ETV Bharat / state

ਸਿੱਖਿਆ ਮਾਡਲ ਦੀ ਗੱਲ ਕਰਨ ਵਾਲਿਆਂ ਨੇ ਖੁਦ ਕੀਤਾ ਸਿੱਖਿਆ ਮਾਡਲ ਖੇਰੂੰ-ਖੇਰੂੰ, ਪ੍ਰਨੀਤ ਕੌਰ ਦਾ 'ਆਪ' 'ਤੇ ਨਿਸ਼ਾਨਾ - Lok Sabha Elections - LOK SABHA ELECTIONS

ਭਾਜਪਾ ਦੀ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਵਲੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਲੈਕੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ 'ਆਪ' ਲੀਡਰਸ਼ਿਪ ਨੂੰ ਸੱਤਾ ਦਾ ਲਾਲਚ ਹੈ ਪਰ ਇੰਨ੍ਹਾਂ ਵਲੋਂ ਬੱਚਿਆਂ ਨੂੰ ਸਿੱਖਿਆ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।

ਲੋਕ ਸਭਾ ਚੋਣਾਂ
ਲੋਕ ਸਭਾ ਚੋਣਾਂ
author img

By ETV Bharat Punjabi Team

Published : Apr 27, 2024, 6:00 PM IST

ਲੋਕ ਸਭਾ ਚੋਣਾਂ

ਪਟਿਆਲਾ: ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਇਹ ਗੱਲ ਭਾਜਪਾ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਸਾਂਝੀ ਕੀਤੀ।

ਸਿਰਫ ਸੱਤਾ 'ਚ ਦਿਲਚਸਪੀ ਰੱਖਦੀ AAP: ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਲਈ ਸਖ਼ਤ ਫਟਕਾਰ ਲਗਾਈ ਸੀ। ਇਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਰਟ ਨੇ ਇੱਥੋਂ ਤੱਕ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਿਰਫ ਸੱਤਾ 'ਚ ਦਿਲਚਸਪੀ ਰੱਖਦੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦੇ ਪੱਧਰ ਨੂੰ ਵਧਾ-ਚੜ੍ਹਾ ਕੇ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ। ਜੇਕਰ ਕੇਜਰੀਵਾਲ ਨੂੰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫਾ ਦੇ ਕੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੁਆਰਾ ਬਣਾਏ ਗਏ ਭਾਰਤੀ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਣਾ ਚਾਹਿਦਾ ਸੀ।

ਬੱਚਿਆਂ ਨੂੰ ਨਹੀਂ ਮਿਲ ਰਹੀਆਂ ਸਿੱਖਿਆ ਸਹੂਲਤਾਂ: ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਮਸੀਡੀ ਕਮਿਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਨੋਟਬੁੱਕ, ਸਟੇਸ਼ਨਰੀ ਦਾ ਸਮਾਨ, ਵਰਦੀਆਂ ਅਤੇ ਸਕੂਲੀ ਬੈਗ ਨਾ ਵੰਡਣ ਦਾ ਇੱਕ ਵੱਡਾ ਕਾਰਨ ਸਥਾਨਕ ਕਮੇਟੀਆਂ ਦਾ ਗਠਨ ਨਾ ਹੋਣਾ ਹੈ। ਪੰਜ ਕਰੋੜ ਰੁਪਏ ਤੋਂ ਵੱਧ ਦੇ ਠੇਕੇ ਦੇਣ ਦਾ ਅਧਿਕਾਰ ਸਿਰਫ਼ ਕਮੇਟੀਆਂ ਕੋਲ ਹੈ ਅਤੇ ਕਮੇਟੀਆਂ ਦੇ ਚੇਅਰਮੈਨ ਮੁੱਖ ਮੰਤਰੀ ਹਨ, ਜੋ ਇਸ ਵੇਲੇ ਜੇਲ੍ਹ ਵਿੱਚ ਹਨ। ਚੇਅਰਮੈਨ ਤੋਂ ਬਿਨਾਂ ਕਮੇਟੀਆਂ ਕਾਨੂੰਨ ਅਨੁਸਾਰ ਕੋਈ ਫੈਸਲਾ ਨਹੀਂ ਲੈ ਸਕਦੀਆਂ। ਇਸ ਲਈ ਬੱਚੇ ਇਸ ਸਮੇਂ ਕਿਤਾਬਾਂ ਦੇ ਨਾਲ-ਨਾਲ ਸਟੇਸ਼ਨਰੀ ਅਤੇ ਸਕੂਲ ਬੈਗ ਤੋਂ ਵੀ ਵਾਂਝੇ ਹਨ।

AAP ਲੀਡਰਸ਼ਿਪ ਨੂੰ ਸੱਤਾ ਦਾ ਲਾਲਚ: ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ 'ਚ ਸਿੱਖਿਆ ਦਾ ਢਾਂਚਾ ਵਿਸ਼ਵ ਪੱਧਰੀ ਬਣਾਉਣ ਦਾ ਦਾਅਵਾ ਕਰਨ ਵਾਲੇ 'ਆਪ' ਦੇ ਮੰਤਰੀ ਸੱਤਾ ਦੇ ਲਾਲਚ ਕਾਰਨ ਬੱਚਿਆਂ ਨੂੰ ਕਿਤਾਬਾਂ ਅਤੇ ਹੋਰ ਜ਼ਰੂਰੀ ਸਮਾਨ ਦੇਣ ਲਈ ਗੰਭੀਰ ਨਹੀਂ ਹਨ। ਅੱਜ ਸੱਤਾ ਦਾ ਲਾਲਚ 'ਆਪ' ਲੀਡਰਸ਼ਿਪ ਦੀਆਂ ਨਜ਼ਰਾਂ 'ਚ ਸਿੱਖਿਆ ਤੋਂ ਵੀ ਵੱਡਾ ਹੋ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.