ETV Bharat / state

ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਸਾਂਸਦ ਨੂੰ ਪੁਲਿਸ ਨੇ ਬੇਰੰਗ ਮੋੜਿਆ, ਸਾਂਸਦ ਨੇ ਚੁੱਕੇ ਸਵਾਲ - JAGJIT SINGH DALLEWAL

ਲੁਧਿਆਣਾ DMC ਹਸਪਤਾਲ ਵਿੱਚ ਸਾਂਸਦ ਸਰਬਜੀਤ ਸਿੰਘ ਖਾਲਸਾ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਿਲਣ ਤੋਂ ਰੋਕਿਆ ਗਿਆ। ਪੜ੍ਹੋ ਖ਼ਬਰ...

Jagjit Singh Dallewal at Ludhiana
ਸਾਂਸਦ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਤੋਂ ਰੋਕਿਆ (ETV BHARAT)
author img

By ETV Bharat Punjabi Team

Published : Nov 27, 2024, 9:26 AM IST

ਲੁਧਿਆਣਾ: ਕਿਸਾਨੀ ਮੰਗਾਂ ਨੰ ਲੈਕੇ ਸੰਘਰਸ਼ ਕਈ ਮਹੀਨਿਆਂ ਤੋਂ ਪੰਜਾਬ ਤੇ ਹਰਿਆਣਾ ਨਾਲ ਲੱਗਦੀ ਸਰਹੱਦਾਂ 'ਤੇ ਚੱਲ ਰਿਹਾ ਹੈ। ਇਸ ਵਿਚਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਮਰਨ ਵਰਤ ਰੱਖਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦੇ ਪੁਲਿਸ ਵਲੋਂ ਬੀਤੇ ਦਿਨੀਂ ਸਵੇਰੇ ਤੜਕਸਾਰ ਡੱਲੇਵਾਲ ਨੂੰ ਧਰਨੇ ਤੋਂ ਜ਼ਬਰਦਸਤੀ ਚੁੱਕ ਕੇ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਸਾਂਸਦ ਸਰਬਜੀਤ ਖਾਲਸਾ ਨੇ ਪ੍ਰਸ਼ਾਸਨ 'ਤੇ ਚੁੱਕੇ ਸਵਾਲ (ETV BHARAT)

ਕਿਸਾਨ ਆਗੂ ਨਾਲ ਸਾਂਸਦ ਨੂੰ ਮਿਲਣ ਤੋਂ ਰੋਕਿਆ

ਇਸ ਦੌਰਾਨ ਦੇਰ ਰਾਤ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਲੁਧਿਆਣਾ ਦੇ DMC ਹਸਪਤਾਲ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ। ਜਿਥੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਦੀ ਜਗਜੀਤ ਸਿੰਘ ਡੱਲੇਵਾਲਾ ਨਾਲ ਮੁਲਾਕਾਤ ਨਹੀਂ ਕਰਵਾਈ ਗਈ। ਉਧਰ ਸਾਂਸਦ ਸਰਬਜੀਤ ਖਾਲਸਾ ਨੇ ਸਰਕਾਰ ਦੇ ਇਸ ਰਵੱਈਏ ਦੀ ਨਿਖੇਧੀ ਕਰਦਿਆਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਸਾਂਸਦ ਨੇ ਕੀਤੀ ਕਿਸਾਨੀ ਸੰਘਰਸ਼ ਦੀ ਹਮਾਇਤ

ਇਸ ਸਬੰਧੀ MP ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈਕੇ ਮਰਨ ਵਰਤ ਸ਼ੁਰੂ ਕਰਨਾ ਸੀ ਪਰ ਪੰਜਾਬ ਪੁਲਿਸ ਜ਼ਬਰਦਸਤੀ ਉਨ੍ਹਾਂ ਨੂੰ ਤੜਕਸਾਰ ਚੁੱਕ ਕੇ ਧਰਨੇ ਤੋਂ DMC ਹਸਪਤਾਲ ਲੁਧਿਆਣਾ ਦਾਖ਼ਲ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਣ 'ਤੇ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਡੱਲੇਵਾਲ ਨਾਲ ਨਹੀਂ ਮਿਲਣ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਦੀ ਉਹ ਨਿਖੇਧੀ ਕਰਦੇ ਹਨ ਤੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੰਦੇ ਹਨ।

ਪਹਿਲਵਾਨ ਬਜਰੰਗ ਪੂਨੀਆ ਨੇ ਵੀ ਕੀਤਾ ਵਿਰੋਧ

ਇਸ ਤੋਂ ਪਹਿਲਾਂ ਬੀਤੇ ਦਿਨੀਂ ਪਹਿਲਵਾਰ ਤੇ ਕਾਂਗਰਸੀ ਆਗੂ ਬਜਰੰਗ ਪੂਨੀਆ ਨੇ ਲਿਖਿਆ ਕਿ, ਕਿਸਾਨਾਂ ਦੇ ਹੱਕਾਂ ਲਈ 26 ਨਵੰਬਰ ਤੋਂ ਸ਼ਾਂਤਮਈ ਮਰਨ ਵਰਤ 'ਤੇ ਬੈਠਣ ਵਾਲੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਸਵੇਰੇ ਪੰਜਾਬ ਸਰਕਾਰ ਨੇ ਜਬਰੀ ਗ੍ਰਿਫਤਾਰ ਕਰ ਲਿਆ। ਸੰਵਿਧਾਨ ਦਿਵਸ 'ਤੇ ਇਹ ਕਾਰਵਾਈ ਸੰਵਿਧਾਨ ਦਾ ਕਤਲ ਹੈ। ਮੰਗਲਵਾਰ (26 ਨਵੰਬਰ) ਨੂੰ ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਖਨੌਰੀ ਸਰਹੱਦ 'ਤੇ ਪਹੁੰਚੇ। ਉਨ੍ਹਾਂ ਨੇ ਇਸ ਦੀਆਂ ਫੋਟੋਆਂ ਸੋਸ਼ਲ ਮੀਡੀਆ (ਐਕਸ) 'ਤੇ ਵੀ ਸਾਂਝੀਆਂ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ- ਉਹ ਖਨੌਰੀ ਸਰਹੱਦ 'ਤੇ ਪਹੁੰਚ ਕੇ ਕਿਸਾਨੀ ਮੰਗਾਂ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਪਣਾ ਸਮਰਥਨ ਦਿੱਤਾ। ਮੈਂ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।

ਡੱਲੇਵਾਲ ਦੀ ਥਾਂ ਇਸ ਕਿਸਾਨ ਆਗੂ ਨੇ ਸ਼ੁਰੂ ਕੀਤਾ ਮਰਨ ਵਰਤ

ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੂੰ ਬੀਤੇ ਦਿਨੀਂ ਸਵੇਰੇ ਤੜਕਸਾਰ ਤਿੰਨ ਵਜੇ ਦੇ ਕਰੀਬ ਖਨੌਰੀ ਬਾਰਡਰ 'ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਅਤੇ ਫਿਰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ। ਡੱਲੇਵਾਲ ਹਸਪਤਾਲ ਵਿੱਚ ਕੁਝ ਨਹੀਂ ਖਾ ਰਹੇ। ਕਿਸਾਨਾਂ ਅਨੁਸਾਰ ਉਹ ਮਰਨ ਵਰਤ 'ਤੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.