ਪਠਾਨਕੋਟ: ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਲਈ ਅਣਥੱਕ ਕੋਸ਼ਿਸ ਕੀਤੀ ਜਾ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਗਨ ਤੋਂ ਬਚਾਉਣ ਲਈ ਵੀ ਪੂਰੀ ਕੋਸ਼ਿਸ ਕੀਤੀ ਜਾ ਰਹੀ ਹੈ।
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਤੋਂ ਪਿੱਛੇ ਨਹੀਂ ਹਟ ਰਹੇ ਕੁਝ ਸੌਦਾਗਰ: ਕੁਝ ਨਸ਼ੇ ਦੇ ਸੌਦਾਗਰ ਅੱਜ ਵੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਤੋਂ ਪਿੱਛੇ ਨਹੀਂ ਹਟ ਰਹੇ। ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਭਬਰ ਵਿਖੇ ਵੇਖਣ ਨੂੰ ਮਿਲਿਆ ਜਿੱਥੇ ਇੱਕ ਨੌਜਵਾਨ ਵੱਲੋਂ ਅਫੀਮ ਦੀ ਖੇਤੀ ਕੀਤੀ ਜਾ ਰਹੀ ਸੀ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
400 ਦੇ ਕਰੀਬ ਲੱਗੇ ਹੋਏ ਸਨ ਪੋਸਤ ਦੇ ਬੂਟੇ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਮੁੱਖਬਰ ਰਾਹੀਂ ਜਾਣਕਾਰੀ ਮਿਲੀ ਸੀ ਕਿ ਪਿੰਡ ਭਬਰ ਵਿਖੇ ਇੱਕ ਸ਼ਖਸ ਵੱਲੋਂ ਚੁਰਾ ਪੋਸਤ ਦੀ ਖੇਤੀ ਕੀਤੀ ਜਾ ਰਹੀ ਹੈ। ਜਦੋਂ ਪੁਲਿਸ ਪਾਰਟੀ ਨੇ ਮੌਕੇ ਤੇ ਜਾ ਕੇ ਵੇਖਿਆ ਤਾਂ ਉਸ ਥਾਂ ਤੇ 400 ਦੇ ਕਰੀਬ ਚੁਰਾ ਪੋਸਤ ਦੇ ਬੂਟੇ ਲੱਗੇ ਹੋਏ ਸੀ।
ਮੁਲਜ਼ਮ ਨੂੰ ਮੌਕੇ ’ਤੇ ਕੀਤਾ ਗ੍ਰਿਫ਼ਤਾਰ: ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੁਲਜ਼ਮ ਤੇ ਚੁਰਾ ਪੋਸਤ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ। ਜਿਸ ਨੂੰ ਪੁਲਿਸ ਪਾਰਟੀ ਨੇ ਆਪਣੇ ਕਬਜੇ ’ਚ ਲੈਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਦੁਆਰਾ ਅੱਗੇ ਕੀਤੀ ਜਾ ਰਹੀ ਹੈ ਕਰਵਾਈ: ਉਨ੍ਹਾਂ ਕਿਹਾ ਕਿ ਮੁਲਜ਼ਮ ਤੇ ਐਨ.ਡੀ.ਪੀ.ਐੱਸ ਤਹਿਤ ਮਾਮਲਾ ਦਰਜ ਕੀਤਾ ਜਾਵੇ। ਪੁਲਿਸ ਦੁਆਰਾ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
- ਪੈਸੇ ਜਲਦੀ ਦੇਣ ਦੇ ਦਬਾਅ ਵਿੱਚ ਸਰੀਰਕ ਸੰਬੰਧ ਬਣਾਉਣ ਲਈ ਮਹਿਲਾ ਨੂੰ ਕੀਤਾ ਮਜ਼ਬੂਰ, ਫਾਈਨੈਂਸਰ ਤੋਂ ਦੁਖੀ ਹੋ ਕੇ ਮਹਿਲਾ ਨੇ ਕੀਤੀ ਖੁਦਕੁਸ਼ੀ - woman forced have sexual relations
- ਸ੍ਰੀ ਦੁਰਗਿਆਨਾ ਤੀਰਥ 'ਚ ਹੋਲੀ ਦੀ ਧੂਮ, ਸ਼ਰਧਾਲੂਆਂ ਨੇ ਮਨਾਈ 'ਫੁੱਲਾਂ ਅਤੇ ਗੁਲਾਲ ਨਾਲ ਹੋਲੀ - celebrated Holi at durgyana mandir
- ਬਿਜਲੀ ਵਿਭਾਗ ਦਾ ਵੱਡਾ ਕਾਰਨਾਮਾ, ਗਰੀਬ ਪਰਿਵਾਰ ਨੂੰ ਭੇਜਿਆ ਲੱਖਾਂ ਦਾ ਬਿੱਲ, ਸਦਮੇ 'ਚ ਪਰਿਵਾਰ - Electricity bill to poor family