ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਸ਼ਿਵ ਸੈਨਾ ਆਗੂ ਉੱਤੇ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਨੇ ਜ਼ੋਰ ਫੜ੍ਹ ਲਿਆ ਹੈ। ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ਉੱਤੇ ਪੋਸਟ ਕਰਕੇ ਕਿਹਾ ਹੈ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਸੀਐੱਮ ਪੰਜਾਬ ਨੂੰ ਮਾਮਲੇ ਉੱਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
ਮੈਂ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ਗੋਰਾ ਤੇ ਹੋਏ ਕਾਤਲਾਨਾ ਹਮਲੇ ਦੀ ਕੜੀ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ, ਲੁਧਿਆਣਾ ਦੇ ਪੁਲਿਸ ਮੁਖੀ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਦੀ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਪੂਰੇ ਬੁਲੰਦ…
— Amarinder Singh Raja Warring (@RajaBrar_INC) July 5, 2024
ਭਾਜਪਾ ਆਗੂਆਂ ਦੇ ਸਿਆਸੀ ਤੰਜ: ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ, ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੱਜ ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਅਤੇ ਅਮਰ ਸ਼ਹੀਦ ਸੁਖਦੇਵ ਗੋਰਾ ਥਾਪਰ ਦੇ ਵੰਸ਼ਜ 'ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕਰਦੀ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਮੰਦਭਾਗੀ ਗੱਲ ਇਹ ਹੈ ਕਿ ਗ੍ਰਹਿ ਮੰਤਰੀ ਦਾ ਚਾਰਜ ਵੀ ਸੰਭਾਲਣ ਵਾਲੇ ਸਾਡੇ ਮੁੱਖ ਮੰਤਰੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਦਾ ਧਿਆਨ ਝੂਠੇ ਇਸ਼ਤਿਹਾਰਬਾਜ਼ੀ, ਬਿਆਨਬਾਜ਼ੀ ਅਤੇ ਚੋਣਾਂ 'ਤੇ ਹੈ।
ਸ਼ਿਵ ਸੈਨਾ ਆਗੂ ਸੰਦੀਪ ਥਾਪਰ ਤੇ ਲੁਧਿਆਣਾ 'ਚ ਦਿਨ ਦਿਹਾੜੇ ਹੋਇਆ ਕਾਤਲਾਨਾ ਹਮਲਾ ਜਿੱਥੇ ਨਿੰਦਾਯੋਗ ਹੈ ਉਥੇ ਸਰੇਬਾਜ਼ਾਰ ਹੋਈ ਇਸ ਘਟਨਾ ਨੇ ਪੰਜਾਬ ਸਰਕਾਰ ਦੀ ਅਗਵਾਈ 'ਚ ਸੂਬੇ ਦੀ ਕਾਨੂੰਨ ਵਿਵਸਥਾ ਵੀ ਹਾਲਤ ਦਾ ਖੁਲਾਸਾ ਵੀ ਕਰ ਦਿੱਤਾ। ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ…
— Sunil Jakhar (@sunilkjakhar) July 5, 2024
ਉਨ੍ਹਾਂ ਕਿਹਾ ਕਿ ਪੂਰੀ ਸਰਕਾਰ ਅਜੇ ਵੀ ਜਲੰਧਰ ਦੇ ਲੋਕਾਂ ਨੂੰ ਡਰਾਉਣ ਧਮਕਾਉਣ 'ਤੇ ਲੱਗੀ ਹੋਈ ਹੈ ਤਾਂ ਜੋ ਜਲੰਧਰ ਦੀ ਉਪ ਚੋਣ ਜਿੱਤੀ ਜਾ ਸਕੇ। ਕੁਝ ਮਹੀਨੇ ਪਹਿਲਾਂ ਨੰਗਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਅਤੇ ਅੱਜ ਗੋਰਾ ਥਾਪਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਲਈ ਮੁੱਖ ਮੰਤਰੀ ਨੂੰ ਕੁੰਭਕਰਨੀ ਨੀਂਦ ਤੋਂ ਜਾਗਣ ਦੀ ਬੇਨਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੜ ਰਿਹਾ ਹੈ ਅਤੇ ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜ ਰਹੇ ਹਨ।
ਸ਼ਹੀਦ ਸ਼ੁਖਦੇਵ ਥਾਪਰ ਦੇ ਵੰਸ਼ਜ ਉੱਤੇ ਸ਼ਰੇਆਮ ਹਮਲਾ: ਸੁਭਾਸ਼ ਸ਼ਰਮਾ ਨੇ ਅੱਜੇ ਆਖਿਆ ਕਿ ਜੋ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਦੇ ਹੌਸਲੇ ਬੁਲੰਦ ਹਨ ਕਿਉਂਕਿ ਮਾਨਯੋਗ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਡਾ: ਸੁਭਾਸ਼ ਸ਼ਰਮਾ ਨੇ ਸੀ.ਐਮ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਫਰਜ਼ ਅਤੇ ਜ਼ਿੰਮੇਵਾਰੀ ਨੂੰ ਸਮਝਣ ਅਤੇ ਪੰਜਾਬ ਵਿੱਚ ਕਾਨੂੰਨ ਦਾ ਰਾਜ ਸਥਾਪਤ ਕਰਨ। ਇਸ ਤੋਂ ਇਲਾਵਾ ਅਨਿਲ ਸਰੀਨ ਨੇ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਉਨ੍ਹਾਂ ਆਖਿਆ ਕਿ ਸ਼ਹੀਦ ਸ਼ੁਖਦੇਵ ਥਾਪਰ ਦੇ ਵੰਸ਼ਜ ਉੱਤੇ ਸ਼ਰੇਆਮ ਹਮਲਾ ਹੋਣਾ ਪੰਜਾਬ ਵਿੱਚ ਮਰ ਚੁੱਕੀ ਕਾਨੂੰਨ ਵਿਵਸਥਾ ਵੱਲ ਇਸ਼ਾਰਾ ਕਰਦਾ ਹੈ।
- ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖਿਲ - attack on Shiv Sena leader
- ਪੰਜਾਬ ਸਮੇਤ ਭਾਜਪਾ ਨੇ ਕੁੱਲ੍ਹ 24 ਸੂਬਿਆਂ ਦੇ ਇੰਚਾਰਜ ਅਤੇ ਸਹਿ ਇੰਚਾਰਜਾਂ ਦੀ ਲਿਸਟ ਕੀਤੀ ਜਾਰੀ, ਵੇਖੋ ਪੰਜਾਬ 'ਚ ਕਿਸ ਨੂੰ ਮਿਲੀ ਜ਼ਿੰਮੇਵਾਰੀ - list of incharges and co incharges
- ਚਾਹ ਦੀ ਰੇਹੜੀ ਲਾ ਕੇ ਮਾਂ ਅਤੇ ਭਰਾ ਨੂੰ ਪਾਲ਼ ਰਹੀ ਹੈ ਇਹ 17 ਸਾਲ ਦੀ ਬੱਚੀ, ਵੱਡਾ ਕੈਫੇ ਖੋਲ੍ਹਣ ਦਾ ਦੇਖ ਰਹੀ ਹੈ ਸੁਪਨਾ - 17 Year Old Girl Set Up Tea Stall
ਨਿਹੰਗ ਸਿੰਘਾਂ ਦੀ ਚਿਤਾਵਨੀ: ਦੂਜੇ ਪਾਸੇ ਮਾਮਲੇ ਉੱਤੇ ਨਿਹੰਗ ਸਿੰਘਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਉਨ੍ਹਾਂ ਵੀਡੀਓ ਵਿੱਚ ਕਿਹਾ ਹੈ ਕਿ ਜੋ ਵੀ ਸਿੱਖ ਧਰਮ ਅਤੇ ਸਿਧਾਂਤਾ ਬਾਰੇ ਮੰਦਾ ਬੋਲੇਗਾ ਉਸ ਨੂੰ ਇਸੇ ਤਰ੍ਹਾਂ ਸਿੰਘ ਸਬਕ ਸਿਖਾਉਂਦੇ ਰਹਿਣਗੇ। ਇਸ ਲਈ ਹੋਰ ਵੀ ਸੋਚ-ਸਮਝ ਕੇ ਬਿਆਨਬਾਜ਼ੀ ਕਰਨ।