ਅੰਮ੍ਰਿਤਸਰ: ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਦੀਆਂ ਮੁਸ਼ਕਿਲਾਂ ਤਾਂ ਲਗਾਤਾਰ ਹੀ ਆਬਾਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਅਤੇ ਇਸ ਨੂੰ ਲੈ ਕੇ ਹੁਣ ਕਾਂਗਰਸ ਪਾਰਟੀ ਵੱਲੋਂ ਵੀ ਅਮਿਤ ਸ਼ਾਹ ਦੇ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕਿ ਉਨ੍ਹਾਂ ਵੱਲੋਂ ਜੋ ਡਾਕਟਰ ਭੀਮ ਰਾਓ ਅੰਬੇਦਕਰ ਦੇ ਖਿਲਾਫ ਟਿੱਪਣੀ ਕੀਤੀ ਗਈ ਸੀ, ਉਸ ਨੂੰ ਲੈ ਕੇ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਜਾਵੇ। ਅੱਜ ਅੰਮ੍ਰਿਤਸਰ ਦੇ ਵਿੱਚ ਕਾਂਗਰਸ ਦੇ ਦਿਹਾਤੀ ਅਤੇ ਸ਼ਹਿਰੀ ਪ੍ਰਧਾਨ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਗਈ ਅਤੇ ਅਸਤੀਫਾ ਦੇਣ ਦੀ ਗੱਲ ਵੀ ਕੀਤੀ ਗਈ ਹੈ। ਉੱਥੇ ਹੀ ਇਸ ਮੌਕੇ ਅੰਮ੍ਰਿਤਸਰ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਨਾਲ ਨਾਲ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਦਿਹਾਤੀ ਪ੍ਰਧਾਨ ਮੌਜੂਦ ਰਹੇ ਹਨ।
ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ
ਦੇਸ਼ ਦੀ ਸੰਸਦ ਦੇ ਵਿੱਚ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਜਿੱਥੇ ਇੱਕ ਪਾਸੇ ਸਿਆਸਤ ਪੂਰੀ ਤਰ੍ਹਾਂ ਨਾਲ ਗਵਾਉਂਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਦੂਸਰੇ ਪਾਸੇ ਕਾਂਗਰਸ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਅਮਿਤ ਸ਼ਾਹ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਗਈ ਅਤੇ ਅਮਿਤ ਸ਼ਾਹ ਦਾ ਅਸਤੀਫਾ ਲੈਣ ਦੀ ਗੱਲ ਵੀ ਕੀਤੀ ਗਈ ਹੈ। ਉੱਥੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਜਸਬੀਰ ਸਿੰਘ ਡਿੰਪਾ ਅਤੇ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਜੋ ਅਮਿਤ ਸ਼ਾਹ ਵੱਲੋਂ ਡਾਕਟਰ ਬੀਮਾ ਅੰਬੇਦਕਰ ਨੂੰ ਲੈ ਕੇ ਬਿਆਨ ਦਿੱਤਾ ਗਿਆ ਹੈ, ਉਹ ਕਾਫੀ ਸ਼ਰਮਨਾਕ ਹੈ।
ਅਮਿਤ ਸ਼ਾਹ ਦੇ ਖਿਲਾਫ ਕਾਰਵਾਈ ਦੀ ਮੰਗ
ਜਸਬੀਰ ਸਿੰਘ ਡਿੰਪਾ ਅਤੇ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇੰਨੇ ਵੱਡੇ ਪਦ 'ਤੇ ਬਹਿਣ ਦੇ ਬਾਵਜੂਦ ਵੀ ਡਾਕਟਰ ਭੀਮ ਰਾਓ ਅੰਬੇਦਕਰ ਜਿੰਨਾਂ ਦੀਆਂ ਕਿਤਾਬਾਂ ਪੜ੍ਹ ਕੇ ਲੋਕ ਦੇਸ਼ਾਂ ਤੇ ਵਿਦੇਸ਼ਾਂ ਦੇ ਵਿੱਚ ਚਰਚਾਵਾਂ ਕਰਦੇ ਹਨ ਉਨ੍ਹਾਂ ਦੇ ਉੱਪਰ ਇਸ ਤਰਾਂ ਦੀ ਟਿੱਪਣੀ ਕਰਨੀ ਸ਼ੋਭਾ ਨਹੀਂ ਦੇ ਰਹੀ। ਉਨ੍ਹਾਂ ਨੇ ਨੇ ਕਿਹਾ ਕਿ ਅਸੀਂ ਇਸੇ ਤੇ ਚਲਦੇ ਹੀ ਅਮਿਤ ਸ਼ਾਹ ਦੇ ਖਿਲਾਫ ਇੱਕ ਮੰਗ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦੇਣ ਜਾ ਰਹੇ ਹਾਂ ਤਾਂ ਜੋ ਕਿ ਉਨ੍ਹਾਂ ਦਾ ਅਸਤੀਫਾ ਲਿੱਤਾ ਜਾਵੇ ਅਤੇ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉੱਥੇ ਇਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਹ ਅੰਮ੍ਰਿਤਸਰ ਦੇ ਦਿਹਾਤੀ ਅਤੇ ਸ਼ਹਿਰੀ ਪ੍ਰਧਾਨ ਦੀ ਅਗਵਾਈ ਦੇ ਵਿੱਚ ਕੀਤਾ ਜਾਵੇਗਾ ਤਾਂ ਜੋ ਕਿ ਇੱਕ ਦਬਾਅ ਬਣਾਇਆ ਜਾ ਸਕੇ ਅਤੇ ਅਮਿਤ ਸ਼ਾਹ ਦੇ ਖਿਲਾਫ ਕਾਰਵਾਈ ਹੋ ਸਕੇ।
ਇੱਥੇ ਦੱਸਣਯੋਗ ਹੈ ਕਿ ਸੰਸਦ ਭਵਨ ਦੇ ਵਿੱਚ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ ਜਿਸ ਵਿੱਚ ਉਹਨਾਂ ਵੱਲੋਂ ਕਾਂਗਰਸੀਆਂ ਦੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਜਿੰਨਾ ਨਾਮ ਡਾਕਟਰ ਭੀਮ ਰਾਓ ਅੰਬੇਦਕਰ ਦਾ ਕਾਂਗਰਸੀ ਲੈ ਰਹੇ ਹਨ ਅਤੇ ਪਰਮਾਤਮਾ ਦਾ ਲਿਆ ਹੁੰਦਾ ਤਾਂ ਸ਼ਾਇਦ ਇਨ੍ਹਾਂ ਦਾ ਕੁਝ ਭਲਾ ਹੋ ਜਾਂਦਾ। ਜਿਸ ਨੂੰ ਲੈ ਕੇ ਹੁਣ ਇਹ ਵਿਵਾਦਿਤ ਬਿਆਨ ਲਗਾਤਾਰ ਹੀ ਸੋਸ਼ਲ ਮੀਡੀਆ ਤੇ ਵੀ ਟਰੋਲ ਹੋ ਰਿਹਾ ਹੈ ਅਤੇ ਹੁਣ ਕਾਂਗਰਸ ਪਾਰਟੀ ਵੱਲੋਂ ਅਮਿਤ ਸ਼ਾਹ ਦੇ ਉੱਤੇ ਆਪਣੇ ਤੇਵਰ ਤਿੱਖੇ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਾਉਣ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਅੱਜ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਕੀ ਅਮਿਤ ਸ਼ਾਹ ਦੇ ਖਿਲਾਫ ਕੋਈ ਕਾਰਵਾਈ ਹੁੰਦੀ ਹੈ ਜਾਂ ਇਸ ਨੂੰ ਸਿਰਫ ਸਿਆਸੀ ਰੰਗ ਨਹੀਂ ਵੇਖਿਆ ਜਾਵੇਗਾ। ਇਹ ਸਮਾਂ ਦੱਸੇਗਾ ਪਰ ਅਮਿਤ ਸ਼ਾਹ ਦੇ ਇਸਤੀਫੇ ਨੂੰ ਲੈ ਕੇ ਲਗਾਤਾਰ ਹੀ ਹੁਣ ਕਾਂਗਰਸੀਆਂ ਵੱਲੋਂ ਜਗ੍ਹਾ ਜਗ੍ਹਾ ਤੇ ਪ੍ਰੈਸ ਕਾਨਫਰਸ ਮੰਗ ਕੀਤੀ ਜਾ ਰਹੀ ਹੈ।