ਮਾਨਸਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਧਰਮ ਦੇ ਨਾਂ 'ਤੇ ਸਿਆਸਤ ਕੀਤੀ ਹੈ। ਦੋਨਾਂ ਹੀ ਪਾਰਟੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਹੈ। ਜਦੋਂ ਕਿ ਇਹਨਾਂ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਦੇ ਵੀ ਨਹੀਂ ਫੜਨਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਸ਼ਹਿਰ ਦੇ ਦੌਰੇ ਦੌਰਾਨ ਕੀਤਾ।
ਧਰਮ ਦੇ ਨਾਂ 'ਤੇ ਕਰ ਰਹੇ ਸਿਆਸਤ : ਕਾਬਿਲੇਗੌਰ ਹੈ ਕਿ ਬਠਿੰਡਾ ਤੋਂ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਮਾਨਸਾ ਦੇ ਕਈ ਪਿੰਡਾਂ ਵਿੱਚ ਨੁਕੜ ਮੀਟਿੰਗਾਂ ਵੀ ਕੀਤੀਆਂ। ਇਸ ਦੌਰਾਨ ਉਹਨਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਮਜਬੂਤ ਕਰਨ ਦੇ ਲਈ ਅੱਜ ਹਲਕੇ ਦੇ ਲੋਕਾਂ ਨੂੰ ਅਪੀਲ ਕਰਨ ਦੇ ਲਈ ਪਹੁੰਚੇ ਹਾਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਰ ਵਾਰ ਧਰਮ ਦੇ ਨਾਂ 'ਤੇ ਸਿਆਸਤ ਕੀਤੀ ਹੈ।
ਅੱਜ ਵੀ ਹੋ ਰਹੀਆਂ ਬੇਅਦਬੀਆਂ: ਉਹਨਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਵਿੱਚ ਲਗਾਤਾਰ ਬੇਅਦਬੀ ਹੋ ਰਹੀ ਹੈ ਅਤੇ ਇਹ ਪਾਰਟੀਆਂ ਇਸ 'ਤੇ ਸਿਆਸਤ ਕਰ ਰਹੀਆਂ ਹਨ। ਉਨਾਂ ਨੇ ਸਾਡੀ ਸਰਕਾਰ ਦੇ ਸਮੇਂ ਦੋਸ਼ੀਆਂ ਨੂੰ ਫੜਨ ਨਹੀਂ ਦਿੱਤਾ ਅਤੇ ਜਾਂਚ ਸੀਬੀਆਈ ਦੇ ਹਵਾਲੇ ਕਰਵਾਉਣ ਦੇ ਲਈ ਮਜਬੂਰ ਕੀਤਾ ਗਿਆ ਅਤੇ ਅੱਜ ਆਲਮ ਇਹ ਹੈ ਕਿ ਹੁਸ਼ਿਆਰਪੁਰ ਵਿੱਚ ਫਿਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਅਤੇ ਸਰਕਾਰ ਹੱਥ 'ਤੇ ਹੱਥ ਧਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ ਲਈ ਬਦਨਾਮ ਕੀਤਾ ਜਾਂਦਾ ਸੀ ਤਾਂ ਕੁਝ ਸਮਾਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਵਿੱਚ ਸ਼ਰੇਆਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਅਖੰਡਿਤ ਕੀਤੇ ਗਏ ਪਰ ਅਜੇ ਤੱਕ ਕੋਈ ਨਹੀਂ ਬੋਲਿਆ।
ਪੰਜਾਬ ਵਿੱਚ ਨਹੀਂ ਕੀਤਾ ਕੋਈ ਵਿਕਾਸ : ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਹ ਆਪਣੀ ਫਸਲ ਵੇਚਣ ਦੇ ਲਈ ਤੰਗ ਪਰੇਸ਼ਾਨ ਹੋ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਅਸਾਮ, ਦਿੱਲੀ, ਗੁਜਰਾਤ ਦੇ ਵਿੱਚ ਘੁੰਮ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਦਲਾਵ ਦਾ ਨਾਅਰਾ ਲੈ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਕੋਈ ਵਿਕਾਸ ਨਹੀਂ ਕੀਤਾ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਦੇ ਲਈ ਪੰਜਾਬ ਨੂੰ ਗਹਿਣੇ ਰੱਖ ਰਹੇ ਹਨ ਅਤੇ ਪੰਜਾਬ ਨੂੰ ਕਰਜਦਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
ਪੁਲਿਸ 'ਤੇ ਨਸ਼ਾ ਵੇਚਣ ਦੇ ਇਲਜ਼ਾਮ: ਬਠਿੰਡਾ ਦੇ ਭੁੱਚੋ ਵਿੱਚ ਹੋਈ ਫਾਇਰਿੰਗ ਦੇ ਮਾਮਲੇ 'ਤੇ ਬੋਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਦੇ ਵਿਧਾਇਕ ਪੁਲਿਸ ਸਟੇਸ਼ਨ ਦੇ ਸਾਹਮਣੇ ਧਰਨੇ 'ਤੇ ਬੈਠ ਕੇ ਲੋਕਾਂ ਨੂੰ ਇਨਸਾਫ ਦਵਾਉਣ ਦੀ ਗੱਲ ਕਰਦੇ ਸਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਵੀ ਵਿਧਾਇਕ ਮੰਤਰੀਆਂ ਦੇ ਸਾਹਮਣੇ ਹੀ ਕਹਿ ਰਹੇ ਹਨ ਕਿ ਪੁਲਿਸ ਨਸ਼ਾ ਵੇਚ ਰਹੀ ਹੈ ਅਤੇ ਪੁਲਿਸ ਦਾ ਨਸ਼ਾ ਤਸਕਰਾਂ ਦੇ ਨਾਲ ਨੈਕਸਸ ਚੱਲ ਰਿਹਾ ਹੈ ਪਰ ਸਰਕਾਰ ਕੁਝ ਨਹੀਂ ਕਰ ਰਹੀ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹਨਾਂ ਦੀ ਸਰਕਾਰ ਵਿੱਚ ਜਦੋਂ ਮੁੱਖ ਮੰਤਰੀ 'ਤੇ ਹੀ ਦੋਸ਼ ਲਗਾਏ ਜਾਂਦੇ ਸਨ ਕਿ ਨਸ਼ਾ ਸਰਕਾਰ ਵੇਚ ਰਹੀ ਹੈ ਤਾਂ ਅੱਜ ਇੰਨ੍ਹਾਂ ਦੀ ਸਰਕਾਰ ਹੈ ਤਾਂ ਅੱਜ ਇਹ ਨਸ਼ਾ ਵੇਚ ਰਹੇ ਹਨ।
- ਰੂਪਨਗਰ 'ਚ ਲੈਂਟਰ ਦੇ ਮਲਵੇ ਹੇਠਾਂ ਦੱਬੇ 5 ਮਜ਼ਦੂਰ, ਬਚਾਅ ਕਾਰਜ 'ਚ ਲੱਗੀਆਂ ITBP ਤੇ NDRF ਦੀਆਂ ਟੀਮਾਂ - workers buried under debris
- ਕਰਮਨਪ੍ਰੀਤ ਕੌਰ ਨੇ ਵਧਾਇਆ ਮਾਪਿਆ ਤੇ ਸਕੂਲ ਦਾ ਮਾਣ, ਪੰਜਾਬ ਭਰ 'ਚ ਤੀਜਾ ਸਥਾਨ ਕੀਤਾ ਹਾਸਿਲ - Karmanpreet Kaur got third place
- 10ਵੀਂ ਜਮਾਤ ਦੇ ਨਤੀਜਿਆਂ 'ਚ ਤੇਜਾ ਸਿੰਘ ਸੁਤੰਤਰ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ, ਪੰਜਾਬ ਭਰ 'ਚੋਂ ਹਾਸਿਲ ਕੀਤਾ ਪਹਿਲਾ ਤੇ ਦੂਜਾ ਸਥਾਨ - PSEB 10TH RESULT 2024