ETV Bharat / state

ਸੱਚਖੰਡ ਵਿਖੇ ਮਨਾਇਆ ਜਾ ਰਿਹਾ ਸ੍ਰੀ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ, ਸੀਐੱਮ ਮਾਨ ਨੇ ਸੰਗਤ ਨੂੰ ਦਿੱਤੀ ਵਧਾਈ - Prakash Purab Sri Hargobind Sahib

author img

By ETV Bharat Punjabi Team

Published : Jun 22, 2024, 12:12 PM IST

Updated : Jun 22, 2024, 1:17 PM IST

Prakash Purab of Sri Hargobind Sahib : ਅੱਜ ਪੂਰੇ ਸਿੱਖ ਜਗਤ ਵਿੱਚ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚ ਰਹੀਆਂ ਹਨ। ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਸਮੂਹ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਦੇ ਗੁਰਗੱਦੀ ਦਿਹਾੜੇ 'ਤੇ ਵਧਾਈ ਦਿੱਤੀ ਹੈ।

Prakash Purab of Sri Hargobind Sahib being celebrated at Sachkhand, CM Mann congratulated the Sangat
ਸੱਚਖੰਡ ਵਿਖੇ ਮਨਾਇਆ ਜਾ ਰਿਹਾ ਸ੍ਰੀ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ, ਸੀਐੱਮ ਮਾਨ ਨੇ ਸੰਗਤ ਨੂੰ ਦਿੱਤੀ ਵਧਾਈ (ਰਿਪੋਰਟ (ਪੱਤਰਕਾਰ-ਅੰਮ੍ਰਿਤਸਰ))
ਸ੍ਰੀ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ (ਰਿਪੋਰਟ (ਪੱਤਰਕਾਰ-ਅੰਮ੍ਰਿਤਸਰ))

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਜਿਥੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਉੱਥੇ ਹੀ ਗੁਰੂ ਘਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਵਿੱਚ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਤੋਂ ਸੰਬੋਧਨ ਕਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਦਿੱਤਾ ਸੁਨੇਹਾ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹ ਹੀ ਅਰਜ ਕੀਤੀ ਕਿ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਤੇ ਹੋਈ ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਅਤੇ ਆਪਣੇ ਜੀਵਨ ਵਿਚ ਜ਼ਬਰ ਜ਼ੁਲਮ ਦੇ ਖਿਲਾਫ਼ ਚਾਰ ਜੰਗਾਂ ਜਿੱਤਕੇ ਭਗਤੀ ਅਤੇ ਸ਼ਕਤੀ ਨੂੰ ਅਮਲੀਜਾਮਾ ਪਹਿਨਾਇਆ। ਉਹਨਾਂ ਕਿਹਾ ਕਿ ਧਰਮ ਦੇ ਇਤਿਹਾਸ ਵਿਚ ਮੀਰੀ-ਪੀਰੀ ਦਾ ਸਿਧਾਂਤ ਵਿਲੱਖਣਤਾ ਦਾ ਪ੍ਰਤੀਕ ਹੈ।

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ 19 ਜੂਨ ਸੰਨ 1595 ਈ. ਵਿੱਚ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਸਾਹਿਬ ਜੀ ਦੀ ਪੜ੍ਹਾਈ ਅਤੇ ਸ਼ਸਤਰ ਵਿੱਦਿਆ ਦੀ ਜਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰੂ-ਘਰ ਦੀ ਵਿੱਦਿਆ ਦਿੱਤੀ ਅਤੇ ਸ਼ਸਤਰਾਂ ਦੀ ਵਰਤੋਂ, ਘੋੜ ਸਵਾਰੀ, ਕੁਸ਼ਤੀਆਂ ਆਦਿ ਦੀ ਸਿਖਲਾਈ ਵੀ ਕਰਵਾਈ। ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਂਦੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਤੇ ਇਸ ਮੌਕੇ 'ਆਤਿਸ਼ਬਾਜ਼ੀ' ਤੇ 'ਦੀਪਮਾਲਾ' ਦਾ ਨਜ਼ਾਰਾ ਵਿਲੱਖਣ ਹੁੰਦਾ ਹੈ। ਇਹ ਆਲੌਕਿਕ ਨਜ਼ਾਰਾ ਵੇਖਣ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਵੱਡੀ ਗਿਣਤੀ 'ਚ ਸੰਗਤਾਂ ਹਰ ਵਰ੍ਹੇ ਹੁਮ ਹੁੰਮਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਹਨ।

ਸੀਐੱਮ ਮਾਨ ਨੇ ਵੀ ਦਿੱਤੀ ਵਧਾਈ: ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇਵਿੀ ਗੁਰੂ ਸਾਹਿਦ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਉਹਨਾਂ ਸੋਸ਼ਲ ਮੀਡੀਆ 'ਤੇ ਲਿਖਿਆ....ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ... ਅਤੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ ਉਹਨਾਂ ਲਿਖਿਆ ਕਿ 'ਆਪ ਸਭ ਨੂੰ ਬਹੁਤ ਬਹੁਤ ਵਧਾਈਆਂ... ਭਗਤ ਕਬੀਰ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਹਮੇਸ਼ਾ ਸਾਨੂੰ ਜਾਤ -ਪਾਤ, ਨਸਲ ਅਤੇ ਧਰਮਾਂ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਸੁਚੱਜਾ ਜੀਵਨ ਜਿਊਣ ਲਈ ਪ੍ਰੇਰਦੀ ਰਹੇਗੀ...।

Last Updated : Jun 22, 2024, 1:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.