ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦੇ ਕਈ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਸਨ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਦਿਖਾਉਂਦੇ ਹੋਏ ਨਾਅਰੇਬਾਜ਼ੀ ਕਰਨ ਵਾਲੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ।
ਇਸ ਦੌਰਾਨ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਐਸ.ਐਸ. ਰੰਧਾਵਾ ਸਿੰਘ ਨੇ ਕਿਹਾ, 'ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੈਰੀਕੇਡਿੰਗ ਕੀਤੀ ਗਈ ਹੈ। ਕਿਸੇ ਵੀ ਅਣਸੁਖਾਵੀਂ ਘਟਨਾ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਜਥੇਬੰਦੀ ਦਮਦਮੀ ਟਕਸਾਲ ਦੇ ਮੁਖੀ ਸਨ। ਉਹ ਜੂਨ 1984 ਵਿੱਚ ਭਾਰਤੀ ਫੌਜ ਦੁਆਰਾ ਦਰਬਾਰ ਸਾਹਿਬ 'ਤੇ ਕੀਤੇ ਹਮਲੇ 'ਚ ਆਪਣੇ ਸਾਥੀਆਂ ਸਣੇ ਮਾਰੇ ਗਏ ਸਨ। ਜਿਸ ਤੋਂ ਬਾਅਦ ਹਰ ਸਾਲ ਉਥੇ ਇੰਨ੍ਹਾਂ ਦਿਨਾਂ 'ਚ ਮਾਹੌਲ ਤਣਾਅਪੂਰਨ ਬਣ ਜਾਂਦਾ ਹੈ।
6 ਜੂਨ 1984 ਉਹ ਦਿਨ ਸੀ ਜਦੋਂ ਭਾਰਤੀ ਫੌਜ ਨੇ ਪੰਜਾਬ ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਕਈ ਬੇਕਸੂਰ ਲੋਕ ਵੀ ਮਾਰੇ ਗਏ ਸਨ। ਇਥੋਂ ਤੱਕ ਕਿ ਬੱਚੇ ਵੀ ਇਸ ਫੌਜੀ ਹਮਲੇ ਦਾ ਸ਼ਿਕਾਰ ਹੋਏ ਸਨ ਤੇ ਉਨ੍ਹਾਂ ਦੀ ਨਿੱਕੀ ਉਮਰੇ ਸ਼ਹਾਦਤ ਹੋ ਗਈ ਸੀ। ਉਥੇ ਹੀ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੀ ਚੀਸ ਅੱਜ ਵੀ ਸਿੱਖਾਂ ਦੇ ਮਨਾਂ 'ਚ ਹੈ। ਇਸ ਦੇ ਨਾਲ ਹੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦਾ ਬਦਲਾ 31 ਅਕਤੂਬਰ, 1984 ਨੂੰ ਇੰਦਰਾ ਗਾਂਧੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਉਸਦੇ ਦੋ ਸਿੱਖ ਅੰਗ ਰੱਖਿਅਕਾਂ ਦੁਆਰਾ ਕਤਲ ਕਰਕੇ ਲਿਆ ਸੀ।
ਬੇਅੰਤ ਸਿੰਘ ਅਤੇ ਸਤਵੰਤ ਸਿੰਘ ਇੰਦਰਾ ਗਾਂਧੀ ਦੇ ਬਾਡੀਗਾਰਡ ਸਨ। ਉਨ੍ਹਾਂ ਨੇ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਰਿਹਾਇਸ਼ 'ਤੇ ਉਨ੍ਹਾਂ ਦਾ ਕਤਲ ਕਰ ਦਿੱਤਾ। ਹਾਲ ਹੀ ਵਿੱਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਵਿੱਚ, ਬੇਅੰਤ ਸਿੰਘ (ਇੰਦਰਾ ਗਾਂਧੀ ਦੇ ਅੰਗ ਰੱਖਿਅਕਾਂ ਵਿੱਚੋਂ ਇੱਕ) ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਨੇ ਫਰੀਦਕੋਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ ਕਰਮਜੀਤ ਸਿੰਘ ਅਨਮੋਲ ਨੂੰ 70,053 ਵੋਟਾਂ ਦੇ ਫਰਕ ਨਾਲ ਹਰਾਇਆ।
- ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜਾ ਵੜਿੰਗ ਦੀ ਜਿੱਤ ਦੀ ਖੁਸ਼ੀ 'ਚ ਪਿੰਡ ਵਾਸੀਆਂ ਨੇ ਵੰਡੀ ਮਿਠਾਈ - VICTORY OF RAJA WARRING
- ਸਾਈਬਰ ਠੱਗ ਇੰਝ ਮਾਰ ਰਹੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨਾਲ ਠੱਗੀ, ਰਹੋ ਅਲਰਟ - Cyber thugs in amritsar
- ਪਟਿਆਲਾ 'ਚ ਸੀਨੀਅਰ ਪੱਤਰਕਾਰ ਅਵਿਨਾਸ਼ ਕੰਬੋਜ਼ 'ਤੇ ਡਿੱਗਿਆ ਖੰਭਾ, ਹੋਈ ਦਰਦਨਾਕ ਮੌਤ - Death of journalist Avinash Kamboj