ETV Bharat / state

ਕਿਸਾਨ ਅੰਦੋਲਨ 2 ਦੀ ਤਿਆਰੀ ਮੁਕੰਮਲ, ਕੇਂਦਰ ਖਿਲਾਫ ਮੋਰਚਾ ਖੋਲ੍ਹਣ ਲਈ ਦੇਸ਼ ਭਰ ਤੋਂ ਪਹੁੰਚ ਰਹੀਆਂ ਕਿਸਾਨ ਜਥੇਬੰਧੀਆਂ

Kisan Andolan 2: ਪੰਜਾਬ ਅਤੇ ਦੇਸ਼ ਭਰ ਦੇ ਕਿਸਾਨ ਇੱਕ ਵਾਰ ਫਿਰ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਪੱਕੇ ਡੇਰੇ ਲਾਉਣ ਲਈ ਤਿਆਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਗੱਲ ਬਾਤ ਨਾਲ ਮਸਲਾ ਹੱਲ ਹੁੰਦਾ ਹੈ ਤਾਂ ਠੀਕ ਹੈ, ਨਹੀਂ ਤਾਂ 13 ਤਰੀਕ ਤੱਕ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਨਾਲ ਦੂਹਰੇ ਮੱਥਾ ਲਾਉਣ ਲਈ ਤਿਆਰ ਹਨ।

Preparations for Kisan Andolan 2 complete, farmers of Barnala come out to open a front against the Centre
ਕਿਸਾਨ ਅੰਦੋਲਨ 2 ਦੀ ਤਿਆਰੀ ਮੁਕੰਮਲ,ਕੇਂਦਰ ਖਿਲਾਫ ਮੋਰਚਾ ਖੋਲ੍ਹਣ ਲਈ ਦੇਸ਼ ਭਰ ਤੋਂ ਪਹੁੰਚ ਰਹੀਆਂ ਕਿਸਾਨ ਜਥੇਬੰਧੀਆਂ
author img

By ETV Bharat Punjabi Team

Published : Feb 12, 2024, 7:59 AM IST

ਕਿਸਾਨ ਅੰਦੋਲਨ 2 ਦੀ ਤਿਆਰੀ ਮੁਕੰਮਲ

ਬਰਨਾਲਾ : ਕਿਸਾਨੀ ਤੇ ਖੇਤੀ ਮੰਗਾਂ ਦੀ ਪੂਰਤੀ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਮੁੜ ਦੂਜੀ ਵਾਰ ਕਿਸਾਨ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ 13 ਫਰਵਰੀ ਨੂੰ ਦਿੱਲੀ ਵਿਖੇ ਮੋਰਚਾ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸੇ ਤਹਿਤ ਕਿਸਾਨ ਜਥੇਬੰਦੀਆਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਸਬੰਧੀ ਹਰ ਪਿੰਡ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਤੋਂ ਐਮ.ਐਸ.ਪੀ ਗਾਰੰਟੀ, ਕਰਜ਼ਾ ਮੁਆਫ਼ੀ, ਸਵਾਮੀਨਾਥਨ ਰਿਪੋਰਟ, ਲਖੀਮਪੁਰ ਖੇੜੀ ਇਨਸਾਫ਼ ਸਮੇਤ ਕਿਸਾਨਾਂ ਦੀਆਂ ਮੰਗਾਂ ਕੀਤੀਆਂ ਜਾ ਰਹੀਆਂ ਹਨ।

ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ : ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਸੂਬਾਈ ਆਗੂ ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਅਤੇ ਅਭਿਮਨਿਊ ਕੋਹਾੜ ਨੇ ਪਿੰਡਾਂ ਦਾ ਦੌਰਾ ਕੀਤਾ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਜਾਣ ਦਾ ਬਿਗਲ ਵਜਾ ਦਿੱਤਾ ਗਿਆ ਹੈ। ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਅਭਿਮਨਿਊ ਕੋਹਾੜ ਨੇ ਕਿਹਾ ਕਿ ਹੁਣ ਕਿਸਾਨ ਟਲਣ ਵਾਲੇ ਨਹੀਂ। ਪਹਿਲਾਂ ਦਿੱਤੇ ਸਰਕਾਰੀ ਲਾਲੀਪਾਪ ਹੁਣ ਕੰਮ ਨਹੀਂ ਆਉਣਗੇ। ਉਹਨਾਂ ਕਿਹਾ ਕਿ ਗੱਲਬਾਤ ਦੇ ਜ਼ਰੀਏ ਸਰਕਾਰ ਮੰਨਦੀ ਹੈ ਤਾਂ ਠੀਕ ਹੈ। ਨਹੀਂ ਤਾਂ ਇਸ ਵਾਰ ਕਿਸਾਨਾਂ ਦਾ ਅੰਦੋਲਨ ਸਰਕਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ।ਉਹਨਾਂ ਇਹ ਵੀ ਕਿਹਾ ਕਿ ਫਿਲਹਾਲ ਪੰਜਾਬ ਦੇ ਕਿਸਾਨ ਦਿੱਲੀ ਵੱਲ ਨੂੰ ਵੱਧ ਰਹੇ ਹਨ ਪਰ ਅੱਜ ਅਤੇ ਭਲਕੇ ਤੱਕ ਹੋਰਨਾਂ ਸੂਬਿਆਂ ਵਿੱਚੋਂ ਵੀ ਕਿਸਾਨ ਦਿੱਲੀ ਪਹੁੰਚ ਜਾਣਗੇ।

ਕਿਸਾਨਾਂ ਨੂੰ ਰੋਕਣ ਲਈ ਸੜਕਾਂ 'ਤੇ ਲਗਾਏ ਗਏ ਬੈਰੀਕੇਡ: ਉਥੇ ਹੀ ਦਿੱਲੀ ਜਾਣ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਦੀਆਂ 26 ਕਿਸਾਨ ਜਥੇਬੰਦੀਆਂ ਦੇ ਫਰੰਟ ਵੱਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕੱਲ੍ਹ ਆਪਣੇ ਸਾਧਨਾਂ ਤੋਂ ਦਿੱਲੀ ਲਈ ਰਵਾਨਾ ਹੋਣਗੇ। ਦਿੱਲੀ ਵਿੱਚ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਬਾਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਕਿਸਾਨਾਂ ਨੂੰ ਰੋਕਣ ਲਈ ਸੜਕਾਂ 'ਤੇ ਲਗਾਏ ਗਏ ਬੈਰੀਕੇਡਾਂ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਦੇ ਹੱਲ ਲਈ ਕਿਸਾਨਾਂ ਨੂੰ ਸਾਰੇ ਬੈਰੀਕੇਡ ਪਾਰ ਕਰਕੇ ਦਿੱਲੀ ਪੁੱਜਣਾ ਪਵੇਗਾ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਉਨ੍ਹਾਂ ਕਿਹਾ ਕਿ ਦੋਵਾਂ ਮੰਚਾਂ ਦੀ ਚੰਡੀਗੜ੍ਹ ਮੀਟਿੰਗ ਵਿੱਚ 12 ਮੰਗਾਂ ਰੱਖੀਆਂ ਗਈਆਂ ਸਨ, ਪਰ ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਜਾਣ ਲਈ ਤਿਆਰ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.