ਅੰਮ੍ਰਿਤਸਰ: ਮਾਝੇ ਦੀ ਧਰਤੀ ਉੱਤੇ ਬਣੇ ਡੇਰਾ ਬਿਆਸ ਵਿੱਚ ਵੋਟਾਂ ਦੇ ਨੇੜੇ ਅਕਸਰ ਹੀ ਸਿਆਸਤਦਾਨਾਂ ਦੀ ਸਰਗਰਮ ਗਤੀਵਿਧੀ ਵੇਖੀ ਜਾਂਦੀ ਹੈ। ਹੁਣ ਇੱਕ ਵਾਰ ਫਿਰ ਲੋਕ ਸਭਾ ਚੋਣਾਂ 2024 ਦਾ ਵਿਗੁਲ ਵੱਜ ਚੁੱਕਿਆ ਹੈ ਅਤੇ ਡੇਰੇ ਵਿੱਚ ਸਿਆਸਤਦਾਨਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਤਾਜ਼ਾ ਤਸਵੀਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਸਾਹਮਣੇ ਆਈ ਹੈ। ਡੇਰਾ ਬਿਆਸ ਮੁਖੀ ਨਾਲ ਪ੍ਰਤਾਪ ਬਾਜਵਾ ਤਸਵੀਰ ਵਿੱਚ ਖੜ੍ਹੇ ਵਿਖਾਈ ਦੇ ਰਹੇ ਹਨ।
ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ: ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਰੀਬ ਇੱਕ ਘੰਟਾ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਵਿੱਚ ਸਮਾਂ ਗੁਜਾਰਿਆ ਅਤੇ ਇਸ ਦੌਰਾਨ ਉਹਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ।। ਡੇਰਾ ਬਿਆਸ ਫੇਰੀ ਸਬੰਧੀ ਫੋਨ ਦੇ ਉੱਤੇ ਪੁਸ਼ਟੀ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਉਹਨਾਂ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਬਾਜਵਾ ਨੇ ਕਿਹਾ ਕਿ ਮੁਲਾਕਾਤ ਨਾਲ ਉਨ੍ਹਾਂ ਨੂੰ ਸਕੂਨ ਮਿਲਿਆ ਹੈ।
- ਸਿੱਧੂ ਮੂਸੇਵਾਲਾ ਦੀ ਹਵੇਲੀ ਦੇ ਬਾਹਰ ਬੋਲੀਆਂ ਦੇ ਮਸ਼ਹੂਰ ਗਾਇਕ ਪਾਲ ਸਿੰਘ ਸਮਾਓ ਨੇ ਲਾਈਆਂ ਰੌਣਕਾਂ, ਦੇਖੋ ਵੀਡੀਓ
- ਪੰਜਾਬ ਕਿਸਾਨ ਦਲ ਦਾ ਅੱਜ ਅਧਿਕਾਰਤ ਤੌਰ 'ਤੇ ਭਾਜਪਾ 'ਚ ਰਲੇਵਾਂ, ਕਿਸਾਨ ਆਗੂਆਂ ਨੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਕਮਲ ਦਾ ਫੜ੍ਹਿਆ ਪੱਲਾ
- ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦਾ ਜੱਦੀ ਪਿੰਡ ਵਿਖੇ ਹੋਇਆ ਅੰਤਿਮ ਸਸਕਾਰ, ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 2 ਕਰੋੜ ਆਰਥਿਕ ਮਦਦ ਦਾ ਐਲਾਨ
ਸਿਆਸੀ ਆਗੂਆਂ ਵੱਲੋਂ ਲਗਾਤਾਰ ਮਿਲਣੀਆਂ: ਜ਼ਿਕਰਯੋਗ ਹੈ ਕਿ ਅਕਸਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਰਾਜਨੀਤਿਕ ਆਗੂ ਡੇਰਾ ਬਿਆਸ ਮੁਖੀ ਦੇ ਨਾਲ ਮੁਲਾਕਾਤ ਕਰਨ ਦੇ ਲਈ ਆਉਂਦੇ ਰਹਿੰਦੇ ਹਨ ਅਤੇ ਬੀਤੇ ਦਿਨਾਂ ਦੌਰਾਨ ਵੀ ਕਈ ਪ੍ਰਮੁੱਖ ਭਾਜਪਾ ਆਗੂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਉਹਨਾਂ ਦੇ ਨਾਲ ਮੁਲਾਕਾਤ ਕਰ ਚੁੱਕੇ ਹਨ। ਡੇਰਾ ਮੁਖੀ ਨਾਲ ਪਿਛਲੇ ਮਹੀਨੇ ਮੁਲਾਕਾਤ ਕਰਨ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਪਹੁੰਚੇ ਸਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ ਉਨ੍ਹਾਂ ਦਾ ਆਸ਼ੀਰਵਾਦ ਵੀ ਲਿਆ ਅਤੇ ਦੋਵਾਂ ਵਿਚਾਲੇ ਇਹ ਮੁਲਾਕਾਤ ਕਰੀਬ ਇੱਕ ਘੰਟੇ ਤੱਕ ਚੱਲੀ। ਇਸ ਤੋਂ ਇਲਾਵਾ ਬੀਤੇ ਸਮੇਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਡੇਰਾ ਮੁਖੀ ਨਾਲ ਖ਼ਾਸ ਤੌਰ ਉੱਤੇ ਮੁਲਾਕਾਤ ਕਰ ਚੁੱਕੇ ਹਨ।