ਤਰਨ ਤਾਰਨ : ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਵਲਟੋਹਾ ਵਿੱਚ ਮਹਿਲਾ ਨੂੰ ਨਗਨ ਹਾਲਤ ਵਿੱਚ ਘੁਮਾਉਣ ਦੇ ਮਾਮਲੇ 'ਚ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਵਲਟੋਹਾ ਪੁਲਿਸ ਵੱਲੋਂ ਉਕਤ ਮਾਮਲੇ ਵਿੱਚ 5 ਲੋਕਾਂ ਵਿਰੁਧ 354, 354-B, 354-D, 323 ਅਤੇ 149 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਤਾਬਿਕ ਬਾਕੀ ਮੁਲਜ਼ਮ ਵੀ ਜਲਦ ਹੀ ਕਾਬੂ ਕੀਤੇ ਜਾਣਗੇ।
ਸੜਕਾਂ 'ਤੇ ਔਰਤ ਦੀ ਬਣਾਈ ਵੀਡੀਓ: ਦਰਅਸਲ ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਕੇ ਘੁਮਾਉਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਲੜਕੇ ਦੀ ਮਾਂ ਨੂੰ ਨਿਰਵਸਤਰ ਕਰ ਕੇ ਘੁਮਾਉਣ ਤੋਂ ਬਾਅਦ ਉਹ ਸੜਕਾਂ 'ਤੇ ਉਸ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜਦੋਂ 55 ਸਾਲਾ ਮਾਂ ਅਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਮੁਲਜ਼ਮ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ। ਇਸ ਸ਼ਰਮਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਤਾਂ ਉਸ ਵਿੱਚ ਬੇਹੱਦ ਘਿਨਾਉਣੇ ਪਨ ਦਾ ਇਨਸਾਨੀ ਚਿਹਰਾ ਵੀ ਦੇਖਣ ਨੂੰ ਮਿਲਿਆ।
ਜਿਥੇ ਵੀਡੀਓ 'ਚ ਔਰਤ ਕੈਮਰੇ ਤੋਂ ਬਚਣ ਲਈ ਲੋਕਾਂ ਦੀਆਂ ਦੁਕਾਨਾਂ 'ਚ ਵੀ ਲੁਕਣ ਦਾ ਯਤਨ ਕਰਦੀ ਵਿਖਾਈ ਦੇ ਰਹੀ ਹੈ। ਪਰ ਉਸ ਨੂੰ ਇੱਜਤ ਬਚਾਉਣ ਲਈ ਥਾਂ ਨਹੀਂ ਮਿਲੀ। ਲੋਕ ਤਮਾਸ਼ਾ ਦੇਖਦੇ ਰਹੇ। ਉਥੇ ਹੀ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਸਮੇਤ ਦੋ ਅਣਪਛਾਤੇ ਵਿਅਕਤੀਆ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ। ਜਿਨਾਂ ਵਿੱਚ ਇਕ ਔਰਤ ਸਣੇ ਪੁਲਿਸ ਨੇ 3 ਨੂੰ ਕਾਬੂ ਕੀਤਾ ਹੈ।
- ਤਰਨ ਤਾਰਨ 'ਚ ਔਰਤ ਨੂੰ ਨੰਗਾ ਕਰਕੇ ਸੜਕਾਂ 'ਤੇ ਘੁੰਮਾਉਣ ਦੇ ਮਾਮਲੇ ’ਚ ਮਹਿਲਾ ਕਮਿਸ਼ਨ ਨੇ ਲਿਆ ਐਕਸ਼ਨ, ਜਲਦ ਮੰਗੀ ਰਿਪੋਰਟ - Women Paraded Naked in tarn taran
- ਦੋ ਦੋਸਤਾਂ ਦਾ ਵਿਸ਼ੇਸ਼ ਉਪਰਾਲਾ - 'ਟੂਣਿਆਂ ਦਾ ਇਲਾਜ ਕਰਵਾਉਣ ਲਈ ਮੋਬਾਇਲ ਨੰਬਰ ਜਾਰੀ' - Treatment Of Black Magic
- ਨਸ਼ੇੜੀ ਨੇ ਸਕੇ ਭਰਾ ਦਾ ਕੀਤਾ ਕਤਲ, ਮੁਲਜ਼ਮ ਭਰਾ ਹੋਇਆ ਫਰਾਰ, ਪੁਲਿਸ ਕਰ ਰਹੀ ਭਾਲ - drug addict killed his brother
ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ : ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਜਲਦ ਹੀ ਪੂਰੇ ਮਾਮਲੇ ਦੀ ਰਿਪੋਰਟ ਵੀ ਮੰਗੀ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਔਰਤਾਂ ਨਾਲ ਅਜਿਹਾ ਵਤੀਰਾ ਕਿਸੇ ਹੱਦ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤਹਿਤ ਕਾਰਵਾਈ ਲਈ ਉਕਤ ਘਟਨਾ ਸਬੰਧੀ ਜਲਦ ਤੋਂ ਜਲਦ ਰਿਪੋਰਟ ਮੰਗੀ ਹੈ।