ETV Bharat / state

ਬਰਨਾਲਾ 'ਚ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਵੱਲੋਂ 'ਆਪ' ਵਿਰੁੱਧ ਪ੍ਰਦਰਸ਼ਨ - demand of Kejriwals resignation - DEMAND OF KEJRIWALS RESIGNATION

ਦਿੱਲੀ ਦੇ ਸ਼ਰਾਬ ਘੁਟਾਲਾ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਸੀਐੱਮ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਬਰਨਾਲਾ ਵਿੱਚ ਭਾਜਪਾ ਵਰਕਰਾਂ ਨੇ ਪ੍ਰਦਰਸ਼ਨ ਕੀਤਾ।

Protest against 'AAP'
ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ
author img

By ETV Bharat Punjabi Team

Published : Apr 10, 2024, 9:46 PM IST

ਬਰਨਾਲਾ 'ਚ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਵੱਲੋਂ 'ਆਪ' ਵਿਰੁੱਧ ਪ੍ਰਦਰਸ਼ਨ

ਬਰਨਾਲਾ: ਭਾਰਤੀ ਜਨਤਾ ਪਾਰਟੀ ਵਲੋਂ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਕਚਹਿਰੀ ਚੌਂਕ ਵਿੱਚ ਭਾਜਪਾ ਵਲੋਂ ਦਿੱਲੀ ਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਅਰਵਿੰਦ ਕੇਜਰੀਵਾਲ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂਆਂ ਨੇ ਸ਼ਰਾਬ ਘੋਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਇਸਦੀ ਲੀਡਰਸਿਪ ਨੂੰ ਭ੍ਰਿਸ਼ਟ ਦੱਸਦਿਆਂ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ। ਸ਼ਰਾਬ ਘੋਟਾਲੇ ਦੀ ਤਾਰ ਪੰਜਾਬ ਸਰਕਾਰ ਨਾਲ ਜੁੜੇ ਹੋਣ ਦਾ ਦੋਸ਼ ਲਗਾਇਆ ਅਤੇ ਪੰਜਾਬ ਵਿੱਚ ਸ਼ਰਾਬ ਘੋਟਾਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ।

ਭ੍ਰਿਸ਼ਟਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ: ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਭਾਜਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਪਾਰਟੀ ਦਾ ਮੁਖੀ ਅਰਵਿੰਦ ਕੇਜਰੀਵਾਲ ਪੂਰੀ ਤਰ੍ਹਾਂ ਭ੍ਰਿਸ਼ਟ ਹੈ। ਕੇਜਰੀਵਾਲ ਉਪਰ ਸ਼ਰਾਬ ਘੋਟਾਲੇ ਦੇ ਇਲਜ਼ਾਮ ਲੱਗੇ ਹਨ, ਉਹਨਾਂ ਨੂੰ ਜਾਂਚ ਏਜੰਸੀ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਦਿੱਲੀ ਦੀ 'ਆਪ' ਸਰਕਾਰ ਦੇ ਮੰਤਰੀ ਸਤਿੰਦਰ ਜੈਨ ਇਸੇ ਮਾਮਲੇ ਵਿੱਚ ਦੋ ਸਾਲ ਤੋਂ ਜੇਲ੍ਹ ਵਿੱਚ ਹਨ। ਇਸ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗ੍ਰਿਫ਼ਤਾਰ ਹੋਏ। ਜਿਸ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਦੀ ਇਸ ਭ੍ਰਿਸ਼ਟਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਤਾਂ ਬੀਤੇ ਕੱਲ੍ਹ ਹਾਈਕੋਰਟ ਨੇ ਵੀ ਜਾਂਚ ਏਜੰਸੀ ਈਡੀ ਨਾਲ ਸਹਿਮਤੀ ਪ੍ਰਗਟ ਕੀਤੀ ਹੈ।

ਅਸਤੀਫ਼ੇ ਦੀ ਮੰਗ: ਹਾਈਕੋਰਟ ਨੇ ਈਡੀ ਵਲੋਂ ਪੇਸ਼ ਕੀਤੇ ਸਬੂਤਾਂ ਦੇ ਆਧਾਰ ਉਪਰ ਸਿੱਧੇ ਤੌਰ ਉੱਤੇ ਅਰਵਿੰਦ ਕੇਜਰੀਵਾਲ ਨੂੰ ਝਾੜ ਪਾਈ ਹੈ। ਉਹਨਾਂ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਦੇ ਇਸ ਭ੍ਰਿਸ਼ਟਾਚਾਰ ਦੀ ਤਾਰ ਪੰਜਾਬ ਦੀ ਆਪ ਸਰਕਾਰ ਨਾਲ ਵੀ ਜੁੜੀ ਹੋਈ ਹੈ। ਪੰਜਾਬ ਵਿੱਚ ਇਸ ਦਿੱਲੀ ਮਾਡਲ ਦੀ ਸ਼ਰਾਬ ਨੀਤੀ ਨੂੰ ਆਪ ਸਰਕਾਰ ਨੇ ਲਾਗੂ ਕੀਤਾ ਹੈ। ਇਸ ਮਾਮਲੇ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਤੇ ਸਮੁੱਚੀ ਲੀਡਰਸਿਪ ਨੇ ਬਾਕਾਇਦਾ ਰਾਜਪਾਲ ਨੂੰ ਇੱਕ ਸਿਕਾਇਤ ਅਤੇ ਮੰਗ ਪੱਤਰ ਦੇ ਕੇ ਇਸ ਦੀ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਵੀ ਸ਼ਰਾਬ ਨੀਤੀ ਦਾ ਘੁਟਾਲਾ ਸਾਹਮਣੇ ਆਵੇਗਾ ਅਤੇ ਪੰਜਾਬ ਸਰਕਾਰ ਦੇ ਮੰਤਰੀ ਵੀ ਬਹੁਤ ਜਲਦ ਈਡੀ ਦੀ ਗ੍ਰਿਫ਼ਤ ਵਿੱਚ ਹੋਣਗੇ। ਉਹਨਾਂ ਅਰਵਿੰਦ ਕੇਜਰੀਵਾਲ ਦੇ ਬਤੌਰ ਮੁੱਖ ਮੰਤਰੀ ਅਸਤੀਫ਼ੇ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਨੇਤਾ ਨੂੰ ਸਰਕਾਰ ਦੀ ਅਗਵਾਈ ਨਹੀ ਦੇਣੀ ਚਾਹੀਦਾ ਅਤੇ ਕੇਜਰੀਵਾਲ ਤੁਰੰਤ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.