ਮੋਗਾ: ਸੰਯੁਕਤ ਕਿਸਾਨ ਮੋਰਚਾ ਇੰਡੀਆ ਦੇ ਲੱਖੋਵਾਲ ਗਰੁੱਪ ਵੱਲੋਂ 26 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀ ਟਰੈਕਟਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਆਖਿਆ ਗਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਹੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਭੁਪਿੰਦਰ ਸਿੰਘ ਨੇ ਕਿਹਾ ਕਿ ਸਾਡੀਆਂ ਪੁਰਾਣੀਆਂ ਮੰਗਾਂ ਜੋ ਕੇਂਦਰ ਸਰਕਾਰ ਨੇ ਮੰਨ ਲਈਆਂ ਸਨ, ਅਜੇ ਤੱਕ ਸਵੀਕਾਰ ਨਹੀਂ ਕੀਤੀਆਂ। ਉਨ੍ਹਾਂ ਨੂੰ ਮਨਵਾਉਣ ਲਈ ਕਿਸਾਨਾਂ ਵੱਲੋਂ ਇਹ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।
ਕਿਸਾਨਾਂ ਦਾ ਟਰੈਕਟਰ ਮਾਰਚ
ਕਿਸਾਨਾਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨਵਾਂ ਖੇਤੀ ਖਰੜਾ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸਦਾ ਉਨ੍ਹਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸੇ ਮੁੱਦੇ ਨੂੰ ਲੈ ਕੇ ਉਨ੍ਹਾਂ ਵੱਲੋਂ ਮਹਾਂਪੰਚਾਇਤ ਵੀ ਕੀਤੀ ਗਈ। ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਇੱਕ ਟਰੈਕਟਰ ਮਾਰਚ ਕੀਤਾ ਜਾ ਰਿਹਾ, ਜਿਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ।
ਆਉਣ ਵਾਲੇ ਸਮੇਂ 'ਚ ਤੇਜ਼ ਸੰਘਰਸ਼ ਦੀ ਯੋਜਨਾ
ਕਿਸਾਨਾਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੀ ਆਖਿਆ ਕਿ ਜੇਕਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ 'ਚ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਾਬਲੇਜ਼ਿਕਰ ਹੈ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾੳੇੁਣ ਲਈ ਵੱਖ-ਵੱਖ ਤਰੀਕੇ ਨਾਲ ਸਰਕਾਰ 'ਤੇ ਦਬਾਅ ਪਾਇਆ ਜਾ ਰਿਹਾ ਹੈ। ਇਸੇ ਕਾਰਨ ਕੱਲ੍ਹ ਪੂਰੇ ਦੇਸ਼ 'ਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ਸੀ।