜੀ ਵਿੱਚ ਸਵੇਰੇ ਇੱਕ NRI ਦੇ ਘਰ 'ਚ ਦਾਖਲ ਹੋ ਕੇ ਅਣਪਛਾਤਿਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਘਟਨਾ ਵਿੱਚ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ। ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ, ਜੋ ਅਮਰੀਕਾ ਰਹਿੰਦਾ ਸੀ।

ਪਹਿਲੇ ਸੋਹਰਿਆਂ ਦੇ ਵਿੱਚ ਪੰਜ ਲੋਕਾਂ 'ਤੇ ਮਾਮਲਾ ਦਰਜ: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਦੇ ਦੋ ਵਿਆਹ ਹੋਏ ਸਨ ਅਤੇ ਪਹਿਲੇ ਵਿਆਹ 'ਚ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਖਮੀ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜਤਾਇਆ ਕਿ ਉਸ ਦੀ ਪਹਿਲੀ ਪਤਨੀ ਦੇ ਪਰਿਵਾਰਿਕ ਮੈਂਬਰਾਂ ਨੇ ਹੀ ਉਸ ਦੇ ਹਮਲਾ ਕਰਵਾਇਆ, ਜਿਸ ਦੇ ਚਲਦਿਆਂ ਪੁਲਿਸ ਨੇ ਜਖ਼ਮੀ ਐਨਆਰਾਈ ਨੌਜਵਾਨ ਦੇ ਪਹਿਲੇ ਸੋਹਰਿਆਂ ਦੇ ਵਿੱਚ ਪੰਜ ਲੋਕਾਂ 'ਤੇ ਬਾਏ ਨਾਮ ਅਤੇ ਕੁਝ ਅਣਪਛਾਤਿਆਂ 'ਤੇ ਮਾਮਲਾ ਦਰਜ ਕਰਕੇ ਇਸ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਔਰਤ ਦੇ ਕਤਲ ਮਾਮਲੇ 'ਚ ਇੱਕ ਕਾਬੂ : ਉਹਨਾਂ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਰੋਡ 'ਤੇ ਜੁਝਾਰ ਐਵਨਿਊ ਵਿੱਚ ਇੱਕ ਔਰਤ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਮ੍ਰਿਤਕ ਔਰਤ ਦੇ ਘਰ ਆਉਂਦਾ ਜਾਂਦਾ ਸੀ ਅਤੇ ਸੈਂਟਰੀ ਦਾ ਕੰਮ ਕਰਦਾ ਸੀ। ਫਿਲਹਾਲ ਪੁਲਿਸ ਨੇ ਆਰੋਪੀ ਸ਼ੈਲੀ ਨੂੰ ਕਾਬੂ ਕਰ ਲਿਆ ਹੈ ਅਤੇ ਇਸ ਵੱਲੋਂ ਕਿਸ ਨੀਅਤ ਨਾਲ ਕਤਲ ਕੀਤਾ ਗਿਆ ਸੀ ਇਸ ਸਾਰੇ ਮਾਮਲਿਆਂ ਬਾਰੇ ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਸੈਂਟਿਕ ਚਰਚ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਮਾਮਲੇ 'ਚ ਵੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਹਸਨੀਤ ਕੌਰ ਨਾਮ ਦੀ ਔਰਤ ਨੂੰ ਕਾਬੂ ਕੀਤਾ ਹੈ।

ਚਰਚ ਦੇ ਅੰਦਰ ਪਵਿੱਤਰ ਧਰਮ ਦਾ ਅਪਮਾਨ ਕਰਨ ਦੇ ਮਾਮਲੇ 'ਚ ਇੱਕ ਕਾਬੂ: ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 22 ਅਗਸਤ ਨੂੰ ਸਵੇਰੇ ਸੈਂਟ ਪੈਟਿਕ ਚਰਚ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਇੱਕ ਔਰਤ ਵੱਲੋਂ ਚਰਚ ਦੇ ਅੰਦਰ ਪਵਿੱਤਰ ਧਰਮ ਦਾ ਅਪਮਾਨ ਕਰਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ, ਜਿਸ 'ਤੇ ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਉਕਤ ਔਰਤ ਨੂੰ ਕਾਬੂ ਕੀਤਾ, ਜਿਸ ਦੀ ਪਹਿਚਾਣ ਹਸਨੀਤ ਕੌਰ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਦਬੁਰਜੀ ਵਿਖੇ ਇੱਕ ਐਨਆਰਆਈ ਨੌਜਵਾਨ ਦੇ ਘਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾ ਕੇ ਹਮਲਾ ਕੀਤਾ ਗਿਆ। ਜਿਸ ਵਿੱਚ ਕਿ ਉਹ ਬੁਰੀ ਤਰੀਕੇ ਜਖਮੀ ਹੋ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.