ETV Bharat / state

ਰੌਂਗੜੇ ਖੜੇ ਕਰਨ ਵਾਲੀ ਵਾਰਦਾਤ: ਮੰਦਿਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ, ਹਵਨਕੁੰਡ ਹੇਠਾਂ ਦੱਬੀ ਲਾਸ਼ - Murder of youth in temple of Dhuri

Murder of youth in temple of Dhuri: ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਿਰ ਦੇ ਪੁਜਾਰੀਆਂ ਵੱਲੋਂ 33 ਸਾਲਾ ਨੌਜਵਾਨ ਸੁਦੀਪ ਕੁਮਾਰ ਦਾ ਕਤਲ ਕਰਕੇ ਉਸ ਨੂੰ ਹਵਨਕੁੰਡ ਹੇਠਾਂ ਦੱਬਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸੁਦੀਪ ਕੁਮਾਰ ਨੌਜਵਾਨਾਂ ਨੂੰ ਪੰਡਤ ਵਿਦਿਆ ਪੜ੍ਹਾਉਂਦਾ ਸੀ।

Priests killed youth in Baglamukhi temple of Dhuri sangrur, police arrest two
ਧੂਰੀ ਦੇ ਬਗਲਾਮੁਖੀ ਮੰਦਿਰ ਵਿੱਚ ਪੁਜਾਰੀਆਂ ਨੇ ਕਤਲ ਕੀਤਾ ਨੌਜਵਾਨ (ETV BHARAT SANGRUR)
author img

By ETV Bharat Punjabi Team

Published : May 4, 2024, 4:43 PM IST

Updated : May 4, 2024, 5:23 PM IST

ਧੂਰੀ ਦੇ ਬਗਲਾਮੁਖੀ ਮੰਦਿਰ ਵਿੱਚ ਪੁਜਾਰੀਆਂ ਨੇ ਕਤਲ ਕੀਤਾ ਨੌਜਵਾਨ (ETV BHARAT SANGRUR)

ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਧੂਰੀ ਸ਼ਹਿਰ 'ਚ ਪਵਿੱਤਰ ਸਥਾਨ ਮੰਦਿਰ ਦੇ ਵਿੱਚ ਪੁਜਾਰੀਆਂ ਵੱਲੋਂ ਇੱਕ ਦਿਲ ਨੂੰ ਦਹਿਲਾਉਣ ਵਾਲੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦਰਅਸਲ ਮੰਦਿਰ ਦੇ ਪੁਜਾਰੀਆਂ ਨੇ ਇੱਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਮੰਦਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਦੱਬ ਦਿੱਤਾ ਸੀ। ਇਹ ਘਟਨਾ ਸ਼ਹਿਰ ਦੇ ਪ੍ਰਸਿੱਧ ਬਗਲਾਪੁਖੀ ਮੰਦਿਰ 'ਚ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।

2 ਤਰੀਕ ਤੋਂ ਘਰ ਨਹੀਂ ਸੀ ਆਇਆ: 33 ਨੌਜਵਾਨ ਸਾਲਾ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਧੂਰੀ ਦਾ ਹੀ ਰਹਿਣ ਵਾਲਾ ਸੀ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬੀਤੇ ਦਿਨੀਂ ਦਰਖਾਸਤ ਦਿੱਤੀ ਸੀ ਕਿ ਸੁਦੀਪ ਕੁਮਾਰ, ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਦੀ ਸਿੱਖਿਆ ਦਿੰਦਾ ਸੀ, 2 ਤਰੀਕ ਤੋਂ ਘਰ ਨਹੀਂ ਆਇਆ ਸੀ। ਜਦੋਂ ਪਰਿਵਾਰਕ ਮੈਂਬਰਾਂ ਨੇ ਮੰਦਿਰ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੁਜਾਰੀ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨ ਤੋਂ ਮੰਦਰ ਨਹੀਂ ਆਇਆ ਪਰ ਜਦੋਂ ਪੁਲਿਸ ਨੇ ਪਰਮਾਨੰਦ ਤੋਂ ਪੁੱਛਗਿਛ ਕੀਤੀ ਤਾਂ ਪੁਲਿਸ ਨੂੰ ਉਸ 'ਤੇ ਸ਼ੱਕ ਹੋਇਆ ਅਤੇ ਉਸ ਨੂੰ ਥਾਣੇ ਲਿਆਂਦਾ ਗਿਆ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਉਸ ਨੂੰ ਹਵਨ ਕੁੰਡ ਦੇ ਹੇਠਾਂ ਦੱਬ ਦਿੱਤਾ ਹੈ।

ਪੁਜਾਰੀ ਖਿਲਾਫ ਕਤਲ ਦਾ ਮਾਮਲਾ ਦਰਜ: ਥਾਣਾ ਸਿਟੀ ਪੁਲਿਸ ਐਕਸੀਅਨ ਦੇ ਇੰਚਾਰਜ ਸੌਰਵ ਸੱਭਰਵਾਲ ਨੇ ਕਾਰਵਾਈ ਕਰਦੇ ਹੋਏ ਹਵਨਕੁੰਡ ਹੇਠੋਂ ਦੱਬੀ ਹੋਈ ਲਾਸ਼ ਨੂੰ ਬਾਹਰ ਕਢਵਾ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਇਆ। ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਦੂਜੇ ਪਾਸੇ ਜਦੋਂ ਇਹ ਖ਼ਬਰ ਧੂਰੀ ਵਾਸੀਆਂ ਤੱਕ ਪੁੱਜੀ ਤਾਂ ਉਹ ਵੱਡੀ ਗਿਣਤੀ ਵਿੱਚ ਥਾਣਾ ਧੂਰੀ ਵਿਖੇ ਪੁੱਜੇ ਅਤੇ ਦੇਰ ਰਾਤ ਤੱਕ ਉਥੇ ਬੈਠੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਅਸੀਂ ਇਥੇ ਹੀ ਬੈਠੇ ਰਹਾਂਗੇ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Last Updated : May 4, 2024, 5:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.