ETV Bharat / state

ਜ਼ਰਾ ਬਚ ਕੇ ... ਹੁਣ ਦਬੋਚੇ ਜਾਣਗੇ ਬਿਜਲੀ ਚੋਰ; ਕੁੰਡੀਆਂ ਲਾਉਣ ਵਾਲਿਆਂ ਲਈ ਬਿਜਲੀ ਮੰਤਰੀ ਦੀ ਦੋ ਟੁੱਕ, ਜੇਕਰ ਨਹੀਂ ਸੁਧਰੇ, ਤਾਂ ਫਿਰ... - FINE ON BIJLI CHORI

Action On Electricity Theft : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਕਾਰਨ ਹੁਣ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਈ ਜਾਵੇਗੀ। ਪੜ੍ਹੋ ਪੂਰੀ ਖ਼ਬਰ

Action On Electricity Theft
ਹੁਣ ਦਬੋਚੇ ਜਾਣਗੇ ਬਿਜਲੀ ਚੋਰ (etv bharat)
author img

By ETV Bharat Punjabi Team

Published : Sep 9, 2024, 1:28 PM IST

ਚੰਡੀਗੜ੍ਹ: ਪੰਜਾਬ ਸਰਕਾਰ ਹੁਣ ਸਖ਼ਤੀ ਦੇ ਮੂਡ 'ਚ ਨਜ਼ਰ ਆ ਰਹੀ ਹੈ। ਇਸੇ ਕਾਰਨ ਕਿਸੇ ਵੀ ਵਿਭਾਗ 'ਚ ਭ੍ਰਿਸ਼ਟਾਚਾਰ ਹੁਣ ਬਰਦਾਸ਼ ਨਹੀਂ ਕੀਤਾ ਜਾ ਰਿਹਾ।ਅਜਿਹਾ ਹੀ ਹੁਣ ਬਿਜਲੀ ਵਿਭਾਗ 'ਚ ਵੀ ਕੀਤਾ ਜਾ ਰਿਹਾ ਹੈ। ਜਿਹੜੇ ਵੀ ਲੋਕ ਹੁਣ ਬਿਜਲੀ ਚੋਰੀ ਕਰਦੇ ਨੇ ਉਨ੍ਹਾਂ ਦੀ ਹੁਣ ਖੈਰ ਨਹੀਂ ਕਿਉਂਕਿ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।

ਚੋਰੀ ਨੂੰ ਰੋਕਣ ਲਈ ਚੈਕਿੰਗ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ 'ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ ਰੋਜ਼ਾਨਾ ਅਧਾਰ 'ਤੇ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕਿਹਾ ਕਿ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਸਮੇਤ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਅਤੇ ਰੋਜ਼ਾਨਾ ਆਧਾਰ 'ਤੇ ਰਿਪੋਰਟ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

getty images
getty images (getty images)

ਸਖ਼ਤ ਕਾਰਵਾਈ

ਬਿਜਲੀ ਮੰਤਰੀ ਨੇ ਆਖਿਆ ਕਿ ਪਾਵਰਕੌਮ/ਪੀ.ਐਸ.ਟੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੇ ਅਧਿਕਾਰੀ ਅਤੇ ਕਰਮਚਾਰੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਬਿਜਲੀ ਚੋਰੀ ਵਿੱਚ ਸ਼ਾਮਲ ਪਾਏ ਗਏ ਤਾਂ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਰੈਂਕ ਦੇ ਅਧਿਕਾਰੀ ਨੂੰ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਟੀਮਾਂ ਨੂੰ ਉਨ੍ਹਾਂ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਅਤੇ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

13.30 ਕਰੋੜ ਰੁਪਏ ਦਾ ਜੁਰਮਾਨਾ

ਬਿਜਲੀ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਦੁਆਰਾ ਉਨ੍ਹਾਂ ਨੂੰ ਸੌਂਪੀਆਂ ਜਾਣ ਵਾਲੀਆਂ ਰਿਪੋਰਟਾਂ ਦਾ ਅਧਿਅਨ ਕਰਨਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਲਾਉਣ ਅਤੇ ਐਫ.ਆਈ.ਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਬਿਜਲੀ ਚੋਰੀ ਭ੍ਰਿਸ਼ਟਾਚਾਰ ਤੋਂ ਘੱਟ ਨਹੀਂ ਹੈ, ਇਸ ਲਈ ਇਸ ਤਰ੍ਹਾਂ ਦੇ 'ਭ੍ਰਿਸ਼ਟਾਚਾਰ' ਵਿਚ ਸ਼ਾਮਲ ਕਿਸੇ ਨੂੰ ਵੀ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 81,262 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਕੁਨੈਕਸ਼ਨਾਂ 'ਚੋਂ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ ਡਿਫਾਲਟਰਾਂ 'ਤੇ ਲਗਭਗ 13.30 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

getty images
getty images (getty images)

ਕਿੱਥੇ ਕਿੰਨੇ ਕੇਸ ਆਏ ਸਾਹਮਣੇ

ਜ਼ੋਨ-ਵਾਰ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ ਅੰਮ੍ਰਿਤਸਰ ਵਿੱਚ ਕੁੱਲ 27,285 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 989 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 3.01 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਪੱਛਮੀ ਜ਼ੋਨ ਬਠਿੰਡਾ ਵਿੱਚ ਕੁੱਲ 6,079 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 872 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 3.03 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਉੱਤਰੀ ਜ਼ੋਨ ਜਲੰਧਰ ਵਿੱਚ ਕੁੱਲ 10,718 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 741 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 1.25 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਸੈਂਟਰਲ ਜ਼ੋਨ ਲੁਧਿਆਣਾ ਵਿੱਚ ਕੁੱਲ 10,699 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 707 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 2.43 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਦੱਖਣੀ ਜ਼ੋਨ ਪਟਿਆਲਾ ਵਿੱਚ ਕੁੱਲ 18,096 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 1,116 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 2.47 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਹੁਣ ਵੇਖਣਾ ਅਹਿਮ ਰਹੇਗਾ ਕਿ ਕੁੰਡੀ ਲਗਾਉਣ ਵਾਲੇ ਸਰਕਾਰ ਦੇ ਸਖ਼ਤ ਆਦੇਸ਼ਾਂ ਅਤੇ ਕਾਰਵਾਈ ਤੋਂ ਕਿੰਨਾ ਕੁ ਡਰਨਗੇ। ਇਸ ਦੇ ਨਾਲ ਹੀ ਪਤਾ ਲੱਗੇਗਾ ਕਿ ਬਿਜਲੀ ਚੋਰੀ 'ਚ ਕਿੰਨੀ ਕਮੀ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.