ਅੰਮ੍ਰਿਤਸਰ : ਭਲਕੇ ਪੰਜਾਬ ਵਿੱਚ ਲੋਕਸਭਾ ਚੋਣਾਂ ਦਾ ਸਤਵਾਂ ਤੇ ਆਖ਼ਿਰੀ ਚਰਨ ਹੋਣ ਜਾ ਰਿਹਾ ਹੈ। ਇਸਤੋਂ ਬਾਅਦ ਚਾਰ ਜੂਨ ਨੂੰ ਸਾਰੇ ਦੇਸ਼ ਭਰ ਵਿੱਚ ਲੋਕਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਜਿਸ ਦੇ ਚਲਦੇ ਵੋਟਿੰਗ ਲਈ ਪੋਲਿੰਗ ਬੂਥਾਂ ਦੀ ਤਿਆਰੀ ਵੀ ਮੁਕੱਮਲ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਅੰਮ੍ਰਿਤਸਰ ਵਿਖੇ ਵੀ ਸਕੂਲ ਚ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਵਾਲਿਆਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੇ ਨਿਊ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਵੋਟਿੰਗ ਲਈ 7 ਬੂਥ ਲਾਏ ਗਏ ਹਨ।
ਵੋਟਰਾਂ ਲਈ ਪੁਖਤਾ ਪ੍ਰਬੰਧ : ਉੱਥੇ ਹੀ ਸਕੂਲ ਪ੍ਰਸ਼ਾਸਨ ਵੱਲੋਂ ਵੀ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਤੇ ਆਉਣ ਵਾਲੇ ਵੋਟਰਾਂ ਦੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਕੂਲ ਦੇ ਹਰ ਇਕ ਕਮਰੇ ਤੇ ਬਰਾਂਡੇ ਵਿੱਚ ਜਗ੍ਹਾ ਜਗ੍ਹਾ 'ਤੇ ਸੀਸੀ ਟੀਵੀ ਕੈਮਰੇ ਲਗਾਏ ਗਏ ਹਨ। ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਆਉਣ ਵਾਲੇ ਵੋਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਜੋ ਕਿ ਵੋਟ ਪਵਾਉਣਗੇ ਉਹਨਾਂ ਦੇ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਕੂਲ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਕਮਰੇ ਦੇ ਵਿੱਚ ਖਾਸ ਤੌਰ 'ਤੇ ਏਸੀ ਦਾ ਪ੍ਰਬੰਧ ਕੀਤਾ ਗਿਆ ਹੈ,ਤਾਂ ਜੋ ਗਰਮੀ ਤੋਂ ਰਾਹਤ ਮਿਲ ਸਕੇ ਉਥੇ ਹੀ ਠੰਡੇ ਪਾਣੀ ਦੀਆਂ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ ਤੇ ਖਾਸ ਤੌਰ ਤੇ ਜਿਹੜੇ ਲੋਕ ਵੋਟ ਪਾਉਣ ਆਣਗੇ ਉਹਨਾਂ ਦੇ ਲਈ ਵੀ ਠੰਡੇ ਤੇ ਮਿੱਠੇ ਪਾਣੀ ਦੀਆਂ ਛਬੀਲਾਂ ਦਾ ਖਾਸ ਇੰਤਜ਼ਾਮ ਕੀਤਾ ਗਿਆ ਹੈ ਅਤੇ ਆਏ ਹੋਏ ਸਟਾਫ ਦੇ ਲਈ ਲੰਗਰ ਦਾ ਵੀ ਖਾਸ ਤੌਰ 'ਤੇ ਪ੍ਰਬੰਧ ਕੀਤਾ ਗਿਆ ਹੈ।
- ਲੋਕ ਸਭਾ ਚੋਣਾਂ 2024 : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ - Lok Sabha Elections 2024
- ਚੋਣ ਪ੍ਰਚਾਰ 'ਤੇ ਪਾਬੰਦੀ, ਮੋਗਾ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਕੀਤੀ ਅਹਿਮ ਅਪੀਲ - Lok sabha election punjab
- ਪੰਜਾਬ 'ਚ ਵੋਟਰਾਂ ਦੀ ਕੁੱਲ ਗਿਣਤੀ 2.12 ਕਰੋੜ, ਚੋਣ ਕਮਿਸ਼ਨ ਨੇ ਜਾਰੀ ਕੀਤੇ ਅੰਕੜੇ - Total number of voters in Punjab
ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਸਰਟੀਫਿਕੇਟ : ਉਹਨਾਂ ਕਿਹਾ ਕਿ ਵੱਧ ਰਹੀ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਆਉਣ ਵਾਲੇ ਰਸਤੇ ਦੇ ਵਿੱਚ ਟੈਂਟ ਅਤੇ ਚਾਨਣੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਿਹੜੇ ਵੀ ਸਾਡੇ ਸਕੂਲ ਦੇ ਵਿੱਚ ਪਹਿਲੀ ਵਾਰ ਵੋਟ ਪਾਉਣ ਆਉਣਗੇ ਉਹਨਾਂ ਨੂੰ ਇਨਾਮ ਦੇ ਤੌਰ 'ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉੱਥੇ ਹੀ ਉਹਨਾਂ ਨੇ ਕਿਹਾ ਕਿ ਹਰ ਇੱਕ ਨੂੰ ਆਪਣੀ ਵੋਟ ਜਰੂਰ ਪਾਣੀ ਚਾਹੀਦੀ ਹੈ ਜਿਸ ਦੇ ਲਈ ਵੀ ਉਹ ਮਨ ਚ ਸੋਚਦੇ ਹਨ ਉਸ ਉਮੀਦਵਾਰ ਨੂੰ ਚਾਹੇ ਵੋਟ ਪਾਉਣ ਪਰ ਆਪਣੀ ਵੋਟ ਨੂੰ ਜਰੂਰ ਪਾਉਣ ਤਾਂ ਜੋ ਅਸੀਂ ਆਪਣੇ ਦੇਸ਼ ਦੇ ਲਈ ਸਹੀ ਉਮੀਦਵਾਰ ਦੀ ਚੋਣ ਕਰ ਸਕੀਏ।