ETV Bharat / state

ਸੁਧੀਰ ਸੂਰੀ ਦੇ ਲਾਡਲਿਆਂ ਦਾ ਮਿਲਿਆ ਇੱਕ ਦਿਨਾਂ ਰਿਮਾਂਡ, ਫਿਰੌਤੀ ਮੰਗਣ ਦੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ - sons of Sudhir Suri arrest Update

ਬੀਤੇ ਦਿਨੀਂ ਫਿਰੌਤੀ ਮੰਗਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਮਰਹੂਮ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਨੂੰ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ ਹੈ। ਜਿਥੇ ਅਦਾਲਤ ਵਲੋਂ ਪੁਲਿਸ ਨੂੰ ਉਨ੍ਹਾਂ ਦਾ ਇੱਕ ਦਿਨਾਂ ਰਿਮਾਂਡ ਹਾਸਿਲ ਹੋਇਆ ਹੈ।

ਸੁਧੀਰ ਸੂਰੀ ਲਾਡਲਿਆਂ ਦਾ ਮਿਲਿਆ ਇੱਕ ਦਿਨਾਂ ਰਿਮਾਂਡ
ਸੁਧੀਰ ਸੂਰੀ ਲਾਡਲਿਆਂ ਦਾ ਮਿਲਿਆ ਇੱਕ ਦਿਨਾਂ ਰਿਮਾਂਡ (ETV BHARAT)
author img

By ETV Bharat Punjabi Team

Published : Jul 16, 2024, 8:10 PM IST

ਸੁਧੀਰ ਸੂਰੀ ਲਾਡਲਿਆਂ ਦਾ ਮਿਲਿਆ ਇੱਕ ਦਿਨਾਂ ਰਿਮਾਂਡ (ETV BHARAT)

ਅੰਮ੍ਰਿਤਸਰ: ਮਰਹੂਮ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਦੋਵੇਂ ਬੇਟੇ ਮਾਨਕ ਸੂਰੀ ਅਤੇ ਪਾਰਸ ਸੂਰੀ ਨੂੰ ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਿਤ ਮਲ੍ਹਣ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਪੁਲਿਸ ਨੂੰ ਉਨ੍ਹਾਂ ਦੋਵਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ। ਇਸ ਦੇ ਚੱਲਦੇ ਭਲਕੇ ਉਨ੍ਹਾਂ ਨੂੰ ਫਿਰ ਤੋਂ ਅਦਾਲਤ 'ਚ ਪੇਸ਼ ਕਰਨਾ ਹੋਵੇਗਾ।

ਇੱਕ ਦਿਨ ਦਾ ਮਿਲਿਆ ਰਿਮਾਂਡ: ਇਸ ਸਬੰਧੀ ਸਿਵਲ ਲਾਈਨ ਐਸਐਚਓ ਅਮੋਲਕਪ੍ਰੀਤ ਸਿੰਘ ਨੇ ਕਿਹਾ ਕਿ ਇਹਨਾਂ ਦੋਵਾਂ ਦਾ ਇੱਕ ਦਿਨ ਦਾ ਰਿਮਾਂਡ ਪੁਲਿਸ ਨੂੰ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਬੀਤੇ ਕੱਲ੍ਹ ਇੰਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਇੰਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਬੀਤੇ ਸਾਲ ਹਿੰਦੂ ਸ਼ਿਵ ਸੈਨਾ ਟਕਸਾਲੀ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ।

ਫਿਰੌਤੀ ਦੇ ਮਾਮਲੇ 'ਚ ਗ੍ਰਿਫ਼ਤਾਰੀ: ਕਾਬਿਲੇਗੌਰ ਹੈ ਕਿ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਬੀਤੇ ਦਿਨ ਗ੍ਰਿਫਤਾਰ ਕਰ ਲਿਆ ਗਿਆ ਸੀ।

ਵਪਾਰੀ ਤੋਂ ਲਈ ਸੀ ਫਿਰੌਤੀ: ਇਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਸੀ ਕਿ 26 ਜੂਨ 2024 ਨੂੰ ਕਮਲ ਕੰਤ ਨਾਮ ਦਾ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਹੈ, ਉਸ ਨੂੰ ਫਿਰੌਤੀ ਲਈ ਸ਼ਿਕਾਰ ਬਣਾਇਆ ਗਿਆ। ਪੁਲਿਸ ਮੁਤਾਬਿਕ ਮੁਲਜ਼ਮ ਮਾਣਕ ਸੂਰੀ ਅਤੇ ਪਾਰਸ ਸੂਰੀ ਵੱਲੋਂ ਪਹਿਲਾਂ ਤਾਂ ਪੀੜਤ ਦੁਕਾਨਦਾਰ ਦੇ ਸਾਰੇ ਮੋਬਾਈਲਾਂ ਨੂੰ ਬਾਕਸ ਵਿੱਚ ਪਾ ਕੇ ਕਿਸੇ ਦੂਸਰੀ ਥਾਂ ਉੱਤੇ ਲਿਜਾਂਦਾ ਗਿਆ। ਬਾਅਦ ਵਿੱਚ ਉੱਥੇ ਦੁਕਾਨਦਾਰ ਨੂੰ ਬੁਲਾ ਕੇ ਉਸ ਦੇ ਕੋਲੋਂ 6 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ 6 ਲੱਖ ਰੁਪਏ ਲੈਣ ਤੋਂ ਬਾਅਦ ਉਸ ਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦਿੱਤੀ ਅਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ।

ਸੂਰੀ ਭਰਾਵਾਂ ਤੋਂ ਇਲਾਵਾ ਦੋ ਹੋਰ ਨਾਮਜ਼ਦ: ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਅਤੇ ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮ ਦੇ ਵਿਅਕਤੀਆਂ ਉੱਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਸੀ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾਵੇਗੀ ਅਤੇ ਫਿਲਹਾਲ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.